ਕੇਂਦਰ ਸਰਕਾਰ ਚਾਹੁੰਦੀ ਹੈ ਕਿ ਪੰਜਾਬੀ ਤੇ ਹੋਰ ਕਿਸਾਨਾਂ ਦੀ ਆਮਦਨੀ ਬਿਹਾਰ ਦੇ ਕਿਸਾਨਾਂ ਜਿੰਨੀ ਹੋ ਜ
Published : Dec 12, 2020, 12:53 am IST
Updated : Dec 12, 2020, 12:53 am IST
SHARE ARTICLE
image
image

ਕੇਂਦਰ ਸਰਕਾਰ ਚਾਹੁੰਦੀ ਹੈ ਕਿ ਪੰਜਾਬੀ ਤੇ ਹੋਰ ਕਿਸਾਨਾਂ ਦੀ ਆਮਦਨੀ ਬਿਹਾਰ ਦੇ ਕਿਸਾਨਾਂ ਜਿੰਨੀ ਹੋ ਜਾਏ : ਰਾਹੁਲ

ਨਵੀਂ ਦਿੱਲੀ, 11 ਦਸੰਬਰ: ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਸ਼ੁਕਰਵਾਰ ਨੂੰ ਕੇਂਦਰੀ ਖੇਤੀਬਾੜੀ ਕਾਨੂੰਨਾਂ ਵਿਰੁਧ ਕਈ ਕਿਸਾਨ ਜਥੇਬੰਦੀਆਂ ਦੇ ਵਿਰੋਧ ਪ੍ਰਦਰਸ਼ਨ ਦੇ ਪਿਛੋਕੜ ਵਿਚ ਦਾਅਵਾ ਕੀਤਾ ਕਿ ਦੇਸ਼ ਦੇ ਕਿਸਾਨ ਪੰਜਾਬ ਦੇ ਕਿਸਾਨਾਂ ਦੇ ਬਰਾਬਰ ਆਮਦਨੀ ਚਾਹੁੰਦੇ ਹਨ, ਪਰ ਕੇਂਦਰ ਸਰਕਾਰ ਨੇ ਉਨ੍ਹਾਂ ਦੀ ਆਮਦਨੀ ਬਿਹਾਰ ਦੇ ਕਿਸਾਨਾਂ ਦੇ ਬਰਾਬਰ ਕਰਨਾ ਚਾਹੁੰਦੀ ਹੈ
ਉਨ੍ਹਾਂ ਨੇ ਵੱਖ-ਵੱਖ ਸੂਬਿਆਂ ਵਿਚ ਪ੍ਰਤੀ ਕਿਸਾਨ ਔਸਤ ਆਮਦਨੀ ਨਾਲ ਸਬੰਧਤ ਗ੍ਰਾਫ਼ ਸਾਂਝਾ ਕਰਦਿਆਂ ਟਵੀਟ ਕਰਦਿਆਂ ਕਿਹਾ, ''ਕਿਸਾਨ ਚਾਹੁੰਦਾ ਹੈ ਕਿ ਉਸ ਦੀ ਆਮਦਨੀ ਪੰਜਾਬ ਦੇ ਕਿਸਾਨ ਜਿੰਨੀ ਹੋ ਜਾਵੇ। ਮੋਦੀ ਸਰਕਾਰ ਚਾਹੁੰਦੀ ਹੈ ਕਿ ਦੇਸ਼ ਦੇ ਸਾਰੇ ਕਿਸਾਨਾਂ ਦੀ ਆਮਦਨੀ ਬਿਹਾਰ ਦੇ ਕਿਸਾਨਾਂ ਜਿੰਨੀ ਹੋਵੇ।
ਕਾਂਗਰਸ ਆਗੂ ਨੇ ਜੋ ਗ੍ਰਾਫ਼ ਸਾਂਝਾ ਕੀਤਾ ਉਸ ਅਨੁਸਾਰ, ਪੰਜਾਬ ਵਿਚ ਪ੍ਰਤੀ ਕਿਸਾਨ ਔਸਤਨ ਆਮਦਨ 2,16,708 ਰੁਪਏ (ਸਾਲਾਨਾ) ਹੈ ਜੋ ਦੇਸ਼ ਵਿਚ ਸਭ ਤੋਂ ਵੱਧ ਹੈ। ਇਹ ਗ੍ਰਾਫ਼ ਇਹ ਵੀ ਦਰਸਾਉਂਦਾ ਹੈ ਕਿ ਬਿਹਾਰ ਵਿਚ ਪ੍ਰਤੀ ਕਿਸਾਨ ਔਸਤ ਆਮਦਨ 42,684 ਰੁਪਏ (ਸਾਲਾਨਾ) ਹੈ, ਜੋ ਦੇਸ਼ ਦੇ ਕਈ ਸੂਬਿਆਂ ਦੀ ਤੁਲਨਾ ਵਿਚ ਬਹੁਤ ਘੱਟ ਹੈ।  (ਪੀਟੀਆਈ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement