ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਲਘੂ ਫ਼ਿਲਮ ਜਾਰੀ
Published : Nov 12, 2021, 7:26 pm IST
Updated : Nov 12, 2021, 7:26 pm IST
SHARE ARTICLE
 PSLSA launches Short Film on Free Legal Aid
PSLSA launches Short Film on Free Legal Aid

ਇਹ ਫਿਲਮ ਸੂਬੇ ਭਰ ਵਿੱਚ ਰਾਜ ਦੀਆਂ ਕਾਨੂੰਨੀ ਸੇਵਾਵਾਂ ਵੱਲੋਂ ਦਿੱਤੀ ਜਾ ਰਹੀ ਮੁਫ਼ਤ ਕਾਨੂੰਨੀ ਸਹਾਇਤਾ ਅਤੇ ਸੇਵਾਵਾਂ ਦੇ ਸੰਕਲਪ 'ਤੇ ਆਧਾਰਤ ਹੈ

ਚੰਡੀਗੜ੍ਹ - ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਾਣਯੋਗ ਚੀਫ਼ ਜਸਟਿਸ ਦੀ ਸਰਪ੍ਰਸਤੀ ਹੇਠ ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਵਿਖੇ ਲਗਾਈ ਗਈ ਕਾਨੂੰਨੀ ਜਾਗਰੂਕਤਾ ਪ੍ਰਦਰਸ਼ਨੀ ਦੌਰਾਨ ਲਘੂ ਫ਼ਿਲਮ ਲਾਂਚ ਕੀਤੀ ਗਈ ਹੈ। ਇਹ ਫਿਲਮ ਸੂਬੇ ਭਰ ਵਿੱਚ ਰਾਜ ਦੀਆਂ ਕਾਨੂੰਨੀ ਸੇਵਾਵਾਂ ਵੱਲੋਂ ਦਿੱਤੀ ਜਾ ਰਹੀ ਮੁਫ਼ਤ ਕਾਨੂੰਨੀ ਸਹਾਇਤਾ ਅਤੇ ਸੇਵਾਵਾਂ ਦੇ ਸੰਕਲਪ 'ਤੇ ਆਧਾਰਤ ਹੈ। ਅਥਾਰਟੀ ਦੇ ਮੈਂਬਰ ਸਕੱਤਰ-ਕਮ-ਜ਼ਿਲ੍ਹਾ ਅਤੇ ਸੈਸ਼ਨ ਜੱਜ, ਐਸ.ਏ.ਐਸ.ਨਗਰ ਸ੍ਰੀ ਅਰੁਣ ਗੁਪਤਾ ਨੇ ਦੱਸਿਆ ਕਿ “ਪੈਨ ਇੰਡੀਆ ਅਵੇਅਰਨੈੱਸ ਐਂਡ ਆਊਟਰੀਚ ਪ੍ਰੋਗਰਾਮ-ਆਜ਼ਾਦੀ ਕਾ ਅੰਮ੍ਰਿਤ ਮਹੋਤਸਵ (2 ਅਕਤੂਬਰ ਤੋਂ 14 ਨਵੰਬਰ 2021) ਤਹਿਤ ਲਗਾਈ ਗਈ ਕਾਨੂੰਨੀ ਜਾਗਰੂਕਤਾ ਪ੍ਰਦਰਸ਼ਨੀ ਦੌਰਾਨ ਲਘੂ ਫ਼ਿਲਮ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਰੇ ਮਾਣਯੋਗ ਜੱਜ ਸਾਹਿਬਾਨ ਨੇ ਵੀ ਦੇਖਿਆ ਅਤੇ ਇਹ ਫ਼ਿਲਮ ਹਾਈ ਕੋਰਟ ਦੇ ਬਾਰ ਰੂਮਾਂ ਅਤੇ ਉਡੀਕ ਵਾਲੇ ਖੇਤਰਾਂ ਵਿੱਚ ਵੀ ਚਲਾਈ ਗਈ।

ਇਸ ਮੌਕੇ ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਕਾਰਜਕਾਰੀ ਚੇਅਰਮੈਨ ਮਾਣਯੋਗ ਜਸਟਿਸ ਸ੍ਰੀ ਅਜੇ ਤਿਵਾੜੀ ਨੇ ਵੀਡੀਉ ਕਾਨਫਰੰਸਿੰਗ ਰਾਹੀਂ ਪੰਜਾਬ ਰਾਜ ਦੇ ਸਾਰੇ ਨਿਆਂਇਕ ਅਧਿਕਾਰੀਆਂ ਅਤੇ ਵਿਸ਼ੇਸ਼ ਤੌਰ 'ਤੇ ਮੁਫ਼ਤ ਸੇਵਾਵਾਂ ਦੇਣ ਵਾਲੇ ਵਕੀਲਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ, ਜੋ ਇਸ ਪੈਨ ਇੰਡੀਆ ਜਾਗਰੂਕਤਾ ਮੁਹਿੰਮ ਨੂੰ ਰਾਜ ਭਰ ਵਿੱਚ ਸਫ਼ਲ ਬਣਾ ਰਹੇ ਹਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement