Mohali News : ਦਸਹਿਰੇ ਦੇ ਤਿਉਹਾਰ ’ਤੇ ਵਿਧਾਇਕ ਅਨਮੋਲ ਮਾਨ ਵੱਲੋਂ ਚੰਗੇ ਕੰਮਾਂ ਦੀ ਪਰੰਪਰਾ ਨੂੰ ਕਾਇਮ ਰੱਖਣ ਦਾ ਦਿੱਤਾ ਜ਼ੋਰ

By : BALJINDERK

Published : Oct 12, 2024, 8:21 pm IST
Updated : Oct 12, 2024, 8:21 pm IST
SHARE ARTICLE
ਦਸਹਿਰੇ ਦੇ ਤਿਉਹਾਰ ’ਤੇ ਵਿਧਾਇਕ ਅਨਮੋਲ ਮਾਨ ਸ਼ਿਰਕਤ ਕਰਦੇ ਹੋਏ
ਦਸਹਿਰੇ ਦੇ ਤਿਉਹਾਰ ’ਤੇ ਵਿਧਾਇਕ ਅਨਮੋਲ ਮਾਨ ਸ਼ਿਰਕਤ ਕਰਦੇ ਹੋਏ

Mohali News : ਪੂਰੀ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਆਪਣੀ ਦ੍ਰਿੜ ਵਚਨਬੱਧਤਾ ਪ੍ਰਗਟਾਈ

Mohali News : ਕੁਰਾਲੀ ਵਾਸੀਆਂ ਨਾਲ ਦੁਸਹਿਰੇ ਦਾ ਤਿਉਹਾਰ ਮਨਾਉਂਦੇ ਹੋਏ ਹਲਕਾ ਖਰੜ ਤੋਂ ਵਿਧਾਇਕ ਸ਼੍ਰੀਮਤੀ ਅਨਮੋਲ ਗਗਨ ਮਾਨ ਨੇ ਚੰਗੇ ਕੰਮਾਂ ਦੀ ਪਰੰਪਰਾ ਨੂੰ ਕਾਇਮ ਰੱਖਣ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲੇ ਫੂਕਣ ਦੀ ਦਹਾਕਿਆਂ ਪੁਰਾਣੀ ਪਰੰਪਰਾ ਸਾਨੂੰ ਦੱਸਦੀ ਹੈ ਕਿ ਬੁਰਾਈਆਂ ‘ਤੇ ਹਮੇਸ਼ਾ ਸੱਚ ਦੀ ਜਿੱਤ ਹੁੰਦੀ ਹੈ।

ਉਨ੍ਹਾਂ ਕਿਹਾ ਕਿ ਭਗਵਾਨ ਰਾਮ ਨੇ ਮਾੜੇ ਕੰਮਾਂ ਨੂੰ ਖਤਮ ਕਰਨ ਦੇ ਮਿਸ਼ਨ ਲਈ ਲੜਾਈ ਲੜੀ ਅਤੇ ਉਹ ਸਫਲ ਹੋਏ ਅਤੇ ਸਾਡੇ ਲਈ ਇਕ ਮਿਸਾਲ ਕਾਇਮ ਕੀਤੀ ਕਿ ਬੁਰੇ ‘ਤੇ ਚੰਗਿਆਈ ਦੀ ਜਿੱਤ ਸਦੀਵੀ ਸੱਚ ਹੈ। ਉਨ੍ਹਾਂ ਕਿਹਾ ਕਿ ਭਗਵਾਨ ਰਾਮ ਹਮੇਸ਼ਾ ਆਪਣੇ ਸ਼ਬਦਾਂ ਅਤੇ ਸੱਚ ਪ੍ਰਤੀ ਵਚਨਬੱਧਤਾ ਲਈ ਜਾਣੇ ਜਾਂਦੇ ਹਨ, ਇਸ ਲਈ ਸਾਨੂੰ ਇਤਿਹਾਸ ਤੋਂ ਇਹ ਸਬਕ ਸਿੱਖਣਾ ਚਾਹੀਦਾ ਹੈ ਕਿ ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ।

ਅਨਮੋਲ ਗਗਨ ਮਾਨ ਨੇ ਇਸ ਪਵਿੱਤਰ ਮੌਕੇ ‘ਤੇ ਇਲਾਕਾ ਨਿਵਾਸੀਆਂ ਨੂੰ ਵਧਾਈ ਦਿੰਦੇ ਹੋਏ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਉਹ ਆਪਣੇ ਹਲਕੇ ਦੇ ਲੋਕਾਂ ਦੇ ਹਮੇਸ਼ਾ ਧੰਨਵਾਦੀ ਰਹਿਣਗੇ ਜਿਨ੍ਹਾਂ ਨੇ ਉਨ੍ਹਾਂ ਨੂੰ ਆਪਣਾ ਨੁਮਾਇੰਦਾ ਚੁਣਨ ਲਈ ਵਿਸ਼ਵਾਸ਼ ਪ੍ਰਗਟਾਇਆ ਅਤੇ ਉਹ ਹਮੇਸ਼ਾ ਉਨ੍ਹਾਂ ਦੇ ਰਿਣੀ ਰਹਿਣਗੇ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਹੁਲਾਰਾ ਦੇਣ ਲਈ ਕੰਮ ਕਰਨਾ, ਲੋਕਾਂ ਦੀ ਭਲਾਈ ਅਤੇ ਵਿਕਾਸ ਕਰਨਾ ਉਨ੍ਹਾਂ ਦੀ ਹਮੇਸ਼ਾ ਪਹਿਲੀ ਤਰਜੀਹ ਰਹੇਗੀ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਪਤੀ ਸ਼ਹਿਬਾਜ਼ ਸੋਹੀ ਅਤੇ ਸੱਸ ਮਾਤਾ ਸ਼ੀਲਮ ਸੋਹੀ ਵੀ ਮੌਜੂਦ ਸਨ।

(For more news apart from  Dussehra festival, MLA Anmol Mann stressed on maintaining the tradition of good deeds News in Punjabi, stay tuned to Rozana Spokesman)

Location: India, Punjab, S.A.S. Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement