ਪਾਕਿ ਪੁਲਿਸ ਨੇ 4,000 ਵਿਅਕਤੀਆਂ ਦੇ ਮੋਬਾਈਲ ਡਾਟਾ ਦੀ ਕੀਤੀ ਜਾਂਚ
Published : Oct 12, 2021, 7:20 am IST
Updated : Oct 12, 2021, 7:20 am IST
SHARE ARTICLE
image
image

ਪਾਕਿ ਪੁਲਿਸ ਨੇ 4,000 ਵਿਅਕਤੀਆਂ ਦੇ ਮੋਬਾਈਲ ਡਾਟਾ ਦੀ ਕੀਤੀ ਜਾਂਚ

ਪੇਸ਼ਾਵਰ, 11 ਅਕਤੂਬਰ : ਪਾਕਿਸਤਾਨ ਵਿਚ ਸਿੱਖ ਹਕੀਮ ਦੇ ਕਤਲ ਮਾਮਲੇ ਵਿਚ ਨਵੀਂ ਜਾਣਕਾਰੀ ਸਾਹਮਣੇ ਆਈ ਹੈ | ਇਸ ਜਾਣਕਾਰੀ ਮੁਤਾਬਕ ਪਾਕਿਸਤਾਨ ਦੀ ਪੁਲਿਸ ਨੇ 4000 ਵਿਅਕਤੀਆਂ ਦੀ ਪਛਾਣ ਕੀਤੀ ਹੈ ਅਤੇ ਉਨ੍ਹਾਂ ਅਪਰਾਧੀਆਂ ਦਾ ਪਤਾ ਲਗਾਉਣ ਲਈ ਮੋਬਾਈਲ ਡਾਟਾ ਦੀ ਜਾਂਚ ਸੁਰੂ ਕਰ ਦਿਤੀ ਹੈ, ਜਿਨ੍ਹਾਂ ਨੇ ਪਿਛਲੇ ਮਹੀਨੇ ਇਥੇ ਇਕ ਮਸ਼ਹੂਰ ਸਿੱਖ 'ਹਕੀਮ' ਦਾ ਗੋਲੀ ਮਾਰ ਕੇ ਕਤਲ ਕਰ ਦਿਤਾ ਸੀ | 
ਸਰਦਾਰ ਸਤਨਾਮ ਸਿੰਘ (ਖ਼ਾਲਸਾ), ਜੋ ਯੂਨਾਨੀ ਦਵਾਈ ਦਾ ਅਭਿਆਸ ਕਰਦੇ ਸਨ, 30 ਸਤੰਬਰ ਨੂੰ  ਅਪਣੇ ਕਲੀਨਿਕ ਵਿਚ ਸਨ, ਜਦੋਂ ਹਮਲਾਵਰਾਂ ਨੇ ਉਨ੍ਹਾਂ ਦੇ ਕੈਬਿਨ ਵਿਚ ਦਾਖ਼ਲ ਹੋ ਕੇ ਗੋਲੀਆਂ ਚਲਾ ਦਿਤੀਆਂ, ਜਿਸ ਨਾਲ 45 ਸਾਲਾ ਹਕੀਮ ਦੀ ਤੁਰਤ ਮੌਤ ਹੋ ਗਈ ਸੀ | ਇਸ ਮਾਮਲੇ 'ਤੇ 15 ਅਧਿਕਾਰੀਆਂ ਦੀਆਂ ਚਾਰ ਵਿਸ਼ੇਸ਼ ਜਾਂਚ ਟੀਮਾਂ ਕੰਮ ਕਰ ਰਹੀਆਂ ਹਨ | 

ਅਧਿਕਾਰੀਆਂ ਨੇ ਦਸਿਆ ਕਿ ਉਹ ਖ਼ੁਫ਼ੀਆ ਜਾਣਕਾਰੀ ਸਾਂਝੀ 
ਕਰ ਰਹੇ ਹਨ, ਮੋਬਾਈਲ ਡਾਟਾ ਇਕੱਠਾ ਕਰ ਰਹੇ ਹਨ, ਸ਼ੱਕੀ ਵਿਅਕਤੀਆਂ ਦੀ ਜਾਂਚ ਕਰ ਰਹੇ ਹਨ, ਜਦੋਂ ਕਿ ਚੌਥੀ ਟੀਮ ਨੂੰ  ਪੇਸ਼ਾਵਰ ਅਤੇ ਹੋਰ ਨੇੜਲੇ ਇਲਾਕਿਆਂ ਤੋਂ ਸ਼ੱਕੀ ਵਿਅਕਤੀਆਂ ਨੂੰ  ਗਿ੍ਫ਼ਤਾਰ ਕਰਨ ਦਾ ਕੰਮ ਸੌਂਪਿਆ ਗਿਆ ਹੈ |
ਇਸਲਾਮਿਕ ਸਟੇਟ ਦੇ ਅਤਿਵਾਦੀ ਸੰਗਠਨ ਅਫ਼ਗ਼ਾਨਿਸਤਾਨ ਸਹਿਯੋਗੀ, ਇਸਲਾਮਿਕ ਸਟੇਟ ਖੋਰਾਸਾਨ ਨੇ ਉਨ੍ਹਾਂ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ | ਸ਼ੁਰੂਆਤੀ ਜਾਂਚ ਦੇ ਆਧਾਰ 'ਤੇ ਪੁਲਿਸ ਨੇ ਟਾਰਗੇਟ ਕਿਲਿੰਗ ਦੀ ਧਾਰਨਾ ਨੂੰ  ਨਕਾਰ ਦਿਤਾ ਹੈ |

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement