Electricity News : ਪੰਜਾਬ ’ਚ ਬਿਜਲੀ ਮੁਲਾਜ਼ਮਾਂ ਨੇ ਹੜਤਾਲ ’ਚ 5 ਦਿਨਾਂ ਦਾ ਹੋਰ ਵਾਧਾ ਦਾ ਕੀਤਾ ਐਲਾਨ

By : BALJINDERK

Published : Sep 12, 2024, 4:21 pm IST
Updated : Sep 12, 2024, 4:32 pm IST
SHARE ARTICLE
ਰੋਸ ਪ੍ਰਦਰਸ਼ਨ ਕਰਦੇ ਹੋਏ ਬਿਜਲੀ ਮੁਲਾਜ਼ਮ
ਰੋਸ ਪ੍ਰਦਰਸ਼ਨ ਕਰਦੇ ਹੋਏ ਬਿਜਲੀ ਮੁਲਾਜ਼ਮ

Electricity News : ਅਗਲੇ 5 ਦਿਨ ਹੋਰ ਬਿਜਲੀ ਬੋਰਡ ਚੱਲੇਗਾ ਰੱਬ ਆਸਰੇ

Electricity News : ਪੰਜਾਬ ਰਾਜ ਬਿਜਲੀ ਨਿਗਮ ਦੇ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲਾਗੂ ਕਰਾਉਣ ਲਈ 10 ਸਤੰਬਰ ਤੋਂ ਚੱਲ ਰਹੀ 3 ਰੋਜ਼ਾ ਸਮੂਹਿਕ ਛੁੱਟੀ ਲੈ ਕੇ ਕੀਤੀ ਹੜਤਾਲ ਵਿਚ ਜੱਥੇਬੰਦੀ ਆਗੂਆਂ ਨੇ 5 ਦਿਨਾਂ ਦੇ ਹੋਰ ਵਾਧੇ ਦਾ ਐਲਾਨ ਕੀਤਾ ਹੈ।

ਇਹ ਵੀ ਪੜੋ :Auraiya News : ਯੂਪੀ ’ਚ IPS ਅਧਿਕਾਰੀ ਦੇ ਤਬਾਦਲੇ ਨੂੰ ਲੈ ਕੇ ਲੋਕ ਹੋਏ ਭਾਵੁਕ, 26 ਮਹੀਨਿਆਂ ਤੱਕ ਸੰਭਾਲਿਆ ਜ਼ਿਲ੍ਹਾ

ਪੰਜਾਬ ਸਟੇਟ ਇਲੈਕਟਸਿਟੀ ਬੋਰਡ ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜਮ ਏਕਤਾ ਮੰਚ ਪੰਜਾਬ, ਜੂਨੀਅਰ ਇੰਜੀਨੀਅਰ ਐਸੋਸੀਏਸ਼ਨ ਪੀ ਐਸ ਪੀ ਸੀ ਐਲ ਦੇ ਸੱਦੇ ਤੇ ਸਮੂਹ ਜੱਥੇਬੰਦੀਆਂ ਸਰਹਿੰਦ ਵੱਲੋ ਪੀ.ਐਸ.ਪੀ.ਸੀ.ਐਲ ਡਵੀਜਨ ਸਰਹਿੰਦ ਵਿਖੇ ਪਾਵਰਕਾਮ ਦੀ ਮੈਨੇਜ਼ਮੈਂਟ ਅਤੇ ਪੰਜਾਬ ਸਰਕਾਰ ਖਿਲਾਫ ਰੋਸ ਧਰਨਾ ਦਿੱਤਾ ਗਿਆ। ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਦਵਿੰਦਰ ਸਿੰਘ ਚਨਾਰਥਨ ਅਤੇ ਸਕੱਤਰ ਦਲਜੀਤ ਸਿੰਘ ਜੰਜੂਆ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਿਜਲੀ ਕਾਮਿਆਂ ਦੇ ਨਾਲ ਵੱਡੇ ਵੱਡੇ ਵਾਅਦੇ ਕਰਕੇ ਹੁਣ ਯੂਟਰਨ ਲਿਆ ਗਿਆ ਹੈ। 

ਇਹ ਵੀ ਪੜੋ :Punjab and Haryana High Court : ਪੰਜਾਬ ਹਾਈ ਕੋਰਟ ਨੇ ਕੀਤੀ ਟਿੱਪਣੀ! 'ਅਧਿਆਪਕ ਦੁਆਰਾ ਬੱਚੇ ਦਾ ਜਿਨਸੀ ਸ਼ੋਸ਼ਣ ਹੈ ਵਿਨਾਸ਼ਕਾਰੀ  

ਜਿਸ ਨੂੰ ਦੇਖਦੇ ਹੋਏ ਬਿਜਲੀ ਕਾਮਿਆਂ ਵੱਲੋਂ ਤਿੰਨ ਦਿਨ ਦੀ ਹੜਤਾਲ ਕੀਤੀ ਗਈ ਸੀ, ਪ੍ਰੰਤੂ ਸਰਕਾਰ ਵੱਲੋਂ ਕੋਈ ਵੀ ਢੁਕਵਾਂ ਜਵਾਬ ਨਾ ਦੇਣ ਤੇ ਕਾਮਿਆਂ ਵੱਲੋਂ ਸੰਘਰਸ਼ ਦੀ ਨੀਤੀ ਨੂੰ ਹੋਰ ਅੱਗੇ ਵਧਾਉਂਦਿਆਂ 17 ਸਤੰਬਰ 2024 ਤੱਕ ਇਹ ਹੜਤਾਲ ਕੀਤੀ ਗਈ ਹੈ। ਜਿਸ ਦੌਰਾਨ ਸਮੂਹਿਕ ਛੁੱਟੀ ਲਗਾਤਾਰ ਜਾਰੀ ਰਹੇਗੀ।

(For more news apart from Electricity employees in Punjab have announced an extension of 5 days in the strike News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement