ਸੜਕ ਹਾਦਸੇ 'ਚ ਏ. ਐਸ.ਆਈ ਦੀ ਮੌਤ
Published : Oct 12, 2021, 7:28 am IST
Updated : Oct 12, 2021, 7:28 am IST
SHARE ARTICLE
image
image

ਸੜਕ ਹਾਦਸੇ 'ਚ ਏ. ਐਸ.ਆਈ ਦੀ ਮੌਤ

ਸੰਗਤ ਮੰਡੀ, 11 ਅਕਤੂਬਰ (ਪਪ): ਥਾਣਾ ਕੈਨਾਲ ਕਾਲੋਨੀ ਵਿਖੇ ਤਾਇਨਾਤ ਏਐਸਆਈ ਸੁਖਰਾਮ ਸਿੰਘ ਦੀ ਡਿਊਟੀ ਤੋਂ ਘਰ ਵਾਪਸ ਆਉਂਦੇ ਸਮੇਂ ਬਠਿੰਡਾ ਡੱਬਵਾਲੀ ਸੜਕ ਤੇ ਅਣਪਛਾਤੇ ਵਾਹਨ ਵੱਲੋਂ ਟੱਕਰ ਮਾਰਨ ਕਾਰਨ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਏਐੱਸਆਈ ਸੁਖਰਾਮ ਸਿੰਘ ਥਾਣਾ ਕੈਨਾਲ ਕਾਲੋਨੀ ਤੋਂ ਡਿਊਟੀ ਖਤਮ ਹੋਣ ਤੋਂ ਬਾਅਦ ਦੇਰ ਸ਼ਾਮ ਅੱਠ ਵਜੇ ਦੇ ਕਰੀਬ ਆਪਣੇ ਘਰ ਜੋਧਪੁਰ ਰੋਮਾਣਾ ਨੂੰ  ਵਾਪਸ ਆ ਰਹੇ ਸਨ ਕਿ ਪਿੰਡ ਦੇ ਨਜਦੀਕ ਬਠਿੰਡਾ ਡੱਬਵਾਲੀ ਸੜਕ ਤੇ ਉਨ੍ਹਾਂ ਦੇ ਮੋਟਰਸਾਈਕਲ ਨੂੰ  ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ ਜਿਸ ਕਾਰਨ ਸੁਖਰਾਮ ਸਿੰਘ ਗੰਭੀਰ ਰੂਪ ਵਿਚ ਜਖਮੀਂ ਹੋ ਗਏ ਜਿਨ੍ਹਾਂ ਨੂੰ  ਸਹਾਰਾ ਕਲੱਬ ਦੀ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਬਠਿੰਡਾ ਪਹੁੰਚਾਇਆ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ  ਮਿ੍ਤਕ ਐਲਾਨ ਦਿੱਤਾ | ਸੁਖਰਾਮ ਸਿੰਘ ਆਪਣੇ ਪਿੱਛੇ ਬਜੁਰਗ ਮਾਤਾ, ਪਤਨੀ ਅਤੇ ਤਿੰਨ ਬੱਚਿਆਂ ਨੂੰ  ਛੱਡ ਗਏ ਹਨ | 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement