Phagwara News : ਘਰ 'ਚ ਜ਼ੋਰਦਾਰ ਧਮਾਕਾ , ਪੋਟਾਸ਼ ਪੀਸਣ ਸਮੇਂ ਹਾਦਸੇ ਵਾਪਰਨ ਦਾ ਖਦਸ਼ਾ, 2 ਬੱਚੇ ਗੰਭੀਰ ਜ਼ਖਮੀ
Published : Oct 12, 2024, 5:21 pm IST
Updated : Oct 12, 2024, 5:21 pm IST
SHARE ARTICLE
Blast in Home near Shivpuri
Blast in Home near Shivpuri

ਪੁਲੀਸ ਨੂੰ ਵਾਰਦਾਤ ਵਾਲੀ ਥਾਂ ਤੋਂ ਲੋਹੇ ਦੀ ਰਾਡ ਨਾਲ ਚੱਲਣ ਵਾਲੇ ਪਟਾਕੇ ਦੀ ਸਮੱਗਰੀ ਬਰਾਮਦ

Phagwara News : ਫਗਵਾੜਾ ਦੇ ਸ਼ਾਮ ਨਗਰ 'ਚ ਸ਼ਿਵਪੁਰੀ ਨੇੜੇ ਇਕ ਘਰ ਦੀ ਛੱਤ 'ਤੇ ਜ਼ੋਰਦਾਰ ਧਮਾਕਾ ਹੋਣ ਨਾਲ ਪੂਰੇ ਇਲਾਕੇ 'ਚ ਸਨਸਨੀ ਫੈਲ ਗਈ ਹੈ। ਇਸ ਘਟਨਾ 'ਚ ਦੋ ਬੱਚੇ ਗੰਭੀਰ ਰੂਪ 'ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਜ਼ਖਮੀ ਬੱਚਿਆਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ ਪਰ ਸਥਿਤੀ ਵਿੱਚ ਕੋਈ ਸੁਧਾਰ ਨਾ ਹੋਣ ਕਾਰਨ ਜਲੰਧਰ ਤੋਂ ਦੋਵਾਂ ਬੱਚਿਆਂ ਨੂੰ ਚੰਡੀਗੜ੍ਹ ਪੀਜੀਆਈ ਰੈਫਰ ਕਰ ਦਿੱਤਾ ਗਿਆ ਹੈ। ਫਿਲਹਾਲ ਬੱਚਿਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। 

ਸ਼ੁਰੂਆਤੀ ਜਾਂਚ 'ਚ ਪਤਾ ਲੱਗਾ ਹੈ ਕਿ ਧਮਾਕਾ ਪੋਟਾਸ਼ (ਪਟਾਕਿਆਂ 'ਚ ਵਰਤਿਆ ਜਾਣ ਵਾਲਾ ਪਦਾਰਥ) ਕਾਰਨ ਹੋਇਆ ਹੈ। ਲੋਹੇ ਦੀ ਰਾਡ 'ਚ ਪੈਣ ਵਾਲੀ ਪੋਟਾਸ਼ ਨੂੰ ਪੀਸਣ ਸਮੇਂ ਇਹ ਹਾਦਸਾ ਵਾਪਰਨ ਦਾ ਖ਼ਦਸ਼ਾ ਹੈ। ਫਗਵਾੜਾ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਨੂੰ ਵਾਰਦਾਤ ਵਾਲੀ ਥਾਂ ਤੋਂ ਲੋਹੇ ਦੀ ਰਾਡ ਨਾਲ ਚੱਲਣ ਵਾਲੇ ਪਟਾਕੇ ਦੀ ਸਮੱਗਰੀ ਬਰਾਮਦ ਹੋਈ ਹੈ। ਇਸ ਤੋਂ ਇਲਾਵਾ ਵਾਰਦਾਤ ਵਾਲੀ ਥਾਂ ਤੋਂ ਪੋਟਾਸ਼ ਅਤੇ ਹੋਰ ਸਮਾਨ ਵੀ ਮਿਲਿਆ ਹੈ। ਜਿਸ ਨੂੰ ਪੁਲਿਸ ਨੇ ਕਬਜ਼ੇ ਵਿੱਚ ਲੈ ਲਿਆ ਹੈ। 

Location: India, Punjab

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement