ਪਿਉ ਵਲੋਂ 12 ਸਾਲਾ ਸਕੀ ਧੀ ਨਾਲ ਬਲਾਤਕਾਰ
Published : Dec 12, 2022, 8:38 pm IST
Updated : Dec 12, 2022, 8:38 pm IST
SHARE ARTICLE
Rape Case
Rape Case

ਮਾਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਇਕ ਵਾਰ ਉਕਤ ਦੋਸ਼ੀ ਆਪਣੀ ਬੇਟੀ ਨਾਲ ਬਲਾਤਕਾਰ ਕਰ ਚੁੱਕਾ ਹੈ।

 

ਨਾਭਾ  : ਰਿਸ਼ਤਿਆਂ ਵਿਚ ਗਿਰਾਵਟ ਇਸ ਕਦਰ ਆ ਗਈ ਹੈ ਕਿ ਇਕ ਬਾਪ ਆਪਣੀ ਹੀ ਨਾਬਾਲਗ ਧੀ ਨਾਲ ਬਲਾਤਕਾਰ ਕਰਕੇ ਰਿਸ਼ਤਿਆਂ ਨੂੰ ਤਾਰ-ਤਾਰ ਕਰ ਰਿਹਾ ਹੈ। ਅਜਿਹੀ ਹੀ ਇਕ ਸ਼ਰਮਨਾਕ ਘਟਨਾ ਨਾਭਾ ਦੇ ਇਕ ਇਲਾਕੇ ਦੀ ਸਾਹਮਣੇ ਆਈ ਹੈ, ਜਿਥੇ ਇਕ ਬਾਪ ਵਲੋਂ ਆਪਣੀ ਹੀ ਨਾਬਾਲਗ ਬੇਟੀ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ ਗਿਆ ਹੈ, ਜਿਸ ਤੋਂ ਬਾਅਦ ਥਾਣਾ ਕੋਤਵਾਲੀ ਵਿਚ ਪਰਚਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਬੱਚੀ ਦਾ ਮੈਡੀਕਲ ਕਰਵਾਉਣ ਲਈ ਸਿਵਲ ਹਸਪਤਾਲ ਨਾਭਾ ਵਿਖੇ ਭੇਜਿਆ ਗਿਆ ਹੈ, ਇਸ ਦੀ ਪੁਸ਼ਟੀ ਥਾਣਾ ਕੋਤਵਾਲੀ ਇੰਚਾਰਜ ਨਾਭਾ ਹੈਰੀ ਬੋਪਾਰਾਏ ਨੇ ਕੀਤੀ ਹੈ।

ਇਸ ਸੰਬੰਧੀ ਥਾਣਾ ਕੋਤਵਾਲੀ ਦੇ ਇੰਚਾਰਜ ਹੈਰੀ ਬੋਪਾਰਾਏ ਨੇ ਦੱਸਿਆ ਕਿ ਨਾਬਾਲਗ ਬੱਚੀ ਜੋ ਕਿ 6ਵੀਂ ਕਲਾਸ ਦੀ ਵਿਦਿਆਰਥਣ ਹੈ, ਉਸ ਦੀ ਮਾਤਾ ਨੇ ਸ਼ਿਕਾਇਤ ਦਿੱਤੀ ਹੈ ਕਿ ਉਸ ਦਾ ਨਸ਼ੇੜੀ ਪਤੀ ਆਪਣੀ ਹੀ ਸਕੀ ਬੇਟੀ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾ ਰਿਹਾ ਹੈ। ਉਸ ਨੇ ਦੱਸਿਆ ਕਿ ਜਦੋਂ ਉਹ ਰਾਤ ਕੰਬਾਇਨ ਤੋਂ ਵਾਪਸ ਆਇਆ ਤਾਂ ਉਸ ਨੇ ਨਾਬਾਲਗ 12 ਸਾਲਾ ਧੀ ਨਾਲ ਜ਼ਬਰਦਸਤੀ ਕੀਤੀ ਅਤੇ ਉਸ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ।

ਮਾਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਇਕ ਵਾਰ ਉਕਤ ਦੋਸ਼ੀ ਆਪਣੀ ਬੇਟੀ ਨਾਲ ਬਲਾਤਕਾਰ ਕਰ ਚੁੱਕਾ ਹੈ। ਉਸ ਨੇ ਦੱਸਿਆ ਕਿ ਉਸ ਦੇ ਪਤੀ ਨੇ ਇਸ ਬਾਰੇ ਕਿਸੇ ਨੂੰ ਦੱਸਣ ’ਤੇ ਦੋਵਾਂ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਸੀ। ਉਧਰ ਦੂਜੇ ਪਾਸੇ ਥਾਣਾ ਕੋਤਵਾਲੀ ਇੰਚਾਰਜ ਹੈਰੀ ਬੋਪਾਰਾਏ ਨੇ ਦੱਸਿਆ ਕਿ ਦੋਸ਼ੀ ਖ਼ਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਪਿਤਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।


 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement