ਪਰਗਟ ਸਿੰਘ ਵਲੋਂ ਪੁਸਤਕ ਸਭਿਆਚਾਰ ਪੈਦਾ ਕਰਨਾ ਦਾ ਸੱਦਾ, 693 ਸਕੂਲ ਲਾਇਬ੍ਰੇਰੀਅਨਾਂ ਨੂੰ ਨਿਯੁਕਤੀ
Published : Oct 12, 2021, 6:05 am IST
Updated : Oct 12, 2021, 6:05 am IST
SHARE ARTICLE
image
image

ਪਰਗਟ ਸਿੰਘ ਵਲੋਂ ਪੁਸਤਕ ਸਭਿਆਚਾਰ ਪੈਦਾ ਕਰਨਾ ਦਾ ਸੱਦਾ, 693 ਸਕੂਲ ਲਾਇਬ੍ਰੇਰੀਅਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 11 ਅਕਤੂਬਰ (ਦਵਿੰਦਰ ਸਿੰਘ) : ਸਿਖਿਆ ਮੰਤਰੀ ਪਰਗਟ ਸਿੰਘ ਨੇ ਲਾਇਬ੍ਰੇਰੀਆਂ ਅਤੇ ਪੁਸਤਕਾਂ ਦਾ ਵਿਦਿਆਰਥੀਆਂ ਦੀ ਸ਼ਖ਼ਸੀਅਤ ਨਿਖਾਰਨ ਵਿਚ ਅਹਿਮ ਯੋਗਦਾਨ ਦੱਸਦਿਆਂ ਲਾਇਬ੍ਰੇਰੀਅਨਾਂ ਨੂੰ ਸਕੂਲਾਂ ਵਿਚ ਪੁਸਤਕ ਸੱਭਿਆਚਾਰ ਪੈਦਾ ਕਰਨਾ ਦਾ ਸੱਦਾ ਦਿਤਾ। ਉਹ ਅੱਜ ਇਥੇ ਚੰਡੀਗੜ੍ਹ ਦੇ ਸੈਕਟਰ 35 ਸਥਿਤ ਮਿਊਂਸਪਲ ਭਵਨ ਵਿਖੇ ਸਕੂਲ ਸਿਖਿਆ ਵਿਭਾਗ ਵਲੋਂ ਨਵੇਂ ਭਰਤੀ 693 ਸਕੂਲ ਲਾਇਬ੍ਰੇਰੀਅਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਸੰਬੋਧਨ ਕਰ ਰਹੇ ਸਨ।
ਸ. ਪਰਗਟ ਸਿੰਘ ਨੇ ਸੰਬੋਧਨ ਕਰਦਿਆਂ ਆਖਿਆ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਸਕੂਲੀ ਸਿਲੇਬਸ ਤੋਂ ਇਲਾਵਾ ਸਾਹਿਤਕ, ਖੇਡਾਂ ਆਦਿ ਗਤੀਵਿਧੀਆਂ ਦਾ ਅਹਿਮ ਰੋਲ ਹੁੰਦਾ ਹੈ। 
ਉਨ੍ਹਾਂ ਕਿਹਾ ਕਿ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਤੰਦਰੁਸਤ ਰੱਖਣ ਲਈ ਮੈਡੀਟੇਸ਼ਨ, ਯੋਗਾ ਤੇ ਸਰੀਰਕ ਸਿਖਿਆ ਨਾਲ ਸਬੰਧਤ ਗਤੀਵਿਧੀਆਂ ਨੂੰ ਹੁਲਾਰਾ ਦਿਤਾ ਜਾਵੇ ਕਿਉਂਕਿ ਸਿਹਤਮੰਦ ਸਰੀਰ ਵਿਚ ਹੀ ਸਿਹਤਮੰਦ ਦਿਮਾਗ ਦਾ ਵਾਸਾ ਹੁੰਦਾ ਹੈ।
ਲਾਇਬ੍ਰੇਰੀਅਨਾਂ ਦੀ ਭਰਤੀ ਨਾਲ ਸਕੂਲਾਂ ਦੀਆਂ ਲਾਇਬ੍ਰੇਰੀਆਂ ਨੂੰ ਨਵੀਂ ਦਿੱਖ ਮਿਲੇਗੀ। ਉਨ੍ਹਾਂ ਨਵੇਂ ਭਰਤੀ ਹੋਏ ਲਾਇਬ੍ਰੇਰੀਅਨਾਂ ਦਾ ਵਿਭਾਗ ਵਿਚ ਸਵਾਗਤ ਕਰਦਿਆਂ ਕਿਹਾ ਕਿ ਅਜੋਕੇ ਬੱਚੇ ਇਲੈਕਟ੍ਰਾਨਿਕ ਯੰਤਰਾਂ ਦੀ ਨਾਲ ਜ਼ਿਆਦਾ ਜੁੜੇ ਹੋਏ ਹਨ ਜਿਨ੍ਹਾਂ ਨੂੰ ਕਿਤਾਬਾਂ ਨਾਲ ਜੋੜਨ ਵਾਸਤੇ ਉਪਰਾਲੇ ਕੀਤੇ ਜਾਣ।
ਸਿਖਿਆ ਮੰਤਰੀ ਨੇ ਸਿਖਿਆ ਨੂੰ ਕਿੱਤਾ ਮੁਖੀ ਬਣਾਉਣ ਉਤੇ ਜ਼ੋਰ ਦਿੰਦਿਆਂ ਕਿਹਾ ਕਿ ਕੋਰਸਾਂ ਨੂੰ ਤਿਆਰ ਕਰਨ ਮੌਕੇ ਉਦਯੋਗਾਂ ਦੀ ਮੰਗ ਅਤੇ ਰੁਜ਼ਗਾਰ ਦੀਆਂ ਸੰਭਾਵਨਾਵਾਂ ਨੂੰ ਦੇਖਣਾ ਜ਼ਰੂਰੀ ਹੈ ਤਾਂ ਜੋ ਡਿਗਰੀ ਕਰਨ ਉਪਰੰਤ ਵਿਦਿਆਰਥੀਆਂ ਅਪਣੇ ਪੈਰਾਂ ਉਤੇ ਖੜੇ ਹੋ ਸਕਣ। 
ਉਨ੍ਹਾਂ ਨੌਜਵਾਨਾਂ ਨੂੰ ਵੀ ਸੂਬੇ ਦੇ ਵਿਕਾਸ ਵਿਚ ਅਪਣਾ ਯੋਗਦਾਨ ਪਾਉਣ ਲਈ ਉਸਾਰੂ ਤੇ ਸਕਰਾਤਮਕ ਸੋਚ ਨਾਲ ਕੰਮ ਕਰਨ ਲਈ ਪ੍ਰੇਰਿਆ।
ਸ. ਪਰਗਟ ਸਿੰਘ ਨੇ ਦਸਿਆ ਕਿ ਸਿਖਿਆ ਵਿਭਾਗ ਵਲੋਂ ਪਿਛਲੇ ਸਾਢੇ ਚਾਰ ਸਾਲਾਂ ਵਿਚ 14,500 ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ ਅਤੇ ਅੱਜ ਸੌਂਪੇ ਗਏ ਨਿਯੁਕਤੀ ਪੱਤਰਾਂ ਤੋਂ ਇਲਾਵਾ 18,900 ਹੋਰ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਅਧੀਨ ਜਿਹੜੀ ਜਲਦ ਮੁਕੰਮਲ ਕਰ ਕੇ ਚੁਣੇ ਗਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ। ਉਨ੍ਹਾਂ ਅਧਿਆਪਕ ਯੂਨੀਅਨਾਂ ਦੀਆਂ ਮੰਗਾਂ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿਤੇ ਕਿ ਜਿਹੜੇ ਮਾਮਲੇ ਹੱਲ ਹੋ ਸਕਦੇ ਹਨ, ਉਨ੍ਹਾਂ ਦਾ ਤੁਰਤ ਹੱਲ ਕੀਤਾ ਜਾਵੇ।

ਫੋਟੋ ਕੈਪਸ਼ਨ : 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement