ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਦਾ ਹੋਇਆ ਦਿਹਾਂਤ

By : GAGANDEEP

Published : Oct 12, 2023, 12:59 pm IST
Updated : Oct 12, 2023, 1:49 pm IST
SHARE ARTICLE
photo
photo

ਕੈਂਸਰ ਦੀ ਨਾਮੁਰਾਦ ਬਿਮਾਰੀ ਤੋਂ ਸਨ ਪੀੜਤ

 

ਮੁਹਾਲੀ: ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ, ਫ਼ਰੀਦਕੋਟ ਦੇ ਸਾਬਕਾ ਵਾਈਸ ਚਾਂਸਲਰ ਡਾ. ਸ਼ਵਿੰਦਰ ਸਿੰਘ ਗਿੱਲ (ਦਾਨਗੜ੍ਹ - ਬਰਨਾਲਾ) ਦਾ ਅੱਜ  ਦਿਹਾਂਤ ਹੋ ਗਿਆ ਹੈ। ਉਹ ਕੈਂਸਰ ਦੀ ਨਾਮੁਰਾਦ ਬਿਮਾਰੀ ਤੋਂ ਪੀੜਤ ਸਨ ਤੇ ਪਿਛਲੇ ਕੁੱਝ ਦਿਨਾਂ ਤੋਂ ਇਲਾਜ ਅਧੀਨ ਚੱਲ ਰਹੇ ਸਨ। ਡਾ. ਗਿੱਲ ਨੇ ਲੰਬਾ ਸਮਾਂ ਪੀਜੀਆਈਐੱਮਆਰ ਚੰਡੀਗੜ੍ਹ ਵਿਖੇ ਹੱਡੀਆਂ ਦੇ ਮਾਹਰ ਵਜੋਂ ਸੇਵਾ ਨਿਭਾਈ ਤੇ ਬਾਅਦ ਵਿਚ ਹੱਡੀਆਂ ਦੇ ਵਿਭਾਗ ਦੇ ਮੁਖੀ ਵਜੋਂ ਸੇਵਾ ਨਿਭਾਉਂਦੇ ਰਹੇ।

ਇਹ ਵੀ ਪੜ੍ਹੋ: ਸਿੰਗਾਪੁਰ ਵਿਚ 14 ਸਾਲਾ ਭਾਰਤੀ ਵਿਦਿਆਰਥੀ ਦੀ ਮੌਤ; ਫਿਟਨੈੱਸ ਟੈਸਟ ਤੋਂ ਬਾਅਦ ਬੀਮਾਰ ਹੋਇਆ ਸੀ ਪ੍ਰਣਵ

ਡਾ. ਗਿੱਲ ਕੋਲ ਆਰਥੋਪੀਡਿਕਸ ਵਿੱਚ 40 ਤੋਂ ਵੱਧ ਸਾਲਾਂ ਦਾ ਤਜਰਬਾ ਸੀ।ਉਹਨਾਂ ਨੇ ਬਾਬਾ ਫਰੀਦ ਯੂਨੀਵਰਸਿਟੀ ਆਫ ਮੈਡੀਕਲ ਸਾਇੰਸਿਜ਼, ਫਰੀਦਕੋਟ, ਪੰਜਾਬ ਦੇ ਵਾਈਸ-ਚਾਂਸਲਰ ਵਜੋਂ 6 ਸਾਲ ਸੇਵਾ ਕੀਤੀ। ਉਹਨਾਂ ਦਾ ਸਸਕਾਰ ਅੱਜ 12 ਅਕਤੂਬਰ, ਦੁਪਹਿਰ 2:00 ਵਜੇ ਸੈਕਟਰ-25, ਚੰਡੀਗੜ੍ਹ ਵਿਖੇ ਹੋਵੇਗਾ। 

ਇਹ ਵੀ ਪੜ੍ਹੋ: IND vs AFG ਮੈਚ: ਸਟੇਡੀਅਮ ਵਿਚ ਪ੍ਰਸ਼ੰਸਕਾਂ ਵਿਚ ਚੱਲੀਆਂ ਲੱਤਾਂ-ਮੁੱਕੇ, ਵੀਡੀਓ ਵਾਇਰਲ

ਡਾ. ਸ਼ਵਿੰਦਰ ਸਿੰਘ ਗਿੱਲ ਦੇ ਦਿਹਾਂਤ ਸਬੰਧੀ ਵੱਖੋ ਵੱਖ ਖੇਤਰ ਦੀਆਂ ਪ੍ਰਮੁੱਖ ਸਖਸ਼ੀਅਤਾਂ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਸ ਨੂੰ ਸਮਾਜ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement