ਮਨੀ ਲਾਂਡਰਿੰਗ ਮਾਮਲੇ 'ਚ ਸੁਖਪਾਲ ਖਹਿਰਾ ਗਿ੍ਫ਼ਤਾਰ
Published : Nov 12, 2021, 7:11 am IST
Updated : Nov 12, 2021, 7:11 am IST
SHARE ARTICLE
image
image

ਮਨੀ ਲਾਂਡਰਿੰਗ ਮਾਮਲੇ 'ਚ ਸੁਖਪਾਲ ਖਹਿਰਾ ਗਿ੍ਫ਼ਤਾਰ

 


ਮੈਂ ਬੇਕਸੂਰ ਹਾਂ ਤੇ ਮੈਨੂੰ ਫਸਾਇਆ ਜਾ ਰਿਹੈ : ਖਹਿਰਾ

ਚੰਡੀਗੜ੍ਹ, 11 ਨਵੰਬਰ (ਅੰਕੁਰ ਤਾਂਗੜੀ): ਸਾਬਕਾ ਵਿਧਾਇਕ ਸੁਖਪਾਲ ਖਹਿਰਾ ਨੂੰ  ਮਨੀ ਲਾਂਡਰਿੰਗ ਮਾਮਲੇ 'ਚ ਈਡੀ ਨੇ ਗਿ੍ਫ਼ਤਾਰ ਕਰ ਲਿਆ ਹੈ | ਈਡੀ ਨੇ ਚੰਡੀਗੜ੍ਹ 'ਚ ਖਹਿਰਾ ਨੂੰ  ਗਿ੍ਫ਼ਤਾਰ ਕੀਤਾ ਹੈ | ਜ਼ਿਕਰਯੋਗ ਹੈ ਕਿ ਸੁਖਪਾਲ ਖਹਿਰਾ 'ਤ ਮਨੀ ਲਾਂਡਰਿੰਗ ਦੇ ਇਲਜ਼ਾਮ ਲੱਗੇ ਹਨ | ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੁਖਪਾਲ ਖਹਿਰਾ ਨੇ ਕਿਹਾ ਕਿ ਉਹ ਜ਼ਿਆਦਾ ਗੱਲ ਨਹੀਂ ਕਰ ਸਕਦੇ ਪਰ ਇਹ ਕਹਿਣਾ ਚਾਹੁੰਦੇ ਹਨ ਕਿ ਉਹ ਬੇਕਸੂਰ ਹਨ ਅਤੇ ਉਨ੍ਹਾਂ ਨੂੰ  ਫਸਾਇਆ ਜਾ ਰਿਹਾ ਹੈ | ਖਹਿਰਾ ਤੋਂ ਅੱਜ ਵੀ ਈਡੀ ਨੇ ਪੁੱਛਗਿੱਛ ਕੀਤੀ ਅਤੇ ਉਸ ਤੋਂ ਬਾਅਦ ਉਨ੍ਹਾਂ ਨੂੰ  ਗਿ੍ਫ਼ਤਾਰ ਕਰ ਲਿਆ ਗਿਆ | ਇਸ ਤੋਂ ਪਹਿਲਾਂ ਈਡੀ ਨੇ ਖਹਿਰਾ ਦੀ ਭੁਲੱਥ ਸਥਿਤ ਰਿਹਾਇਸ਼ 'ਤੇ ਛਾਪਾ ਮਾਰਿਆ ਸੀ | ਖਹਿਰਾ ਨੂੰ  ਅੱਜ ਈਡੀ ਨੇ ਅਪਣੇ ਸੈਕਟਰ-18 ਸਥਿਤ ਦਫ਼ਤਰ ਵਿਚ ਬੁਲਾਇਆ ਸੀ | ਉਸ ਨੂੰ  ਦੁਪਹਿਰ ਕਰੀਬ 3.30 ਵਜੇ ਗਿ੍ਫ਼ਤਾਰ ਕੀਤਾ ਗਿਆ |

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement