ਕੱਲ੍ਹ ਕੇਂਦਰ ਨਾਲ ਮੀਟਿੰਗ ਕਰਨਗੀਆਂ 29 ਕਿਸਾਨ ਜਥੇਬੰਦੀਆਂ, ਚੰਡੀਗੜ੍ਹ 'ਚ ਹੋਈ ਮੀਟਿੰਗ
Published : Nov 12, 2020, 5:53 pm IST
Updated : Nov 13, 2020, 8:51 am IST
SHARE ARTICLE
protest
protest

ਕੱਲ੍ਹ ਗੱਲ ਨਾਲ ਨਾ ਬਣੀ ਤੇ 26 ਨਵੰਬਰ ਨੂੰ ਕਰਨਗੇ ਦਿੱਲੀ ਦਾ ਘਿਰਾਓ 

ਚੰਡੀਗੜ੍ਹ - ਪੰਜਾਬ ਦੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨੇ ਦਿੱਲੀ ਵਿੱਚ ਭਲਕੇ 13 ਨਵੰਬਰ ਨੂੰ ਕੇਂਦਰੀ ਮੰਤਰੀਆਂ ਨਾਲ ਹੋਣ ਵਾਲੀ ਮੀਟਿੰਗ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਅੱਜ ਕਿਸਾਨ ਯੂਨੀਅਨਾਂ ਨੇ ਕੱਲ੍ਹ ਦੀ ਮੀਟਿੰਗ ਬਾਰੇ ਕਿਸਾਨ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਕੀਤੀ।

Farmer

ਇਸ ਦੌਰਾਨ ਕਿਸਾਨ ਨੇਤਾ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੱਲ੍ਹ ਹੋਣ ਵਾਲੀ ਮੀਟਿੰਗ 'ਚ ਤਿੰਨਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਜਾਵੇਗੀ। ਇਸ ਦੇ ਨਾਲ ਹੀ ਮਾਲ ਗੱਡੀਆਂ ਨੂੰ ਮੁੜ ਚਲਾਉਣ ਲਈ ਕਿਹਾ ਜਾਵੇਗਾ। ਉਨ੍ਹਾਂ ਕਿਹਾ ਇਹ ਮੁੱਦਾ ਇਕ ਮੀਟਿੰਗ 'ਚ ਹੱਲ ਨਹੀਂ ਕੀਤਾ ਜਾ ਸਕਦਾ।

farmer
 

ਕਿਸਾਨ ਜਥੇਬੰਦੀਆਂ ਨੇ ਕੇਂਦਰ ਦਾ ਸੱਦਾ ਕਬੂਲ ਕਰ ਲਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਬਾਰੇ ਗੱਲ ਕਰਨਗੇ। ਇਸ ਬੈਠਕ 'ਚ ਰੇਲ ਮੰਤਰੀ ਵੀ  ਸ਼ਾਮਿਲ ਹੋਣਗੇ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜੇਕਰ ਦਿੱਲੀ ਜਾਣ ਤੋਂ ਰੋਕਿਆ ਤਾਂ ਉੱਥੇ ਹੀ ਸੜਕਾਂ ਜਾਮ ਕਰ ਦੇਣਗੇ। ਜਦੋਂ ਤੱਕ ਜਿੱਤ ਨਹੀਂ ਹੋਵੇਗੀ ਉਦੋਂ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਕਿਸਾਨ ਆਗੂਆਂ  ਨੇ  ਅੱਗੇ ਕਿਹਾ ਕਿ ਕੱਲ੍ਹ ਗੱਲ ਨਾਲ ਨਾ ਬਣੀ ਤੇ 26 ਨਵੰਬਰ ਨੂੰ ਦਿੱਲੀ ਦਾ ਘਿਰਾਓ ਕੀਤਾ  ਜਾਵੇਗਾ।

farmer protest

ਕਿਸਾਨ ਆਗੂਆਂ ਨੇ ਦੱਸਿਆ ਕਿ 26 ਅਤੇ 27 ਨੂੰ ਪੰਜਾਬ ਦੀਆਂ ਸਾਰੀਆਂ ਯੂਨੀਅਨਾਂ ਟਰੈਕਟਰ-ਟਰਾਲੀਆਂ ਨਾਲ ਦਿੱਲੀ ਚ ਪ੍ਰਦਰਸ਼ਨ ਕਰਨਗੀਆਂ ਮੰਤਰੀਆਂ ਨੂੰ ਦੱਸਿਆ ਜਾਵੇਗਾ ਕਿ ਕਾਨੂੰਨਾਂ 'ਚ ਕਿਹੜੀਆਂ ਕਮੀਆਂ ਹਨ। ਕੱਲ੍ਹ ਹੋਣ ਵਾਲੀ ਮੀਟਿੰਗ ਤੋਂ ਬਾਅਦ 26-27 ਦੇ ਸੰਘਰਸ਼ ਬਾਰੇ ਵਿਚਾਰ-ਵਟਾਂਦਰਾ ਕਰਨ ਲਈ 18 ਨਵੰਬਰ ਨੂੰ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਕੀਤੀ ਜਾਏਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਦੀਵਾਲੀ 'ਤੇ ਮਸ਼ਾਲਾਂ ਜਗਾਈਆਂ ਜਾਣਗੀਆਂ। ਦਿੱਲੀ ਵੱਲ ਰੋਸ ਮਾਰਚ ਕੱਢਿਆ ਜਾਵੇਗਾ, ਪਰ ਜੇਕਰ ਉਨ੍ਹਾਂ ਨੂੰ ਦਿੱਲੀ ਜਾਣ ਤੋਂ ਰੋਕਿਆ ਗਿਆ ਤਾਂ ਉਹ ਵਿਰੋਧ ਹੋਰ ਵੀ ਤੇਜ਼ ਕਰਨਗੇ।

Farmers Protest

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement