ਸੁਨੀਲ ਜਾਖੜ ਵੱਲੋਂ ਬਾਗੀ ਊਮੀਦਵਾਰਾਂ ਨੂੰ ਚੋਣ ਮੈਦਾਨ ਵਿਚੋਂ ਹਟਣ ਦੀ ਅਪੀਲ
Published : Sep 12, 2018, 3:40 pm IST
Updated : Sep 12, 2018, 3:44 pm IST
SHARE ARTICLE
Sunil Jakhar
Sunil Jakhar

 ਪਾਰਟੀ ਖਿਲਾਫ ਗਤੀਵਿਧੀਆਂ ਕਰਨ ਵਾਲਿਆਂ ਖਿਲਾਫ ਹੋਵੇਗੀ ਕਾਰਵਾਈ

ਚੰਡੀਗੜ : ਪੰਜਾਬ ਪ੍ਰਦੇਸ਼ ਕਾਂਗਰਸ  ਕਮੇਟੀ ਦੇ ਪ੍ਰਧਾਨ ਨੇ ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀਆਂ ਦੀਆਂ ਚੋਣਾਂ ਵਿਚ ਪਾਰਟੀ ਤੋਂ ਬਾਗੀ ਹੋ ਕੇ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਮੈਦਾਨ ਵਿਚੋਂ ਤੁਰੰਤ ਹਟਣ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਜੋ ਵੀ ਕੋਈ ਪਾਰਟੀ ਵਿਰੋਧੀ ਗਤੀਵਿਧੀ ਵਿਚ ਸ਼ਾਮਿਲ ਹੋਵੇਗਾ ਉਸ ਖਿਲਾਫ ਪਾਰਟੀ ਵੱਲੋਂ ਅਨੁਸਾਸ਼ਣੀ ਕਾਰਵਾਈ ਕੀਤੀ ਜਾਵੇਗੀ। 

ਸ੍ਰੀ ਜਾਖੜ ਨੇ ਬਾਗੀ ਉਮੀਦਵਾਰਾਂ ਨੂੰ ਹਦਾਇਤ ਕੀਤੀ ਹੈ ਕਿ ਪਾਰਟੀ ਵਿਚ ਅਨੁਸਾਸ਼ਣਹੀਣਤਾ ਬਰਦਾਸਤ ਨਹੀਂ ਕੀਤੀ ਜਾਵੇਗੀ। ਉਨਾਂ ਨੇ ਕਿਹਾ ਕਿ ਲੋਕਾਂ ਵਿਚ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਸਰਕਾਰ ਵੱਲੋਂ ਪਿੱਛਲੇ ਡੇਢ ਸਾਲ ਵਿਚ ਕੀਤੇ ਕੰਮਾਂ ਕਰਕੇ ਭਾਰੀ ਉਤਸਾਹ ਹੈ ਅਤੇ ਕਾਂਗਰਸ ਪਾਰਟੀ ਵੱਡੇ ਫਰਕ ਨਾਲ ਇਹ ਚੋਣਾਂ ਜਿੱਤੇਗੀ। ਉਨਾਂ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਕਿਤੇ ਵੀ ਚੋਣ ਮੈਦਾਨ ਵਿਚ ਵਿਖਾਈ ਨਹੀਂ ਦੇ ਰਹੀਆਂ ਅਤੇ ਪੰਜਾਬ ਦੇ ਲੋਕ ਨੇ ਪਹਿਲਾਂ ਹੀ ਇੰਨਾਂ ਨੂੰ ਨਕਾਰ ਦਿੱਤਾ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement