ਕਾਂਗਰਸ ਨੂੰ ਨੁਕਸਾਨ ਪਹੁੰਚਾ ਰਹੇ ਹਨ ਨਵਜੋਤ ਸਿੰਘ ਸਿੱਧੂ : ਰਵਨੀਤ ਬਿੱਟੂ
Published : Oct 12, 2020, 2:08 am IST
Updated : Oct 12, 2020, 2:08 am IST
SHARE ARTICLE
image
image

ਕਾਂਗਰਸ ਨੂੰ ਨੁਕਸਾਨ ਪਹੁੰਚਾ ਰਹੇ ਹਨ ਨਵਜੋਤ ਸਿੰਘ ਸਿੱਧੂ : ਰਵਨੀਤ ਬਿੱਟੂ

ਕਿਹਾ, ਅਪਣੀ ਪਾਰਟੀ ਬਣਾ ਕੇ ਚੋਣ ਲੜਨ
 

ਚੰਡੀਗੜ੍ਹ, 11 ਸਤੰਬਰ (ਸਪੋਕਸਮੈਨ ਸਮਾਚਾਰ ਸੇਵਾ): ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਬਾਰੇ ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਵੱਡਾ ਬਿਆਨ ਦਿਤਾ ਹੈ। ਉਨ੍ਹਾਂ ਕਿਹਾ ਕਿ ਸਿੱਧੂ ਕਾਂਗਰਸ ਪਾਰਟੀ ਦਾ ਨੁਕਸਾਨ ਕਰ ਰਹੇ ਹਨ। ਸਿੱਧੂ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਅਪਣੀ ਪਾਰਟੀ ਬਣਾ ਕੇ ਚੋਣ ਲੜਨ।
     ਉਨ੍ਹਾਂ ਕਿਹਾ ਕਿ ਸਿੱਧੂ ਕਿਸੇ ਨਾਲ ਮਿਲ ਕੇ ਕੰਮ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਕਾਂਗਰਸ ਵਿਚ ਬਾਹਰੋਂ ਆਏ ਮਨਪ੍ਰੀਤ ਬਾਦਲ ਤੇ ਸਿੱਧੂ ਨੂੰ ਮੰਤਰੀ ਬਣਾ ਦਿਤਾ ਗਿਆ ਜਦਕਿ ਬੇਅੰਤ ਸਿੰਘ ਨੇ ਪੰਜਾਬ ਲਈ ਕੁਰਬਾਨੀ ਦਿਤੀ ਪਰ ਅਸੀਂ ਕਦੇ ਵੀ ਗੁਰਕੀਰਤ ਕੋਟਲੀ ਲਈ ਅਹੁਦਾ ਨਹੀਂ ਮੰਗਿਆ।
   ਉਨ੍ਹਾਂ ਕਿਹਾ ਕਿ ਸਿੱਧੂ ਨੇ ਸਟੇਜ ਉਤੇ ਜੋ ਕੀਤਾ, ਉਹ ਗ਼ਲਤ ਸੀ। ਰਾਹੁਲ ਗਾਂਧੀ  ਸਾਹਮਣੇ ਮੰਤਰੀ ਨੂੰ ਬੁਰਾ ਭਲਾ ਕਿਹਾ। ਇਹ ਕਿਸੇ ਪੱਖੋਂ ਵੀ ਜਾਇਜ਼ ਨਹੀਂ ਤੇ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਵਾਲਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਿੱਧੂ ਹਮੇਸ਼ਾ ਅਪਣੀ ਸ਼ਰਤ ਮਨਵਾਉਣੀ ਚਾਹੁੰਦੇ ਹਨ ਜੋ ਕਿ ਪਾਰਟੀਆਂ ਅੰਦਰ ਨਹੀਂ ਚਲਦਾ। ਉਨ੍ਹਾਂ ਕਿਹਾ ਕਿ ਪਾਰਟੀ ਦੇ ਫ਼ੈਸਲੇ ਮੰਨ ਕੇ ਹੀ ਅੱਗੇ ਵਧਿਆ ਜਾ ਸਕਦਾ ਹੈ ਪਰ ਸਿੱਧੂ ਨੂੰ ਇਸ ਗੱਲ ਦੀ ਕੋਈ ਪਰਵਾਹ ਨਹੀਂ ਅਤੇ ਉਹ ਕਿਸੇ ਨਾਲ ਮਿਲ ਕੇ ਨਹੀਂ ਚੱਲ ਸਕਦੇ।
   ਜ਼ਿਕਰਯੋਗ ਹੈ ਕਿ ਪਿਛਲੇ ਲੰਮੇ ਅਰਸੇ ਤੋਂ ਘਰ ਬੈਠੇ ਨਵਜੋਤ ਸਿੰਘ ਸਿੱਧੂ ਨੂੰ ਹਾਲ 'ਚ ਹੀ ਪੰਜਾਬ ਕਾਂਗਰਸ ਦੇ ਨਵੇਂ ਬਣੇ ਇੰਚਾਰਜ ਹਰੀਸ਼ ਰਾਵਤ ਮਨਾ ਕੇ ਮੋਗਾ ਰੈਲੀ 'ਚ ਲੈ ਕੇ ਆਏ ਸਨ। ਇਸ ਰੈਲੀ ਵਿਚ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਵੀ ਹਿੱਸਾ ਲਿਆ ਸੀ। ਪਾਰਟੀ ਨੇ ਇਥੇ ਸਿੱਧੂ ਨੂੰ ਬੋਲਣ ਦਾ ਮੌਕਾ ਦਿਤਾ ਸੀ ਪਰ ਇਸੇ ਦੌਰਾਨ ਟਰੈਕਟਰ ਰੈਲੀ ਨੂੰ ਦੇਰੀ ਹੁੰਦੀ ਦੇਖ ਕੇ ਹਰੀਸ਼ ਰਾਵਤ ਨੇ ਇਕ ਪਰਚੀ ਦੇ ਕੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੂੰ ਸਿੱਧੂ ਕੋਲ ਭੇਜਿਆ। ਜਦੋਂ ਹੀ ਰੰਧਾਵਾ ਪਰਚੀ ਦੇਣ ਲੱਗੇ ਤਾਂ ਸਿੱਧੂ imageimageਸਟੇਜ 'ਤੇ ਹੀ ਬੋਲਣ ਲੱਗ ਪਏ ਤੇ ਬਾਅਦ 'ਚ ਰੁਸ ਕੇ ਚਲੇ ਗਏ। ਇਸ ਤੋਂ ਬਾਅਦ ਉਹ ਨਾ ਤਾਂ ਰਾਹੁਲ ਗਾਂਧੀ ਦੀ ਸੰਗਰੂਰ ਤੇ ਨਾ ਹੀ ਪਟਿਆਲਾ ਰੈਲੀ 'ਚ ਨਜ਼ਰ ਆਏ।  

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement