ਪਤੀ ਵਲੋਂ ਖ਼ੁਦਕੁਸ਼ੀ ਕਰਨ ਪਿਛੋਂ ਪਤਨੀ ਨੇ ਵੀ ਲਿਆ ਫਾਹਾ
Published : Oct 12, 2020, 1:46 am IST
Updated : Oct 12, 2020, 1:46 am IST
SHARE ARTICLE
image
image

ਪਤੀ ਵਲੋਂ ਖ਼ੁਦਕੁਸ਼ੀ ਕਰਨ ਪਿਛੋਂ ਪਤਨੀ ਨੇ ਵੀ ਲਿਆ ਫਾਹਾ

ਅੰਮ੍ਰਿਤਸਰ, 11 ਅਕਤੂਬਰ (ਪਪ): ਬੀਤੇ ਦਿਨ ਖ਼ੁਦਕੁਸ਼ੀ ਕਰ ਗਏ ਅੰਮ੍ਰਿਤਸਰ ਦੇ ਨਵਾਂ ਪਿੰਡ ਵਾਸੀ ਵਿਕਰਮਜੀਤ ਸਿੰਘ ਦੀ ਪਤਨੀ ਸੁਖਬੀਰ ਕੌਰ ਵਲੋਂ ਪਤੀ ਦੀ ਮੌਤ ਦਾ ਸਦਮਾ ਨਾ ਸਹਾਰਦੇ ਹੋਏ ਫਾਹਾ ਲੈ ਕੇ ਅਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਮ੍ਰਿਤਕ ਪਤੀ-ਪਤਨੀ ਪਿਛੇ ਅਪਣੀ ਇਕਲੌਤੀ 10-12 ਸਾਲਾ ਲੜਕੀ ਛੱਡ ਗਏ ਹਨ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਇਕ ਹੋਟਲ ਦੇ ਕਮਰੇ 'ਚ ਵਿਕਰਮਜੀਤ ਸਿੰਘ ਨਾਂ ਦੇ ਨੌਜਵਾਨ ਨੇ ਖ਼ੁਦਕੁਸ਼ੀ ਕਰ ਲਈ ਸੀ। ਮੌਕੇ ਤੋਂ ਖ਼ੁਦਕੁਸ਼ੀ ਨੋਟ ਵੀ ਮਿਲਿਆ ਸੀ। ਉਸ ਨੇ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਇਕ ਵੀਡੀਉ ਵੀ ਬਣਾਈ ਸੀ। ਖ਼ੁਦਕੁਸ਼ੀ ਨੋਟ ਵਿਚ ਮ੍ਰਿਤਕ ਨੇ ਇਕ ਮਹਿਲਾ ਸਬ ਇੰਸਪੈਕਟਰ 'ਤੇ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਾਏ ਸਨ। ਉਸ ਨੇ ਲਿਖਿਆ ਸੀ ਕਿ ਉਸ ਨੂੰ ਬਲੈਕਮੇਲ ਕੀਤਾ ਜਾ ਰਿਹਾ ਹੈ ਅਤੇ ਵੱਖ-ਵੱਖ ਲੋਕਾਂ ਰਾਹੀਂ ਡਰਾਇਆ-ਧਮਕਾਇਆ ਜਾ ਰਿਹਾ ਹੈ। ਉਸ ਨੇ ਦੋਸ਼ ਲਾਇਆ ਕਿ ਬਲੈਕਮੇਲ ਕਰਦਿਆਂ ਉਸ ਕੋਲੋਂ 17-18 ਲੱਖ ਰੁਪਏ ਲਏ ਗਏ ਹਨ। ਇਸ ਮਾਮਲੇ 'ਚ ਉਸ ਨੇ ਕਈ ਵਿਅਕਤੀਆਂ ਦੇ ਨਾਂ ਦਿਤੇ ਹਨ, ਜਿਨ੍ਹਾਂ ਵਿਚ ਪੁਲਿਸ ਕਰਮਚਾਰੀ ਵੀ ਸ਼ਾਮਲ ਹਨ। ਬੀਤੇ ਕਲ ਉਸ ਦੀ ਪਤਨੀ ਸੁਖਬੀਰ ਕੌਰ ਨੇ ਵੀ ਇਨ੍ਹਾਂ ਦੋਸ਼ਾਂ ਦੀ ਪੁਸ਼ਟੀ ਕੀਤੀ ਸੀ ਤੇ ਇਹ ਵੀ ਦਸਿਆ ਸੀ ਕਿ ਕਥਿਤ ਦੋਸ਼ੀ ਮਹਿਲਾ ਸਬ ਇੰਸਪੈਕਟਰ ਬਾਰੇ ਉਸ ਨੂੰ ਵੀ ਪਤਾ ਸੀ। ਇਸ ਤੋਂ ਬਾਅਦ ਉਹ ਸਦਮਾ ਨਾ ਸਹਾਰਦੀ ਹੋਈ ਖ਼ੁਦਕੁਸ਼ੀ ਕਰ ਗਈ। ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿਤੀ ਤੇ ਅਗimageimageਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement