ਸਾਬਕਾ ਡੀਜੀਪੀ ਸੈਣੀ ਦੀ ਗਿਫ਼ਤਾਰੀ ਲਈ ਹੁਸ਼ਿਆਰਪੁਰ ਦੇ ਪਿੰਡ ਖੁੰਡਾ ਵਿਖੇ ਛਾਪੇਮਾਰੀ
Published : Sep 12, 2020, 12:09 am IST
Updated : Sep 12, 2020, 12:09 am IST
SHARE ARTICLE
image
image

ਸਾਬਕਾ ਡੀਜੀਪੀ ਸੈਣੀ ਦੀ ਗਿਫ਼ਤਾਰੀ ਲਈ ਹੁਸ਼ਿਆਰਪੁਰ ਦੇ ਪਿੰਡ ਖੁੰਡਾ ਵਿਖੇ ਛਾਪੇਮਾਰੀ

ਗੜ੍ਹਦੀਵਾਲਾ, 11 ਸਤੰਬਰ (ਹਰਪਾਲ ਸਿੰਘ) : ਮੁਹਾਲੀ ਦੇ ਵਸਨੀਕ ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗ਼ਵਾ ਕਰਨ ਮਗਰੋਂ ਭੇਦਭਰੀ ਹਾਲਤ ਵਿਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਭਾਲ ਕਰਦੀ ਹੋਈ ਐਸਆਈਟੀ ਅਤੇ ਪੰਜਾਬ ਪੁਲਿਸ ਦੀ ਟੀਮ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਖੁੱਡਾ ਕੁਰਾਲਾ ਵਿਖੇ ਪਹੁੰਚੀ। ਇਨ੍ਹਾਂ ਟੀਮਾਂ ਵਲੋਂ ਪਿੰਡ ਖੁੱਡਾ ਕੁਰਾਲਾ ਵਿਖੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੇ ਜੱਦੀ ਘਰ ਵਿਖੇ ਛਾਪੇਮਾਰੀ ਕੀਤੀ ਗਈ ਪ੍ਰੰਤੂ ਉਨ੍ਹਾਂ ਨੂੰ ਬਰੰਗ ਹੀ ਵਾਪਸ ਮੁੜਨਾ ਪਿਆ। ਇਥੇ ਇਹ ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਜ਼ਮਾਨਤ ਅਰਜ਼ੀ ਖਾਰਜ ਕਰਨ ਤੋਂ ਬਾਅਦ ਸੁਮੇਧ ਸੈਣੀ ਵਲੋਂ ਸੁਪਰੀਮ ਕੋਰਟ ਵਿਚ ਜ਼ਮਾਨਤ ਵਾਸਤੇ ਅਰਜ਼ੀ ਦਾਖ਼ਲ ਕੀਤੀ ਗਈ ਹੈ। ਜਿਸ ਉਪਰ ਸੋਮਵਾਰ ਨੂੰ ਸੁਣਵਾਈ ਹੋਣ ਦੀ ਸੰਭਾਵਨਾ ਹੈ। ਪੁਲਿਸ ਵਲੋਂ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਲਈ ਵੱਖ ਵੱਖ ਰਾਜਾਂ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ ਪਰ ਉਹ ਅਜੇ ਤਕ ਪੁਲਿਸ ਦੀ ਪਕੜ ਵਿਚੋਂ ਬਾਹਰ ਹਨ।
 

imageimage

ਫੋਟੋ:ਈਮੇਲ ਕੀਤੀ ਗਈ-01 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement