ਗੈਂਗਸਟਰ ਦਲਬੀਰਾ ਨੂੰ ਪੰਜਾਬ ਲਿਆਈ ਪੁਲਿਸ, ਕਾਂਗਰਸੀ ਕੌਂਸਲਰ ਸੁਖਮੀਤ ਡਿਪਟੀ ਦੇ ਕਾਤਲਾਂ ਨੂੰ ਦਿੱਤੇ ਸੀ ਹਥਿਆਰ  
Published : Sep 12, 2023, 9:05 am IST
Updated : Sep 12, 2023, 3:14 pm IST
SHARE ARTICLE
Lawrence Bishnoi, Dalbir singh
Lawrence Bishnoi, Dalbir singh

4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ, ਲਾਰੈਂਸ ਬਿਸ਼ਨੋਈ ਦਾ ਕਰੀਬੀ ਹੈ ਦਲਬੀਰਾ

ਜਲੰਧਰ - ਜਲੰਧਰ ਦੀ ਬਸਤੀ ਬਾਵਾ ਖੇਲ ਦੇ ਰਹਿਣ ਵਾਲੇ ਗੈਂਗਸਟਰ ਦਲਬੀਰ ਸਿੰਘ ਉਰਫ ਦਲਬੀਰਾ ਨੂੰ ਪੁਲਿਸ ਪ੍ਰੋਡਕਸ਼ਨ ਵਾਰੰਟ 'ਤੇ ਦਿੱਲੀ ਤੋਂ ਪੰਜਾਬ ਲੈ ਆਈ ਹੈ। ਜੇਲ 'ਚ ਬੰਦ ਗੈਂਗਸਟਰ ਲਾਰੈਂਸ ਦੇ ਕਰੀਬੀ ਦਲਬੀਰਾ ਨੂੰ ਜਲੰਧਰ ਕਮਿਸ਼ਨਰੇਟ ਪੁਲਿਸ ਦੇ ਸੀਆਈਏ ਸਟਾਫ ਨੇ ਅਦਾਲਤ 'ਚ ਪੇਸ਼ ਕੀਤਾ, ਜਿੱਥੋਂ ਉਸ ਨੂੰ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਦਲਬੀਰਾ ਜਲੰਧਰ ਦੇ ਕਾਂਗਰਸੀ ਕੌਂਸਲਰ ਸੁਖਮੀਤ ਸਿੰਘ ਉਰਫ ਡਿਪਟੀ ਦੇ ਕਤਲ ਦੀ ਸਾਜ਼ਿਸ਼ ਵਿਚ ਸ਼ਾਮਲ ਸੀ।

ਉਹ ਦਲਬੀਰਾ ਹੀ ਸੀ ਜਿਸ ਨੇ ਪੁਨੀਤ ਅਤੇ ਉਸ ਦੇ ਸਾਥੀਆਂ ਨੂੰ ਹਥਿਆਰ ਮੁਹੱਈਆ ਕਰਵਾਏ ਸਨ ਜਿਨ੍ਹਾਂ ਨੇ ਡਿਪਟੀ ਦਾ ਕਤਲ ਕੀਤਾ ਸੀ। ਪੁਲਿਸ ਦਾ ਮੰਨਣਾ ਹੈ ਕਿ ਡਿਪਟੀ ਦੇ ਕਤਲ 'ਚ ਜੋ ਹਥਿਆਰ ਵਰਤੇ ਗਏ ਸਨ, ਉਹ ਅਜੇ ਵੀ ਦਲਬੀਰਾ ਕੋਲ ਹਨ ਅਤੇ ਦਲਬੀਰੇ ਨੇ ਉਨ੍ਹਾਂ ਨੂੰ ਕਿਤੇ ਛੁਪਾ ਦਿੱਤਾ ਹੈ। ਪੁਲਿਸ ਰਿਮਾਂਡ ਦੌਰਾਨ ਜਿੱਥੇ ਹਥਿਆਰਾਂ ਦੇ ਸੁਰਾਗ ਦਾ ਪਤਾ ਲਗਾਵੇਗੀ, ਉੱਥੇ ਹੀ ਪੁਲਿਸ ਇਸ ਕਤਲ ਵਿਚ ਸ਼ਾਮਲ ਹੋਰ ਲੋਕਾਂ ਤੋਂ ਵੀ ਪੁੱਛਗਿੱਛ ਕਰੇਗੀ।

ਬਦਨਾਮ ਗੈਂਗਸਟਰ ਦਲਬੀਰਾ ਲਾਰੈਂਸ ਨਾਲ ਅੰਮ੍ਰਿਤਸਰ ਜੇਲ ਵਿਚ ਰਹਿਣ ਦੌਰਾਨ ਉਸ ਦਾ ਕਰੀਬੀ ਦੋਸਤ ਬਣ ਗਿਆ, ਉਸ ਦੇ ਖਿਲਾਫ਼ ਵੱਖ-ਵੱਖ ਥਾਣਿਆਂ ਵਿਚ 28 ਅਪਰਾਧਿਕ ਮਾਮਲੇ ਦਰਜ ਹਨ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦਲਬੀਰਾ ਖਿਲਾਫ਼ ਜਲੰਧਰ, ਅੰਮ੍ਰਿਤਸਰ, ਕਪੂਰਥਲਾ, ਫਗਵਾੜਾ, ਹੁਸ਼ਿਆਰਪੁਰ 'ਚ ਕਤਲ, ਕਤਲ ਦੀ ਕੋਸ਼ਿਸ਼, ਲੁੱਟ-ਖੋਹ ਅਤੇ ਹਥਿਆਰ ਸਪਲਾਈ ਕਰਨ ਦੇ ਦੋਸ਼ 'ਚ ਕੇਸ ਦਰਜ ਹਨ।

ਦਲਬੀਰਾ ਇਨ੍ਹਾਂ ਸਾਰੇ ਮਾਮਲਿਆਂ ਵਿਚ ਲੋੜੀਂਦਾ ਸੀ। ਗੈਂਗਸਟਰ ਦਲਬੀਰਾ ਵਿਦੇਸ਼ ਭੱਜਣ ਦੀ ਯੋਜਨਾ ਬਣਾ ਰਿਹਾ ਸੀ। ਪੁਲਿਸ ਨੂੰ ਪਹਿਲਾਂ ਹੀ ਸ਼ੱਕ ਸੀ ਅਤੇ ਇਸ ਲਈ ਉਸ ਦੀ ਐਲ.ਓ.ਸੀ. ਜਾਰੀ ਕੀਤੀ ਗਈ ਸੀ ਜਿਵੇਂ ਹੀ ਦਲਬੀਰਾ ਦਿੱਲੀ ਏਅਰਪੋਰਟ 'ਤੇ ਪਹੁੰਚਿਆ ਤਾਂ ਉੱਥੇ ਮੌਜੂਦ ਸੁਰੱਖਿਆ ਏਜੰਸੀਆਂ ਨੇ ਉਸ ਦੀ ਪਛਾਣ ਕਰਕੇ ਉਸ ਨੂੰ ਫੜ ਲਿਆ। ਇਸ ਤੋਂ ਬਾਅਦ ਹਵਾਈ ਅੱਡੇ ਦੀ ਸੁਰੱਖਿਆ ਏਜੰਸੀ ਨੇ ਉਸ ਨੂੰ ਦਿੱਲੀ ਪੁਲਿਸ ਦੇ ਹਵਾਲੇ ਕਰ ਦਿੱਤਾ। ਜਿੱਥੋਂ ਪੰਜਾਬ ਪੁਲਿਸ ਉਸ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲੈ ਕੇ ਆਈ ਹੈ।    

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement