ਨਵਜੋਤ ਸਿੱਧੂ ਨੇ ਲਿਖਿਆ ਮੁੱਖ ਮੰਤਰੀ ਨੂੰ ਪੱਤਰ, ਕੀਤੀਆਂ ਇਹ ਵੱਡੀਆਂ ਮੰਗਾਂ 
Published : Sep 12, 2021, 6:45 pm IST
Updated : Sep 12, 2021, 6:45 pm IST
SHARE ARTICLE
Captain Amarinder Singh, Navjot Sidhu
Captain Amarinder Singh, Navjot Sidhu

ਕਾਂਗਰਸ ਨੇ ਅੰਦੋਲਨ ਦੀ ਸ਼ੁਰੂਆਤ ਤੋਂ ਲੈ ਕੇ ਹੀ ਕਿਸਾਨਾਂ ਦਾ ਪੂਰਾ ਸਾਥ ਦਿੱਤਾ ਹੈ- ਨਵਜੋਤ ਸਿੱਧੂ

ਚੰਡੀਗੜ੍ਹ : ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਕਈ ਵੱਡੀਆਂ ਮੰਗਾਂ ਕੀਤੀਆਂ ਹਨ। ਸਿੱਧੂ ਨੇ ਮੰਗ ਕੀਤੀ ਹੈ ਕਿ ਕਿਸਾਨਾਂ ’ਤੇ ਦਰਜ ਮਾਮਲੇ ਤੁਰੰਤ ਪ੍ਰਭਾਵ ਨਾਲ ਰੱਦ ਕੀਤੇ ਜਾਣ। ਇਸ ਪੱਤਰ ਵਿਚ ਸਿੱਧੂ ਨੇ ਕਿਹਾ ਕਿ ਸੂਬੇ ਵਿਚ ਅੰਦੋਲਨ ਦੌਰਾਨ ਹਿੰਸਾ ਦੇ ਮਾਮਲਿਆਂ ’ਚ ਕਿਸਾਨ ਯੂਨੀਅਨਾਂ ’ਤੇ ਦਰਜ ਕੀਤੀਆਂ ਗਈਆਂ ਨਾਜਾਇਜ਼ ਐੱਫ. ਆਈ. ਆਰਜ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ।

Photo

ਉਨ੍ਹਾਂ ਕਿਹਾ ਕਿ ਕਾਂਗਰਸ ਨੇ ਅੰਦੋਲਨ ਦੀ ਸ਼ੁਰੂਆਤ ਤੋਂ ਲੈ ਕੇ ਹੀ ਕਿਸਾਨਾਂ ਦਾ ਪੂਰਾ ਸਾਥ ਦਿੱਤਾ ਹੈ ਅਤੇ ਸਾਡੀ ਸਰਕਾਰ ਨੇ ਕਿਸਾਨ ਵਿਰੋਧੀ ਤਿੰਨ ਕਾਲੇ ਕਾਨੂੰਨਾਂ ਦਾ ਹਮੇਸ਼ਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਸੂਬੇ ਅੰਦਰ ਐੱਮ. ਐੱਸ. ਪੀ.  ਦਾ ਦਾਇਰਾ ਵੀ ਵਧਾਉਣਾ ਚਾਹੀਦਾ ਹੈ। ਸਿੱਧੂ ਨੇ ਕਿਹਾ ਕਿ ਕਿਸਾਨ ਜ਼ਮੀਨ ਦੇ ਰਿਕਾਰਡ ਦੀ ਮੰਗ ਤੋਂ ਵੀ ਡਰਦੇ ਹਨ। ਕੇਂਦਰ ਸਰਕਾਰ ਦੇ ਹੁਕਮ ਅਨੁਸਾਰ ਖਰੀਦ ਤੋਂ ਪਹਿਲਾਂ ਜ਼ਮੀਨ ਦੀ ਮਾਲਕੀ ਦੇ ਵੇਰਵਿਆਂ ਦਾ ਹਿਸਾਬ ਮੰਗਣਾ ਬੇਇਨਸਾਫ਼ੀ ਹੈ ਅਤੇ ਮੈਂ ਨਿੱਜੀ ਤੌਰ ’ਤੇ ਮੰਨਦਾ ਹਾਂ ਕਿ ਇਹ ਗਲ਼ਤ ਹੈ ਅਤੇ ਕਿਸਾਨਾਂ ਦੇ ਵਿਰੁੱਧ ਹੈ।

Navjot Singh SidhuNavjot Singh Sidhu

ਇਹ ਇਕ ਤਰ੍ਹਾਂ ਨਾਲ ਆੜ੍ਹਤੀਆਂ ਦੇ ਹੱਕਾਂ ’ਤੇ ਵੀ ਹਮਲਾ ਹੈ। ਕੇਂਦਰ ਸਰਕਾਰ ਅਸਲ ਵਿਚ "ਏਕ ਰਾਸ਼ਟਰ ਅਤੇ ਏ. ਪੀ. ਐਮ. ਸੀ ਅਤੇ ਪ੍ਰਾਈਵੇਟ ਬਾਜ਼ਾਰਾਂ ਲਈ ਵੱਖਰੇ ਨਿਯਮਾਂ ਨਾਲ ਬਾਜ਼ਾਰ ਤਿਆਰ ਕਰ ਰਹੀ ਹੈ, ਲਿਹਾਜ਼ਾ ਸਾਨੂੰ ਇਸ ਵਿਰੁੱਧ ਲੜਨਾ ਚਾਹੀਦਾ ਹੈ। ਸਿੱਧੂ ਨੇ ਕਿਹਾ ਕਿ ਭਾਵੇਂ ਅਸੀਂ ਬਹੁਤ ਸਾਰੇ ਕਿਸਾਨਾਂ ਦੇ ਕਰਜ਼ੇ ਮੁਆਫ ਕੀਤੇ ਹਨ ਅਤੇ ਕਿਸਾਨਾਂ ਲਈ ਕਈ ਵੱਡੇ ਕਦਮ ਚੁੱਕੇ ਹਨ ਪਰ ਸਾਨੂੰ ਅਜੇ ਹੋਰ ਬਹੁਤ ਕੁਝ ਕਰਨਾ ਚਾਹੀਦਾ ਹੈ। ਅਕਤੂਬਰ 2020 ਵਿਚ ਵਿਧਾਨ ਸਭਾ ਵਿਚ ਪਾਸ ਕੀਤੇ ਗਏ ਸਾਡੇ ਮਤੇ ’ਤੇ ਦ੍ਰਿੜ੍ਹਤਾ ਨਾਲ ਖੜ੍ਹੇ ਹੋ ਕੇ, ਸਾਨੂੰ ਕਿਸੇ ਵੀ ਕੀਮਤ ’ਤੇ ਸਾਡੇ ਪੰਜਾਬ ਵਿਚ ਤਿੰਨ ਕਾਲੇ ਕਾਨੂੰਨਾਂ ਨੂੰ ਲਾਗੂ ਨਹੀਂ ਹੋਣ ਦੇਣਾ ਚਾਹੀਦਾ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement