ਲੁਧਿਆਣਾ 'ਚ ਵਿਆਹੁਤਾ ਦੀ ਸ਼ੱਕੀ ਹਾਲਾਤਾਂ 'ਚ ਮੌਤ

By : GAGANDEEP

Published : Oct 12, 2023, 1:22 pm IST
Updated : Oct 12, 2023, 2:14 pm IST
SHARE ARTICLE
photo
photo

ਪੇਕੇ ਪ੍ਰਵਾਰ ਨੇ ਸਹੁਰਾ ਪ੍ਰਵਾਰ 'ਤੇ ਦਾਜ ਲਈ ਮਾਰਨ ਦੇ ਲਗਾਏ ਦੋਸ਼

 

ਲੁਧਿਆਣਾ: ਲੁਧਿਆਣਾ ਵਿਚ ਇਕ ਵਿਆਹੁਤਾ ਔਰਤ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਮਾਂ ਦਾ ਦੋਸ਼ ਹੈ ਕਿ ਉਸ ਦੀ ਧੀ ਨੂੰ ਉਸ ਦੇ ਪਤੀ ਅਤੇ ਹੋਰ ਸਹੁਰਿਆਂ ਵੱਲੋਂ ਦਾਜ ਲਈ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਉਸ ਨੇ ਕੋਈ ਜ਼ਹਿਰੀਲੀ ਦਵਾਈ ਪੀ ਲਈ ਸੀ। ਜਦੋਂ ਪਰਿਵਾਰ ਹਸਪਤਾਲ ਪਹੁੰਚਿਆ ਤਾਂ ਉਹ ਤੜਫ ਰਹੀ ਸੀ। ਬਾਅਦ ਵਿੱਚ ਹਸਪਤਾਲ ਵਿੱਚ ਉਸ ਦੀ ਮੌਤ ਹੋ ਗਈ। ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਦਾ ਹੋਇਆ ਦਿਹਾਂਤ

ਮ੍ਰਿਤਕ ਦੇ ਪਿਤਾ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਸ ਦੀ ਲੜਕੀ ਰਾਜਵੰਤ ਕੌਰ ਦਾ ਵਿਆਹ 29 ਜਨਵਰੀ 2018 ਨੂੰ ਇੰਦਰਪ੍ਰੀਤ ਸਿੰਘ ਨਾਲ ਹੋਇਆ ਸੀ। ਵਿਆਹ ਦੇ ਕੁਝ ਸਮੇਂ ਬਾਅਦ ਹੀ ਉਸ ਦੇ ਸਹੁਰੇ ਪਰਿਵਾਰ ਨੇ ਦਾਜ ਦੀ ਮੰਗ ਨੂੰ ਲੈ ਕੇ ਉਸ ਨੂੰ ਸਰੀਰਕ ਅਤੇ ਮਾਨਸਿਕ ਤੌਰ 'ਤੇ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। 9 ਅਕਤੂਬਰ ਰਾਤ 11 ਵਜੇ ਮੁਲਜ਼ਮਾਂ ਨੇ ਉਸ ਦੀ ਬੇਟੀ ਦੀ ਕੁੱਟਮਾਰ ਕੀਤੀ।

 ਇਹ ਵੀ ਪੜ੍ਹੋ: ਤਰਨਤਾਰਨ ਦੀ ਧੀ ਨੇ ਜੱਜ ਬਣ ਕੇ ਮਾਪਿਆਂ ਦਾ ਨਾਂਅ ਕੀਤਾ ਰੌਸ਼ਨ 

ਸਹੁਰੇ ਪ੍ਰਵਾਰ ਨੇ ਫੋਨ ਕਰ ਕੇ ਦੱਸਿਆ ਕਿ ਰਾਜਵੰਤ ਬੇਹੋਸ਼ੀ ਦੀ ਹਾਲਤ 'ਚ ਤੜਫ ਰਹੀ ਸੀ। ਉਸ ਨੂੰ ਓਰੀਸਾਨ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਸੁਖਵਿੰਦਰ ਅਨੁਸਾਰ ਜਦੋਂ ਉਹ ਹਸਪਤਾਲ ਪਹੁੰਚਿਆ ਤਾਂ ਡਾਕਟਰਾਂ ਨੇ ਉਸ ਨੂੰ ਦੱਸਿਆ ਕਿ ਉਸ ਦੀ ਲੜਕੀ ਦੇ ਸਰੀਰ ਵਿਚ ਵੱਡੀ ਮਾਤਰਾ ਵਿਚ ਕੋਈ ਦਵਾਈ ਚਲੀ ਗਈ ਹੈ।

10 ਅਕਤੂਬਰ ਨੂੰ ਉਸ ਦੀ ਲੜਕੀ ਦੀ ਇਲਾਜ ਦੌਰਾਨ ਮੌਤ ਹੋ ਗਈ। ਉਸ ਨੇ ਕਰੀਬ 5 ਵਿਅਕਤੀਆਂ ਦੇ ਨਾਂ ਪੁਲਿਸ ਨੂੰ ਦਿੱਤੇ। ਪੁਲਿਸ ਨੇ ਇੰਦਰਪ੍ਰੀਤ ਸਿੰਘ, ਰਵਿੰਦਰ ਸਿੰਘ ਅਤੇ ਅਮਰਜੀਤ ਕੌਰ ਖ਼ਿਲਾਫ਼ ਆਈਪੀਸੀ ਦੀ ਧਾਰਾ 304-ਬੀ ਤਹਿਤ ਕੇਸ ਦਰਜ ਕਰ ਲਿਆ ਹੈ। ਪਰਿਵਾਰ ਦਾ ਦੋਸ਼ ਹੈ ਕਿ ਪੁਲਿਸ ਪਿੰਡ ਦੇ ਸਰਪੰਚ ਦੇ ਦਬਾਅ ਹੇਠ ਜਾਂਚ ਕਰ ਰਹੀ ਹੈ। ਦੂਜੇ ਪਾਸੇ ਇਸ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਰੁਪਿੰਦਰ ਸਿੰਘ ਅਨੁਸਾਰ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement