ਪਿੰਡ ਖੇੜੀ ਵਿਖੇ ਪਰਾਲੀ ਦੀ ਸੰਭਾਲ ਬਾਰੇ ਜਾਗਰੂਕਤਾ ਕੈਂਪ ਅਤੇ ਪ੍ਰਦਰਸ਼ਨੀ ਲਗਾਈ
Published : Nov 12, 2020, 6:18 pm IST
Updated : Nov 12, 2020, 6:18 pm IST
SHARE ARTICLE
farmer
farmer

ਝੋਨੇ ਦੇ ਖੜ੍ਹੇ ਕਰਚਿਆਂ ਵਿੱਚ ਸਿੱਧੇ ਤੌਰ ‘ਤੇ ਕਣਕ ਦੀ ਬਿਜਾਈ ਕਰਨ ਦੀ ਕੀਤੀ ਅਪੀਲ

ਸੰਗਰੂਰ : ਕਿ੍ਰਸ਼ੀ ਵਿਗਿਆਨ ਕੇਂਦਰ ਵੱਲੋਂ ਪਿੰਡ ਖੇੜੀ ਵਿਖੇ ਪਰਾਲੀ ਦੀ ਸੁੱਚਜੀ ਸਾਂਭ ਸੰਭਾਲ ਬਾਰੇ ਕਿਸਾਨ ਜਾਗਰੂਕਤਾ ਕੈਂਪ ਅਤੇ ਖੇਤ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਮੌਕੇ ਪ੍ਰਦਰਸ਼ਨੀ ਦਾ ਆਯੋਜਨ ਕਰਦਿਆਂ ਡਾ  ਮਨਦੀਪ ਸਿੰਘ, ਸਹਿਯੋਗੀ ਨਿਰਦੇਸ਼ਕ (ਸਿਖਲਾਈ) ਨੇ ਦੱਸਿਆ ਕਿ ਅਗਾਂਹਵਧੂ ਕਿਸਾਨ ਗੁਰਮੀਤ ਸਿੰਘ ਇਸ ਸਾਲ ਝੋਨੇ ਦੀ ਪਰਾਲੀ ਦੇ ਖੇਤ ਵਿੱਚ ਹੀ ਪ੍ਰਬੰਧਨ ਲਈ ਹੈਪੀਸੀਡਰ ਨਾਲ ਕਣਕ ਦੀ ਬਿਜਾਈ ਕਰ ਰਿਹਾ ਹੈ। ਉਸ ਦਾ ਮੰਨਣਾ ਹੈ ਕਿ ਹੈਪੀਸੀਡਰ ਨਾਲ ਝੋਨੇ ਦੀ ਪਰਾਲੀ ਵਿੱਚ ਬਿਜਾਈ ਕਰਨੀ ਸਸਤੀ ਪੈਂਦੀ ਹੈ ਅਤੇ ਕਣਕ ਵੀ ਵਧੀਆ ਨਿਕਲ ਆਉਂਦੀ ਹੈ। ਇਸ ਤਕਨੀਕ ਨਾਲ ਬੀਜੀ ਕਣਕ ਵਿੱਚ ਨਦੀਨਾਂ ਦੀ ਸਮੱਸਿਆ ਵੀ ਘੱਟ ਆਉਂਦੀ ਹੈ ਅਤੇ ਕਣਕ ਡਿੱਗਦੀ ਵੀ ਨਹੀਂ ਅਤੇ ਝਾੜ ਵੀ ਵਧੀਆ ਮਿਲਦਾ ਹੈ।

farmerfarmer
 

 ਡਾ  ਮਨਦੀਪ ਸਿੰਘ ਨੇ ਹਾਜ਼ਰ ਕਿਸਾਨ ਵੀਰਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫ਼ਾਰਸ ਕੀਤੀਆਂ ਤਕਨੀਕਾਂ ਅਤੇ ਖੇਤੀ ਮਸ਼ੀਨਰੀ ਜਿਵੇਂ ਕਿ ਹੈਪੀਸੀਡਰ, ਸੁਪਰਸੀਡਰ, ਮਲਚਰ, ਚੌਪਰ, ਉੱਲਟਾਂਵੇ ਹੱਲ ਆਦਿ ਦੀ ਵਰਤੋਂ ਕਰ ਕੇ ਝੋਨੇ ਦੇ ਖੜੇ ਕਰਚਿਆਂ ਵਿੱਚ ਸਿੱਧੇ ਤੌਰ ‘ਤੇ ਕਣਕ ਦੀ ਬਿਜਾਈ ਕਰਨ ਬਾਰੇ ਅਪੀਲ ਕੀਤੀ। ਉਨਾਂ ਨੇ ਕਣਕ ਦੀ ਬਿਜਾਈ ਕਰਨ ਮੌਕੇ ਇਸ ਦੇ ਬੀਜ ਦੀ ਸੋਧ ਕਰਨ ਅਤੇ ਜੀਵਾਣੂ ਖਾਦ ਦਾ ਟੀਕਾ ਲਗਾਉਣ ਬਾਰੇ ਵੀ ਜਾਣਕਾਰੀ ਦਿੱਤੀ। 

farmerfarmerਡਾ  ਸੁਨੀਲ ਕੁਮਾਰ, ਸਹਾਇਕ ਪ੍ਰੋਫੈਸਰ (ਖੇਤੀਬਾੜੀ ਇੰਜੀ:) ਨੇ ਕਿਸਾਨਾਂ ਨੂੰ ਆਧੁਨਿਕ ਖੇਤੀ ਮਸ਼ੀਨਰੀ ਰਾਹੀਂ ਝੋਨੇ ਦੀ ਪਰਾਲੀ ਪ੍ਰਬੰਧਨ ਬਾਰੇ ਵਿਸਥਾਰ ਪੂਰਵਕ ਤਕਨੀਕੀ ਜਾਣਕਾਰੀ ਦਿੱਤੀ। ਡਾ  ਸਤਬੀਰ ਸਿੰਘ, ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ) ਨੇ ਪਸ਼ੂਆਂ ਲਈ ਪਰਾਲੀ ਦੀ ਵਰਤੋਂ, ਸਤੰਲਿਤ ਪਸ਼ੂ ਅਹਾਰ ਅਤੇ ਮਿਨਰਲ ਮਿਕਸਚਰ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਪਿੰਡ ਦੇ ਅਗਾਂਹਵਧੂ ਕਿਸਾਨ ਦਰਬਾਰਾ ਸਿੰਘ, ਅਵਤਾਰ ਸਿੰਘ, ਜਗਜੀਤ ਸਿੰਘ, ਸਾਧੂ ਸਿੰਘ, ਭੂਰਾ ਸਿੰਘ, ਮਲਕੀਤ ਸਿੰਘ, ਚਮਕੌਰ ਸਿੰਘ, ਗੁਰਮੀਤ ਸਿੰਘ, ਸਤਵਿੰਦਰ ਸਿੰਘ ਆਦਿ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement