JDE ਵੱਲੋਂ ਰਿਹਾਇਸ਼ੀ ਪਲਾਟਾਂ ਅਤੇ ਬੂਥਾਂ ਦੀ ਈ-ਨਿਲਾਮੀ ਸ਼ੁਰੂ
Published : Dec 12, 2022, 6:16 pm IST
Updated : Dec 12, 2022, 6:16 pm IST
SHARE ARTICLE
e-auction
e-auction

ਰਿਹਾਇਸ਼ੀ ਪਲਾਟਾਂ ਲਈ ਸ਼ੁਰੂਆਤੀ ਕੀਮਤ 32.79 ਲੱਖ ਰੁਪਏ ਰੱਖੀ

 

ਚੰਡੀਗੜ੍ਹ : ਜਲੰਧਰ ਵਿਕਾਸ ਅਥਾਰਟੀ (ਜੇਡੀਏ) ਵੱਲੋਂ ਕਪੂਰਥਲਾ ਅਤੇ ਸੁਲਤਾਨਪੁਰ ਲੋਧੀ ਵਿਖੇ ਸਥਿਤ ਰਿਹਾਇਸ਼ੀ ਪਲਾਟਾਂ ਅਤੇ ਬੂਥਾਂ ਦੀ ਈ-ਨਿਲਾਮੀ ਸ਼ੁਰੂ ਕੀਤੀ ਗਈ ਹੈ। ਇਹ ਈ-ਨਿਲਾਮੀ ਅੱਜ ਸਵੇਰੇ 9 ਵਜੇ ਤੋਂ ਸ਼ੁਰੂ ਹੋ ਗਈ ਹੈ, ਜੋ 19 ਦਸੰਬਰ ਨੂੰ ਦੁਪਹਿਰ 1 ਵਜੇ ਸਮਾਪਤ ਹੋਵੇਗੀ। ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਬੁਲਾਰੇ ਨੂੰ ਦੱਸਿਆ ਕਿ ਕਪੂਰਥਲਾ ਅਤੇ ਸੁਲਤਾਨਪੁਰ ਲੋਧੀ ਵਿੱਚ ਸਥਿਤ ਕੁੱਲ 19 ਜਾਇਦਾਦਾਂ ਨਿਲਾਮੀ ਲਈ ਉਪਲਬਧ ਹਨ।

ਇਸ ਈ-ਨਿਲਾਮੀ ਵਿੱਚ ਉਪਲਬਧ ਜਾਇਦਾਦਾਂ ਦੇ ਵੇਰਵੇ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਰਿਹਾਇਸ਼ੀ ਪਲਾਟਾਂ ਦੀ ਸ਼ੁਰੂਆਤੀ ਕੀਮਤ 32.79 ਲੱਖ ਰੁਪਏ ਅਤੇ ਬੂਥਾਂ ਲਈ ਇਹ ਕੀਮਤ 14.64 ਲੱਖ ਰੁਪਏ ਰੱਖੀ ਗਈ ਹੈ। ਉਨ੍ਹਾਂ ਦੱਸਿਆ ਕਿ ਇਛੁੱਕ ਬੋਲੀਕਾਰਾਂ ਨੂੰ ਬੋਲੀ ਪ੍ਰਕਿਰਿਆ ਵਿੱਚ ਹਿੱਸਾ ਲੈਣ ਲਈ ਈ-ਆਕਸ਼ਨ ਪੋਰਟਲ www.puda.e-auctions.in ’ਤੇ ਆਪਣੇ ਆਪ ਨੂੰ ਰਜਿਸਟਰ ਕਰਨਾ ਹੋਵੇਗਾ। ਇਸ ਪੋਰਟਲ ’ਤੇ ਨਿਲਾਮੀ ਲਈ ਪੇਸ਼ ਜਾਇਦਾਦਾਂ ਦੇ ਵੇਰਵੇ ਅਤੇ ਈ-ਨਿਲਾਮੀ ਦੇ ਨਿਯਮ ਅਤੇ ਸ਼ਰਤਾਂ ਵੀ ਉਪਲਬਧ ਹਨ।

ਬੁਲਾਰੇ ਨੇ ਅੱਗੇ ਦੱਸਿਆ ਗਿਆ ਕਿ ਸਫ਼ਲ ਬੋਲੀਕਾਰਾਂ ਨੂੰ ਬੋਲੀ ਦੀ ਕੀਮਤ ਦਾ 25 ਫੀਸਦ ਅਦਾ ਕਰਨ ’ਤੇ ਸਬੰਧਤ ਸਾਈਟ ਦਾ ਕਬਜ਼ਾ ਦੇ ਦਿੱਤਾ ਜਾਵੇਗਾ ਅਤੇ ਸਾਲਾਨਾ 9.5 ਫੀਸਦ ਵਿਆਜ ਦਰ ‘ਤੇ ਕਿਸ਼ਤਾਂ ਵਿੱਚ ਬਕਾਇਆ ਰਕਮ ਦੀ ਅਦਾਇਗੀ ਕਰਨੀ ਹੋਵੇਗੀ।

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement