ਗੁਰਦੁਆਰਾ ਨਾਨਕਸਰ ਮੱਥਾ ਟੇਕਣ ਜਾ ਰਹੇ ਨੌਜਵਾਨਾਂ ਨਾਲ ਵਾਪਰਿਆ ਭਿਆਨਕ ਹਾਦਸਾ, ਦੋ ਦੀ ਹੋਈ ਮੌਤ
Published : Sep 12, 2022, 12:43 pm IST
Updated : Sep 12, 2022, 1:10 pm IST
SHARE ARTICLE
Photo
Photo

ਦੋ ਨੌਜਵਾਨ ਗੰਭੀਰ ਜ਼ਖਮੀ

 

ਮੋਗਾ: ਜ਼ਿਲ੍ਹਾ ਮੋਗਾ ਦੇ ਥਾਣਾ ਅਜੀਤਵਾਲ ਅਧੀਨ ਪੈਂਦੇ ਪਿੰਡ ਕੋਕਰੀ ਵਹਿਣੀਵਾਲ ਵਿਖੇ ਬੀਤੇ ਦਿਨ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਥੇ ਇਕ ਤੇਜ਼ ਰਫਤਾਰ ਮੋਟਰਸਾਈਕਲ ਕੰਧ ਨਾਲ ਟਕਰਾ ਗਿਆ। ਮੋਟਰਸਾਈਕਲ 'ਤੇ ਸਵਾਰ 4 ਨੌਜਵਾਨਾਂ ਵਿਚੋਂ 2 ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ 2 ਜ਼ਖ਼ਮੀ ਹੋ ਗਏ ਹਨ। ਜਾਣਕਾਰੀ ਮੁਤਾਬਕ ਹਾਦਸਾ ਮੋਟਰਸਾਈਕਲ ਦੇ ਤੇਜ਼ ਰਫ਼ਤਾਰ ਹੋਣ ਕਰ ਕੇ ਬੇਕਾਬੂ ਹੋਣ ਮਗਰੋਂ ਵਾਪਰਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਅਜੀਤਵਾਲ ਦੇ ਸਹਾਇਕ ਥਾਣੇਦਾਰ ਰਵੀ ਕਾਂਤ ਨੇ ਦੱਸਿਆ ਕਿ ਮ੍ਰਿਤਕ ਲੜਕਿਆਂ ਦੀ ਪਛਾਣ ਅਰਸ਼ਦੀਪ ਸਿੰਘ (21) ਅਤੇ ਰਮਨਦੀਪ ਸਿੰਘ (20) ਦੋਵੇ ਵਾਸੀ ਭਿੰਡਰ ਕਲਾਂ ਵਜੋਂ ਹੋਈ ਹੈ, ਜਦੋਂਕਿ ਅਰਸ਼ਮੀਤ ਸਿੰਘ, ਗੁਰਪ੍ਰੀਤ ਸਿੰਘ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸਿਵਲ ਹਸਪਤਾਲ ਮੋਗਾ ਵਿਖੇ ਦਾਖਲ ਕਰਵਾਇਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਮ੍ਰਿਤਕ ਅਰਸ਼ਦੀਪ ਸਿੰਘ ਦੇ ਪਿਤਾ ਤਰਸੇਮ ਸਿੰਘ ਦੇ ਬਿਆਨਾਂ ’ਤੇ ਪੁਲਿਸ ਵੱਲੋਂ 174 ਦੀ ਕਰਵਾਈ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਨੌਜਵਾਨ ਨਾਨਕਸਰ ਵਿਖੇ ਮੱਥਾ ਟੇਕਣ ਜਾ ਰਹੇ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement