ਇਮਰਾਨ ਖਾਨ ਨੂੰ ਮੋਦੀ ਸਰਕਾਰ ਤੋਂ ਦਿੱਕਤ
Published : Dec 12, 2021, 2:22 am IST
Updated : Dec 12, 2021, 2:22 am IST
SHARE ARTICLE
image
image

ਇਮਰਾਨ ਖਾਨ ਨੂੰ ਮੋਦੀ ਸਰਕਾਰ ਤੋਂ ਦਿੱਕਤ

ਕਿਹਾ ਮੋਦੀ ਪਾਕਿ ਨੂੰ ਕਮਜ਼ੋਰ ਸਮਝਦੇ ਹਨ

ਇਸਲਾਮਾਬਾਦ, 11 ਦਸੰਬਰ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਮੋਦੀ ਸਰਕਾਰ ਨੂੰ ਲੈ ਕੇ ਪ੍ਰੇਸਾਨ ਹਨ। ਉਨ੍ਹਾਂ ਕਿਹਾ ਕਿ ਕਈ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਪਰ ਉਹ ਸਾਡੀਆਂ ਕੋਸ਼ਿਸ਼ਾਂ ਨੂੰ ਕਮਜ਼ੋਰੀ ਸਮਝਦੇ ਹਨ। ਉਨ੍ਹਾਂ ਕਿਹਾ ਕਿ ਅਸੀਂ ਦੁਆ ਕਰਦੇ ਹਾਂ ਕਿ ਭਾਰਤ ’ਚ ਅਜਿਹੀ ਸਰਕਾਰ ਆਵੇ ਜੋ ਪਾਕਿਸਤਾਨ ਨਾਲ ਗੰਭੀਰਤਾ ਨਾਲ ਗੱਲ ਕਰ ਸਕੇ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੇ ਵੀਰਵਾਰ ਨੂੰ ਇਸਲਾਮਾਬਾਦ ਕਨਕਲੇਵ 2021 ਵਿਚ ਕਿਹਾ ਕਿ ਇਕ ਮੁੱਦੇ ਨੇ ਪੂਰੇ ਦੱਖਣੀ ਏਸ਼ੀਆ ਨੂੰ ਗੁਲਾਮ ਬਣਾ ਦਿਤਾ ਹੈ। ਇਹ ਮੁੱਦਾ ਕਸਮੀਰ ਦਾ ਹੈ। ਮੈਂ ਕਈ ਵਾਰ ਨਰਿੰਦਰ ਮੋਦੀ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ। ਬਾਅਦ ਵਿਚ ਮੈਨੂੰ ਅਹਿਸਾਸ ਹੋਇਆ ਕਿ ਉਹ ਇਨ੍ਹਾਂ ਯਤਨਾਂ ਨੂੰ ਸਾਡੀ ਕਮਜ਼ੋਰੀ ਸਮਝ ਰਹੇ ਹਨ। ਉਨ੍ਹਾਂ ਦਾ ਪ੍ਰਤੀਕਰਮ ਇਕ ਵੱਖਰੇ ਰੂਪ ਵਿਚ ਆ ਰਿਹਾ ਸੀ।
ਇਮਰਾਨ ਖਾਨ ਨੇ ਕਿਹਾ ਕਿ ਭਾਰਤ ਨੂੰ ਲੱਗਦਾ ਹੈ ਕਿ ਪਾਕਿਸਤਾਨ ਇਸ ਸਮੇਂ ਬਹੁਤ ਕਮਜ਼ੋਰ ਹੈ। ਅਸੀਂ ਕਿਸੇ ਸਾਧਾਰਨ ਹਿੰਦੁਸਤਾਨ ਦੀ ਸਰਕਾਰ ਨਾਲ ਗੱਲਬਾਤ ਨਹੀਂ ਕਰ ਰਹੇ ਪਰ ਇਹ ਇਕ ਖਾਸ ਵਿਚਾਰਧਾਰਾ ਵਾਲੀ ਸਰਕਾਰ ਹੈ। ਇਸ ਨਾਲ ਗੱਲਬਾਤ ਬਹੁਤ ਮੁਸਕਲ ਹੋ ਜਾਂਦੀ ਹੈ। ਇਹ ਭਾਰਤ ਲਈ ਵੀ ਖਤਰਾ ਹੈ। ਉਨ੍ਹਾਂ ਕਿਹਾ ਕਿ ਕਸਮੀਰ ਮਸਲਾ ਵੀ ਬੰਬਾਂ ਅਤੇ ਬੰਦੂਕਾਂ ਨਾਲ ਨਹੀਂ ਸਗੋਂ ਗੱਲਬਾਤ ਰਾਹੀਂ ਹੱਲ ਕੀਤਾ ਜਾਵੇਗਾ। ਦੋਵਾਂ ਦੇਸਾਂ ਵਿਚਾਲੇ ਵਪਾਰ ਵੀ ਬਹੁਤ ਘੱਟ ਹੈ।     (ਏਜੰਸੀ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement