ਕੈਪਟਨ ਦੱਸਣ ਕਿਸਾਨੀ ਮਸਲੇ ਦੇ ਹੱਲ ਲਈ, ਉਨ੍ਹਾਂ ਕਿਹੜੀ ਸਾਰਥਕ ਪਹਿਲ ਕੀਤੀ?: ਭਗਵੰਤ ਮਾਨ
Published : Nov 12, 2020, 12:18 am IST
Updated : Nov 12, 2020, 12:18 am IST
SHARE ARTICLE
image
image

ਕੈਪਟਨ ਦੱਸਣ ਕਿਸਾਨੀ ਮਸਲੇ ਦੇ ਹੱਲ ਲਈ, ਉਨ੍ਹਾਂ ਕਿਹੜੀ ਸਾਰਥਕ ਪਹਿਲ ਕੀਤੀ?: ਭਗਵੰਤ ਮਾਨ

ਚੰਡੀਗੜ੍ਹ, 11 ਨਵੰਬਰ (ਸੁਰਜੀਤ ਸਿੰਘ ਸੱਤੀ): ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਹੈ ਕਿ ਖੇਤੀ ਵਿਰੋਧੀ ਕਾਨੂੰਨਾਂ ਨੂੰ ਲੈ ਕੇ ਚੱਲ ਰਹੇ ਕਿਸਾਨੀ ਸੰਘਰਸ਼ ਦੇ ਪੰਜਾਬ ਅਤੇ ਕਿਸਾਨ ਪੱਖੀ ਹੱਲ ਲਈ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕੋਈ ਵੀ ਸਾਰਥਕ ਪਹਿਲ ਨਹੀਂ ਕੀਤੀ। ਸ਼ੁਰੂ ਤੋਂ ਹੀ ਦੋਗਲੀ ਨੀਤੀ ਅਪਣਾਈ ਹੈ ਜਿਸ ਦਾ ਖ਼ਮਿਆਜ਼ਾ ਅੱਜ ਨਾ ਸਿਰਫ਼ ਕਿਸਾਨ, ਸਗੋਂ ਪੂਰਾ ਪੰਜਾਬ ਭੁਗਤ ਰਿਹਾ ਹੈ। ਭਗੰਵਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਕਿਸਾਨਾਂ ਦਰਮਿਆਨ ਚੱਲ ਰਹੀ ਜੱਦੋ-ਜਹਿਦ ਬਾਰੇ ਕੈਪਟਨ ਅਮਰਿੰਦਰ ਸਿੰਘ ਇਹ ਭਰਮ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਕਿ ਇਹ ਲੜਾਈ ਸਿਰਫ਼ ਕੇਂਦਰ ਅਤੇ ਕਿਸਾਨਾਂ ਵਿਚਕਾਰ ਹੈ, ਪੰਜਾਬ ਸਰਕਾਰ ਇਸ ਵਿਚ ਕੀ ਕਰ ਸਕਦੀ ਹੈ?
ਉਨ੍ਹਾਂ ਕਿਹਾ ਕਿ ਕੈਪਟਨ ਦੀ ਇਹ ਨੀਤੀ ਇਕ ਪਾਸੇ ਕਿਸਾਨਾਂ ਨੂੰ ਗੁੰਮਰਾਹ ਅਤੇ ਕਿਸਾਨੀ ਸੰਘਰਸ਼ ਨੂੰ ਕਮਜ਼ੋਰ ਕਰ ਰਹੀ ਹੈ ਅਤੇ ਦੂਜੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਗੁੱਝਾ ਸਮਰਥਨ ਕਰ ਰਹੀ ਹੈ। ਇਹੋ ਕਾਰਨ ਹੈ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਇਸ ਪੂਰੇ ਮਸਲੇ ਦੇ ਹੱਲ ਲਈ ਪ੍ਰਧਾਨ ਮੰਤਰੀ ਤਾਂ ਦੂਰ ਕੇਂਦਰੀ ਰੇਲ ਮੰਤਰੀ ਅਤੇ ਗ੍ਰਹਿ ਮੰਤਰੀ ਨਾਲ ਇੱਕ ਵੀ ਮੁਲਾਕਾਤ ਅਜੇ ਤਕ ਨਹੀਂ ਕੀਤੀ। ਇੱਥੋਂ ਤਕ ਕਿ ਇਹ ਕਾਲੇ ਬਿਲ ਸੰਸਦ 'ਚ ਪੇਸ਼ ਅਤੇ ਪਾਸ ਹੋਣ ਤੋਂ ਪਹਿਲਾਂ ਤਕ ਕੈਪਟਨ ਅਮਰਿੰਦਰ ਸਿੰਘ ਸਰਬ ਪਾਰਟੀ ਅਤੇ ਕਿਸਾਨ ਯੂਨੀਅਨਾਂ ਦੇ ਵਫ਼ਦ ਨੂੰ ਪ੍ਰਧਾਨ ਮੰਤਰੀ ਕੋਲ ਲੈ ਕੇ ਜਾਣ ਦੀਆਂ ਵੱਡੀਆਂ-ਵੱਡੀਆਂ ਗੱਲਾਂ ਕਰਦੇ ਸਨ।
ਭਗਵੰਤ ਮਾਨ ਨੇ ਦੋਸ਼ ਲਗਾਏ ਕਿ ਕੈਪਟਨ ਅਮਰਿੰਦਰ ਸਿੰਘ ਅਪਣੀਆਂ ਕਮਜ਼ੋਰੀਆਂ ਕਰ ਕੇ ਪ੍ਰਧਾਨ ਮੰਤਰੀ ਮੋਦੀ ਲਈ ਕਠਪੁਤਲੀ ਵਜੋਂ ਕੰਮ ਕਰ ਰਹੇ ਹਨ। ਅਜਿਹਾ ਕਰਨਾ ਨਾ ਕੇਵਲ ਕਿਸਾਨੀ ਸੰਘਰਸ਼ ਸਗੋਂ ਸਮੁੱਚੇ ਪੰਜਾਬੀਆਂ ਦੀ ਪਿੱਠ ਵਿਚ ਛੁਰਾ ਮਾਰਨ ਬਰਾਬਰ ਹੈ। ਭਗਵੰਤ ਮਾਨ ਨੇ ਕਿਹਾ ਕਿ ਬਿਹਤਰ ਹੁੰਦਾ ਅਮਰਿੰਦਰ ਸਿੰਘ ਕਿਸਾਨੀ ਮਸਲੇ ਦੇ ਪੱਕੇ ਹੱਲ ਲਈ ਨਾ ਕੇਵਲ ਕੇਂਦਰ ਅਤੇ ਕਿਸਾਨਾਂ ਵਿਚਕਾਰ ਭਰੋਸੇਯੋਗ ਪੁਲ ਦਾ ਕੰਮ ਕਰਦੇ ਸਗੋਂ ਪੰਜਾਬ ਅਤੇ ਕਿਸਾਨਾਂ ਦੇ ਹਿਤਾਂ ਦੀ ਡਟ ਕੇ ਵਕਾਲਤ ਕਰਦੇ, ਪਰੰਤੂ ਉਹ ਹਰ ਕਦਮ 'ਤੇ ਫ਼ੇਲ ਹੋਏ ਹਨ।
ਫੋਟੋ ਭਗਵੰਤ ਮਾਨ ਚੰਡੀਗੜ੍ਹ,

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement