Punjab News: ਪੰਜਾਬ 'ਚ ਡਾਕਟਰਾਂ ਦੀ ਹੜਤਾਲ, ਪੱਕੇ ਤੌਰ 'ਤੇ ਬੰਦ ਕਰ ਦਿੱਤੀਆਂ OPD ਸੇਵਾਵਾਂ
Published : Sep 12, 2024, 9:35 am IST
Updated : Sep 12, 2024, 9:49 am IST
SHARE ARTICLE
Doctors strike in Punjab, OPD services permanently closed
Doctors strike in Punjab, OPD services permanently closed

Punjab News:  ਸਿਰਫ਼ ਐਮਰਜੈਂਸੀ ਸੇਵਾਵਾਂ ਹੀ ਜਾਰੀ ਰਹਿਣਗੀਆਂ

 

Punjab News: ਪੰਜਾਬ ਵਿੱਚ ਅੱਜ (ਵੀਰਵਾਰ) ਤੋਂ ਡਾਕਟਰਾਂ ਦੀ ਹੜਤਾਲ ਦਾ ਦੂਜਾ ਪੜਾਅ ਸ਼ੁਰੂ ਹੋ ਗਿਆ ਹੈ। ਅੱਜ ਤੋਂ ਪੰਜਾਬ ਭਰ ਵਿੱਚ ਓਪੀਡੀ ਸੇਵਾਵਾਂ ਪੂਰੀ ਤਰ੍ਹਾਂ ਬੰਦ ਹਨ। ਇੰਨਾ ਹੀ ਨਹੀਂ, ਡਾਕਟਰ ਕਿਸੇ ਵੀ ਤਰ੍ਹਾਂ ਦਾ ਮੈਡੀਕਲ ਸਰਟੀਫਿਕੇਟ ਨਹੀਂ ਦੇਣਗੇ, ਚਾਹੇ ਉਹ ਡਰਾਈਵਿੰਗ ਲਈ ਹੋਵੇ ਜਾਂ ਬੰਦੂਕ ਦਾ ਲਾਇਸੈਂਸ ਜਾਂ ਨੌਕਰੀ ਲਈ। ਸਿਰਫ਼ ਐਮਰਜੈਂਸੀ ਸੇਵਾਵਾਂ ਹੀ ਜਾਰੀ ਰਹਿਣਗੀਆਂ।

ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਸਰਕਾਰ 11 ਸਤੰਬਰ ਨੂੰ ਹਾਂ-ਪੱਖੀ ਗੱਲਬਾਤ ਲਈ ਨੋਟੀਫਿਕੇਸ਼ਨ ਜਾਰੀ ਨਹੀਂ ਕਰਦੀ, ਉਦੋਂ ਤੱਕ ਨਿਯਮਾਂ ਮੁਤਾਬਕ ਹੜਤਾਲ ਜਾਰੀ ਰਹੇਗੀ।

11 ਸਤੰਬਰ ਨੂੰ ਡਾਕਟਰਾਂ ਅਤੇ ਸਰਕਾਰ ਵਿਚਾਲੇ ਹੋਈ ਮੀਟਿੰਗ ਦੌਰਾਨ ਕੁਝ ਗੱਲਾਂ 'ਤੇ ਸਹਿਮਤੀ ਬਣੀ ਸੀ। ਐਸੋਸੀਏਸ਼ਨ ਵੱਲੋਂ ਹਸਪਤਾਲ ਵਿੱਚ ਡਾਕਟਰਾਂ ਅਤੇ ਮੈਡੀਕਲ ਸਟਾਫ਼ ਦੀ ਸੁਰੱਖਿਆ ਲਈ ਅਤੇ ਰੈਗੂਲਰ ਤਨਖ਼ਾਹਾਂ ਵਿੱਚ ਵਾਧੇ ਦੇ ਹੁਕਮ ਜਾਰੀ ਕਰਨ ਲਈ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਸਰਕਾਰ ਦੇ ਭਰੋਸੇ ਤੋਂ ਬਾਅਦ ਡਾਕਟਰਾਂ ਨੇ ਹੜਤਾਲ ਨੂੰ 3 ਪੜਾਵਾਂ ਵਿੱਚ ਬਦਲ ਦਿੱਤਾ। ਜਿਸ ਦਾ ਪਹਿਲਾ ਪੜਾਅ ਪੂਰਾ ਹੋ ਚੁੱਕਾ ਹੈ। ਪਹਿਲਾ ਪੜਾਅ 9 ਤੋਂ 11 ਸਤੰਬਰ ਤੱਕ ਸੀ, ਜਿਸ ਵਿੱਚ ਸਵੇਰੇ 8 ਵਜੇ ਤੋਂ 11 ਵਜੇ ਤੱਕ ਓਪੀਡੀ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਸਨ। ਦੂਜਾ ਪੜਾਅ 12 ਤੋਂ 15 ਸਤੰਬਰ ਤੱਕ ਚੱਲੇਗਾ।

ਜਿਸ ਵਿੱਚ ਓਪੀਡੀ ਸੇਵਾਵਾਂ ਪੂਰੀ ਤਰ੍ਹਾਂ ਬੰਦ ਕਰ ਦਿੱਤੀਆਂ ਗਈਆਂ ਹਨ। ਤੀਜਾ ਪੜਾਅ 16 ਸਤੰਬਰ ਤੋਂ ਬਾਅਦ ਹੋਵੇਗਾ। ਇਸ ਵਿੱਚ ਡਾਕਟਰ ਓਪੀਡੀ ਦੇ ਨਾਲ-ਨਾਲ ਮੈਡੀਕਲ ਲੀਗਲ ਕਰਨ ਤੋਂ ਸਾਫ਼ ਇਨਕਾਰ ਕਰ ਦੇਣਗੇ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement