ਮਨੀਮਹੇਸ਼ ਯਾਤਰਾ 'ਤੇ ਗਏ ਪੰਜਾਬ ਦੇ ਦੋ ਸ਼ਰਧਾਲੂਆਂ ਦੀ ਮੌਤ
Published : Sep 12, 2023, 3:11 pm IST
Updated : Sep 12, 2023, 3:11 pm IST
SHARE ARTICLE
File Photo
File Photo

ਪਠਾਨਕੋਟ ਦਾ ਰਹਿਣ ਵਾਲਾ ਜਰਨੈਲ ਸਿੰਘ ਐਤਵਾਰ ਨੂੰ ਪੰਜਾਬ ਤੋਂ ਆਪਣੇ ਦੋਸਤਾਂ ਨਾਲ ਮਨੀਮਹੇਸ਼ ਯਾਤਰਾ 'ਤੇ ਆਇਆ ਹੋਇਆ ਸੀ।

ਸ਼ਿਮਲਾ - ਪਵਿੱਤਰ ਮਨੀਮਹੇਸ਼ ਯਾਤਰਾ ਦੌਰਾਨ ਪੰਜਾਬ ਦੇ ਦੋ ਸ਼ਰਧਾਲੂਆਂ ਦੀ ਮੌਤ ਹੋ ਗਈ ਹੈ। ਗੌਰੀਕੁੰਡ ਵਿਚ ਸਾਹ ਲੈਣ ਵਿਚ ਤਕਲੀਫ਼ ਹੋਣ ਕਾਰਨ ਪਠਾਨਕੋਟ ਵਾਸੀ 53 ਸਾਲਾ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਰਨੈਲ ਸਿੰਘ ਵਾਸੀ ਵਲਸੂਹਾ ਫਰੀਦਨਗਰ ਪਠਾਨਕੋਟ ਵਜੋਂ ਹੋਈ ਹੈ।  ਮਾਊਂਟੇਨੀਅਰਿੰਗ ਇੰਸਟੀਚਿਊਟ ਦੀ ਟੀਮ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਭਰਮੌਰ ਪਹੁੰਚਾਇਆ, ਜਿੱਥੇ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ। ਜਾਣਕਾਰੀ ਅਨੁਸਾਰ ਪਠਾਨਕੋਟ ਦਾ ਰਹਿਣ ਵਾਲਾ ਜਰਨੈਲ ਸਿੰਘ ਐਤਵਾਰ ਨੂੰ ਪੰਜਾਬ ਤੋਂ ਆਪਣੇ ਦੋਸਤਾਂ ਨਾਲ ਮਨੀਮਹੇਸ਼ ਯਾਤਰਾ 'ਤੇ ਆਇਆ ਹੋਇਆ ਸੀ।

ਐਤਵਾਰ ਦੇਰ ਰਾਤ ਗੌਰੀਕੁੰਡ ਪਹੁੰਚਣ 'ਤੇ ਉਸ ਨੂੰ ਸਾਹ ਲੈਣ 'ਚ ਤਕਲੀਫ਼ ਹੋਣ ਲੱਗੀ ਅਤੇ ਉਸ ਨੇ ਆਪਣੇ ਦੋਸਤਾਂ ਨੂੰ ਆਪਣੀ ਸਮੱਸਿਆ ਦੱਸੀ। ਦੋਸਤ ਉਸ ਨੂੰ ਨਜ਼ਦੀਕੀ ਸਿਹਤ ਕੇਂਦਰ ਲੈ ਗਏ। ਕੁਝ ਸਮੇਂ ਵਿਚ ਹੀ ਵਿਅਕਤੀ ਦੀ ਮੌਤ ਹੋ ਗਈ। ਬਚਾਅ ਟੀਮ ਸੋਮਵਾਰ ਸਵੇਰੇ ਲਾਸ਼ ਨੂੰ ਭਰਮੌਰ ਲੈ ਗਈ। ਮਨੀਮਹੇਸ਼ ਯਾਤਰਾ ਦੌਰਾਨ ਹੁਣ ਤੱਕ ਦੋ ਲੋਕਾਂ ਦੀ ਮੌਤ ਹੋ ਚੁੱਕੀ ਹੈ। ਐਸਡੀਐਮ ਭਰਮੌਰ ਕੁਲਵੰਤ ਸਿੰਘ ਨੇ ਯਾਤਰਾ ਦੌਰਾਨ ਪੰਜਾਬ ਤੋਂ ਆਏ ਸ਼ਰਧਾਲੂ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ।

Tags: #punjab

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement