ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਕੇਸ ‘ਚ ਭਗੌੜੇ ਪੰਜਾਬ ਰੋਡਵੇਜ਼ ਸੁਪਰਵਾਈਜ਼ਰ ਨੂੰ ਕੀਤਾ ਕਾਬੂ
Published : Sep 12, 2022, 7:12 pm IST
Updated : Sep 12, 2022, 7:18 pm IST
SHARE ARTICLE
Arrest
Arrest

ਫੜਿਆ ਗਿਆ ਮੁਲਜ਼ਮ ਸਤਨਾਮ ਸਿੰਘ, ਸਟੇਸਨ ਸੁਪਰਵਾਈਜ਼ਰ, ਪੰਜਾਬ ਰੋਡਵੇਜ਼, ਡਿਪੂ-1, ਜਲੰਧਰ ਰਿਸ਼ਵਤਖੋਰੀ ਦੇ ਦੋਸ਼ਾਂ ਤਹਿਤ ਦਰਜ ਕੇਸ ਵਿੱਚ ਭਗੌੜਾ ਸੀ। 

 

ਚੰਡੀਗੜ੍ਹ:  ਪੰਜਾਬ ਵਿਜੀਲੈਂਸ ਬਿਊਰੋ ਨੇ ਸੋਮਵਾਰ ਨੂੰ ਪੰਜਾਬ ਰੋਡਵੇਜ਼ ਦੇ ਇੱਕ ਹੋਰ ਕਰਮਚਰੀ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਕਿ ਹੋਰ ਕਰਮਚਾਰੀਆਂ ਨਾਲ ਮਿਲੀਭੁਗਤ ਰਾਹੀਂ ਰਿਸ਼ਵਤ ਲੈ ਕੇ ਬੱਸ ਅੱਡੇ ਵਿੱਚੋਂ ਸਰਕਾਰੀ ਬੱਸਾਂ ਦੇ ਰਵਾਨਗੀ ਸਮੇਂ ਨੂੰ ਬਦਲਕੇ ਪ੍ਰਾਈਵੇਟ ਬੱਸਾਂ ਨੂੰ ਲਾਹਾ ਦਿਵਾਉਣ ਸਬੰਧੀ ਦਰਜ ਮੁਕੱਦਮੇ ਵਿੱਚ ਸ਼ਾਮਲ ਹੈ। ਫੜਿਆ ਗਿਆ ਮੁਲਜ਼ਮ ਸਤਨਾਮ ਸਿੰਘ, ਸਟੇਸਨ ਸੁਪਰਵਾਈਜ਼ਰ, ਪੰਜਾਬ ਰੋਡਵੇਜ਼, ਡਿਪੂ-1, ਜਲੰਧਰ ਰਿਸ਼ਵਤਖੋਰੀ ਦੇ ਦੋਸ਼ਾਂ ਤਹਿਤ ਦਰਜ ਕੇਸ ਵਿੱਚ ਭਗੌੜਾ ਸੀ। 

 ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਰੋਡਵੇਜ਼ ਦੇ ਕੁਝ ਮੁਲਾਜ਼ਮਾਂ ‘ਤੇ ਨਿੱਜੀ ਬੱਸਾਂ ਨੂੰ ਫਾਇਦਾ ਪਹੁੰਚਾਉਣ ਲਈ ਬੱਸ ਅੱਡੇ ਤੋਂ ਸਰਕਾਰੀ ਬੱਸਾਂ ਦੇ ਚੱਲਣ ਦਾ ਸਮਾਂ ਬਦਲ ਕੇ ਰੋਜ਼ਾਨਾ/ਮਹੀਨਾਵਾਰ ਰਿਸ਼ਵਤ ਵਸੂਲਣ ਦੇ ਦੋਸ਼ ਲੱਗੇ ਹਨ। ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਨੇ ਪਹਿਲਾਂ ਹੀ ਵਿਜੀਲੈਂਸ ਬਿਊਰੋ ਪੁਲਿਸ ਸਟੇਸਨ, ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈਪੀਸੀ ਦੀ ਧਾਰਾ 120-ਬੀ ਦੇ ਤਹਿਤ ਐਫਆਈਆਰ ਨੰਬਰ 5 ਮਿਤੀ 30-04-2021 ਨੂੰ ਇੱਕ ਕੇਸ ਦਰਜ ਕੀਤਾ ਹੋਇਆ ਹੈ। 

 ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਮੁਲਜ਼ਮ ਸਤਨਾਮ ਸਿੰਘ ਵਾਸੀ ਪਿੰਡ ਗੁਣਾਚੌਰ ਜ਼ਿਲਾ ਐਸਬੀਐਸ ਸਾਮਲ ਸੀ, ਨੂੰ ਅੱਜ ਅੰਮ੍ਰਿਤਸਰ ਰੇਂਜ ਦੀ ਵਿਜੀਲੈਂਸ ਟੀਮ ਵੱਲੋਂ ਜ਼ਿਲਾ ਕਚਹਿਰੀ ਕੰਪਲੈਕਸ, ਗੁਰਦਾਸਪੁਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਉਕਤ ਮੁਲਜ਼ਮ ਕੋਲੋਂ ਹੋਰ ਪੁੱਛਗਿੱਛ ਜਾਰੀ ਹੈ।    

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement