ਤਾਲਿਬਾਨ ਨੇ ਕਾਬੁਲ ਦੇ ਕੌਮਾਂਤਰੀ ਹਵਾਈ ਅੱਡੇ ਤੋਂ ਹਟਾਇਆ ਰਾਸ਼ਟਰਪਤੀ ਹਾਮਿਦ ਕਰਜ਼ਈ ਦਾ ਨਾਮ
Published : Sep 12, 2021, 12:05 am IST
Updated : Sep 12, 2021, 12:05 am IST
SHARE ARTICLE
image
image

ਤਾਲਿਬਾਨ ਨੇ ਕਾਬੁਲ ਦੇ ਕੌਮਾਂਤਰੀ ਹਵਾਈ ਅੱਡੇ ਤੋਂ ਹਟਾਇਆ ਰਾਸ਼ਟਰਪਤੀ ਹਾਮਿਦ ਕਰਜ਼ਈ ਦਾ ਨਾਮ

ਕਾਬੁਲ, 11 ਸਤੰਬਰ : ਅਮਰੀਕੀ ਫ਼ੌਜ ਦੀ ਵਾਪਸੀ ਤੋਂ ਬਾਅਦ ਤਾਲਿਬਾਨ ਦਾ ਅਫ਼ਗ਼ਾਨਿਸਤਾਨ ’ਤੇ ਪੁਰੀ ਤਰ੍ਹਾਂ ਕੰਟਰੋਲ ਹੋ ਚੁੱਕਾ ਹੈ ਅਤੇ ਬੀਤੇ ਦਿਨੀਂ ਤਾਲਿਬਾਨ ਨੇ ਨਵੀਂ ਅਫ਼ਗ਼ਾਨ ਸਰਕਾਰ ਦਾ ਐਲਾਨ ਕੀਤਾ ਸੀ। ਹੁਣ ਖ਼ਬਰ ਆ ਰਹੀ ਹੈ ਕਿ ਤਾਲਿਬਾਨ ਵੱਖ-ਵੱਖ ਅਫ਼ਗ਼ਾਨ ਨੇਤਾਵਾਂ ਦੇ ਨਾਮ ’ਤੇ ਰੱਖੇ ਗਏ ਸਥਾਨਾਂ ਦੇ ਨਾਮ ਵੀ ਬਦਲ ਰਿਹਾ ਹੈ। ਇਸ ਤਹਿਤ ਤਾਲਿਬਾਨ ਸਰਕਾਰ ਨੇ ਕਾਬੁਲ ਦੇ ਕੌਮਾਂਤਰੀ ਹਵਾਈ ਅੱਡੇ ਤੋਂ ਰਾਸ਼ਟਰਪਤੀ ਹਾਮਿਦ ਕਰਜ਼ਈ ਦਾ ਨਾਂ ਹਟਾ ਦਿਤਾ ਹੈ। 
ਸੂਤਰਾਂ ਮੁਤਾਬਕ ਤਾਲਿਬਾਨ ਨੇ ਹਾਮਿਦ ਕਰਜ਼ਈ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਬਦਲ ਕੇ ਕਾਬੁਲ ਅੰਤਰਰਾਸ਼ਟਰੀ ਹਵਾਈ ਅੱਡਾ ਕਰ ਦਿਤਾ ਹੈ ਅਤੇ ਹਵਾਈ ਅੱਡੇ ਦੇ ਨਵੇਂ ਨਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਹਨ। ਹਾਲਾਂਕਿ ਇਸ ਦੀ ਅਧਿਕਾਰਤ ਪੱਧਰ ’ਤੇ ਇਸ ਦੀ ਪੁਸ਼ਟੀ ਨਹੀਂ ਹੋਈ ਹੈ।     (ਏਜੰਸੀ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement