ਪੰਜਾਬ ਵਿਚ ਮੌਸਮ ਵਿਭਾਗ ਵਲੋਂ ਅਲਰਟ ਜਾਰੀ; ਇਨ੍ਹਾਂ ਇਲਾਕਿਆਂ ਵਿਚ ਪੈ ਸਕਦਾ ਹੈ ਮੀਂਹ
Published : Sep 12, 2023, 4:18 pm IST
Updated : Sep 12, 2023, 4:18 pm IST
SHARE ARTICLE
Rain alert in punjab
Rain alert in punjab

ਮੌਸਮ ਵਿਭਾਗ ਚੰਡੀਗੜ੍ਹ ਦੇ ਮੁਤਾਬਕ ਸੂਬੇ ਦੇ 7 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।

 


ਚੰਡੀਗੜ੍ਹ:  ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਬੀਤੇ ਦਿਨ ਹਲਕੀ ਤੋਂ ਦਰਮਿਆਨੀ ਬਾਰਸ਼ ਹੋਈ। ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ ਚੰਡੀਗੜ੍ਹ ਵਿਚ 9.8 ਮਿਲੀਮੀਟਰ, ਲੁਧਿਆਣਾ ਵਿਚ 0.8 ਮਿਲੀਮੀਟਰ, ਪਠਾਨਕੋਟ ਵਿਚ 0.1 ਮਿਲੀਮੀਟਰ, ਗੁਰਦਾਸਪੁਰ ਵਿਚ 6.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਇਸ ਦੇ ਚਲਦਿਆਂ ਅੱਜ ਵੀ ਪੰਜਾਬ ਦੇ ਕਈ ਇਲਾਕਿਆਂ ਵਿਚ ਮੀਂਹ ਪਿਆ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।

ਇਹ ਵੀ ਪੜ੍ਹੋ: ਡੀਜ਼ਲ ਗੱਡੀਆਂ ਨੂੰ ਅਲਵਿਦਾ ਕਹੋ, ਨਹੀਂ ਤਾਂ ਟੈਕਸ ਵਧਾ ਦੇਵਾਂਗਾ : ਗਡਕਰੀ

ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ 17 ਸਤੰਬਰ ਤਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਬੱਦਲਵਾਈ ਰਹਿਣ ਅਤੇ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਕੁੱਝ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਵੀ ਪੈ ਸਕਦਾ ਹੈ। ਮੌਸਮ ਵਿਭਾਗ ਚੰਡੀਗੜ੍ਹ ਦੇ ਮੁਤਾਬਕ ਸੂਬੇ ਦੇ 7 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਦਸਿਆ ਜਾ ਰਿਹਾ ਹੈ ਕਿ ਕਪੂਰਥਲਾ, ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ 'ਚ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: ਪੰਜਾਬ-ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਵਕੀਲ 'ਤੇ ਲੜਕੀਆਂ ਨਾਲ ਛੇੜਛਾੜ ਕਰਨ ਦੇ ਇਲਜ਼ਾਮ, ਕਾਰਨ ਦੱਸੋ ਨੋਟਿਸ ਜਾਰੀ   

ਦਿੱਲੀ-ਐਨਸੀਆਰ ਵਿਚ ਪਿਛਲੇ ਕੁੱਝ ਦਿਨਾਂ ਤੋਂ ਹੋ ਰਹੀ ਬਾਰਸ਼ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ। ਹਾਲਾਂਕਿ ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਤਕ ਹਲਕੀ ਬਾਰਸ਼ ਦੀ ਭਵਿੱਖਬਾਣੀ ਕੀਤੀ ਹੈ। ਇਸ ਤੋਂ ਇਲਾਵਾ ਰਾਸ਼ਟਰੀ ਰਾਜਧਾਨੀ ਦਿੱਲੀ ਦੀ ਹਵਾ ਵੀ ਇਸ ਦੌਰਾਨ ਸਾਫ਼ ਰਹੇਗੀ।

ਇਹ ਵੀ ਪੜ੍ਹੋ: ਕਤਲ ਕੇਸ ’ਚ ਪੰਜਾਬੀ ਮੂਲ ਦੇ ਦੋ ਕੈਨੇਡੀਆਈ ਨੌਜੁਆਨਾਂ ਨੂੰ ਮਿਲੀ ਕੈਦ ਦੀ ਸਜ਼ਾ  

ਮੌਸਮ ਵਿਭਾਗ ਨੇ ਕਿਹਾ ਕਿ ਯੂਪੀ ਵਿਚ ਬੁਧਵਾਰ ਤਕ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਉੱਤਰਾਖੰਡ 'ਚ ਬੁਧਵਾਰ ਤੋਂ ਸ਼ੁਕਰਵਾਰ ਤਕ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਸ਼ੁਕਰਵਾਰ ਨੂੰ ਪੂਰਬੀ ਮੱਧ ਪ੍ਰਦੇਸ਼ 'ਚ ਵੀ ਅਜਿਹਾ ਹੀ ਮੌਸਮ ਦੇਖਣ ਨੂੰ ਮਿਲ ਸਕਦਾ ਹੈ। ਇਸ ਦੇ ਨਾਲ ਹੀ ਅਗਲੇ ਕੁੱਝ ਦਿਨਾਂ ਦੌਰਾਨ ਬਿਹਾਰ ਵਿਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement