36ਵੀਂ ਕੌਮੀ ਖੇਡਾਂ ਦੇ ਆਖਰੀ ਦਿਨ ਮੁੱਕੇਬਾਜ਼ੀ ਵਿੱਚ ਪੰਜਾਬ ਨੇ ਇਕ ਸੋਨੇ, ਦੋ ਚਾਂਦੀ ਤੇ ਤਿੰਨ ਕਾਂਸੀ ਦੇ ਤਮਗੇ ਜਿੱਤੇ
Published : Oct 12, 2022, 7:36 pm IST
Updated : Oct 12, 2022, 7:36 pm IST
SHARE ARTICLE
Meet Hayer
Meet Hayer

ਪੰਜਾਬ ਨੇ 19 ਸੋਨੇ, 32 ਚਾਂਦੀ ਤੇ 25 ਕਾਂਸੀ ਦੇ ਤਮਗਿਆਂ ਨਾਲ ਕੁੱਲ 76 ਤਮਗੇ ਜਿੱਤੇਕੌਮੀ ਖੇਡਾਂ ਦੇ ਜੇਤੂ ਖਿਡਾਰੀ ਨਗਦ ਪੁਰਸਕਾਰ ਨਾਲ ਸਨਮਾਨਿਆ ਜਾਵੇਗਾ: ਮੀਤ ਹੇਅਰ

 

ਚੰਡੀਗੜ੍ਹ: ਗੁਜਰਾਤ ਵਿਖੇ ਅੱਜ ਸੰਪੰਨ ਹੋਈਆਂ 36ਵੀਆਂ ਨੈਸ਼ਨਲ ਖੇਡਾਂ ਦੇ ਆਖ਼ਰੀ ਦਿਨ ਪੰਜਾਬ ਨੇ ਮੁੱਕੇਬਾਜ਼ੀ ਵਿੱਚ ਇਕ ਸੋਨੇ, ਦੋ ਚਾਂਦੀ ਤੇ ਤਿੰਨ ਕਾਂਸੀ ਦੇ ਤਮਗੇ ਜਿੱਤੇ। ਪੰਜਾਬ ਨੇ ਕੌਮੀ ਖੇਡਾਂ ਵਿੱਚ ਕੁੱਲ 19 ਸੋਨੇ, 32 ਚਾਂਦੀ ਤੇ 25 ਕਾਂਸੀ ਦੇ ਤਮਗਿਆਂ ਨਾਲ ਕੁੱਲ 76 ਤਮਗੇ ਜਿੱਤੇ।

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜੇਤੂ ਖਿਡਾਰੀਆਂ ਨੂੰ ਮੁਬਾਰਕਾਬਦ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਫ਼ੈਸਲੇ ਤਹਿਤ ਜਲਦ ਹੀ ਕੌਮੀ ਖੇਡਾਂ ਦੇ ਤਮਗ਼ਾ ਜੇਤੂ ਪੰਜਾਬੀ ਖਿਡਾਰੀਆਂ ਨੂੰ ਨਗਦ ਪੁਰਸਕਾਰ ਨਾਲ ਸਨਮਾਨਿਆ ਜਾਵੇਗਾ।ਉਨ੍ਹਾਂ ਆਸ ਪ੍ਰਗਟਾਈ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਦੇ ਖੇਤਰ ਨੂੰ ਦਿੱਤੀ ਜਾ ਰਹੀ ਵਿਸ਼ੇਸ਼ ਤਰਜੀਹ ਸਦਕਾ ਅਗਲੇ ਸਾਲ ਗੋਆ ਵਿਖੇ ਹੋਣ ਵਾਲੀਆਂ 37ਵੀਆਂ ਕੌਮੀ ਖੇਡਾਂ ਵਿੱਚ ਪੰਜਾਬ ਦੇ ਖਿਡਾਰੀ ਹੋਰ ਵੀ ਵਧੀਆ ਪ੍ਰਦਰਸ਼ਨ ਕਰਨਗੇ।

ਅੱਜ ਮੁਕਾਬਲਿਆਂ ਦੇ ਆਖ਼ਰੀ ਦਿਨ ਮੁੱਕੇਬਾਜ਼ੀ ਵਿੱਚ ਸਿਮਰਨਜੀਤ ਕੌਰ ਨੇ ਸੋਨੇ, ਮਨਦੀਪ ਕੌਰ ਤੇ ਵਿਜੇ ਕੁਮਾਰ ਨੇ ਚਾਂਦੀ ਅਤੇ ਸਪਰਸ਼ ਕੁਮਾਰ, ਕੋਮਲਪ੍ਰੀਤ ਕੌਰ ਤੇ ਕੰਵਰਪ੍ਰੀਤ ਸਿੰਘ ਨੇ ਕਾਂਸੀ ਦੇ ਤਮਗ਼ੇ ਜਿੱਤੇ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement