ਦੇਸ਼ 'ਚ ਕੋਰੋਨਾ ਵਾਇਰਸ ਦੇ ਮਾਮਲੇ 70 ਲੱਖ ਦੇ ਪਾਰ
Published : Oct 12, 2020, 1:45 am IST
Updated : Oct 12, 2020, 1:45 am IST
SHARE ARTICLE
image
image

ਦੇਸ਼ 'ਚ ਕੋਰੋਨਾ ਵਾਇਰਸ ਦੇ ਮਾਮਲੇ 70 ਲੱਖ ਦੇ ਪਾਰ

ਨਵੀਂ ਦਿੱਲੀ, 11 ਅਕਤੂਬਰ : ਭਾਰਤ ਵਿਚ ਵੀ ਕੋਵਿਡ-19 ਦੇ ਮਾਮਲੇ ਹਰ ਰੋਜ਼ ਵੱਧ ਰਹੇ ਹਨ। ਪੀੜਤ ਮਰੀਜ਼ਾਂ ਦੀ ਗਿਣਤੀ 70 ਲੱਖ ਨੂੰ ਪਾਰ ਕਰ ਗਈ ਹੈ। ਸਿਹਤ ਮੰਤਰਾਲੇ ਵਲੋਂ ਐਤਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਦੇਸ਼ ਵਿਚ ਪੀੜਤ ਮਰੀਜ਼ਾਂ ਦੀ ਕੁੱਲ ਗਿਣਤੀ 70,53,806 ਹੋ ਗਈ ਹੈ।
ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 74,383 ਨਵੇਂ ਕੇਸ ਸਾਹਮਣੇ ਆਏ ਹਨ। ਦੇਸ਼ ਵਿਚ ਪਿਛਲੇ 24 ਘੰਟਿਆਂ 'ਚ 89,154 ਮਰੀਜ਼ ਠੀਕ ਹੋਏ ਹਨ। ਇਸ ਦੌਰਾਨ ਦੇਸ਼ ਵਿਚ 918 ਮਰੀਜ਼ਾਂ ਦੀ ਮੌਤ ਹੋ ਗਈ ਹੈ  ਜਿਸ ਤੋਂ ਬਾਅਦ ਦੇਸ਼ 'ਚ ਮੌਤਾਂ ਦਾ ਅੰਕੜਾ 1,08,334 ਹੋ ਗਿਆ ਹੈ। ਹੁਣ ਤਕ ਕੁਲ 60,77,976 ਮਰੀਜ਼ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ। ਜਿਸ ਤੋਂ ਬਾਅਦ ਹੁਣ 8,67,496 ਐਕਟਿਵ ਕੇਸ ਹਨ।  ਇਥੇ ਜੇਕਰ ਰਿਕਵਰੀ ਰੇਟ ਦੀ ਗੱਲ ਕਰੀਏ ਤਾਂ ਇਹ ਥੋੜੇ ਜਿਹੇ ਵਾਧੇ ਤੋਂ ਬਾਅਦ 86.16 ਫ਼ੀ ਸਦੀ ਤਕ ਪਹੁੰਚ ਗਈ ਹੈ। ਦੇਸ਼ ਦੀ ਸਕਾਰਾਤਮਕਤਾ ਦਰ 6.89 ਫ਼ੀ ਸਦੀ ਹੈ ਤੇ ਮੌਤ ਦਰ 1.53 ਫ਼ੀ ਸਦੀ ਹੈ। ਆਈ.ਸੀ.ਐਮ.ਆਰ ਅਨੁਸਾਰ ਦੇਸ਼ 'ਚ 10 ਅਕਤੂਬਰ ਨੂੰ, 10,78,544 ਕੋਰੋਨਾ ਨਮੂਨੇ ਦੇ ਟੈਸਟ ਕੀਤੇ ਗਏ ਸਨ ਜਿਸ ਕਾਰਨ ਟੈਸਟਾਂ ਦੀ ਕੁਲ ਗਿਣਤੀ 8,68,77,242 ਹੋ ਗਈ ਹੈ। (ਪੀਟੀਆਈ)

ਦੇਸ਼ 'ਚ ਹੁਣ ਤਕ 1,08,334 ਲੋਕਾਂ ਦੀ ਮੌਤ imageimageਹੋਈ

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement