ਸਾਹਿਤ ਜਗਤ 'ਚ ਸੋਗ ਦੀ ਲਹਿਰ: ਉੱਘੇ ਪੱਤਰਕਾਰ ਤੇ ਲੇਖਕ ਹਰਬੀਰ ਸਿੰਘ ਭੰਵਰ ਦਾ ਹੋਇਆ ਦਿਹਾਂਤ
Published : Dec 12, 2022, 3:05 pm IST
Updated : Dec 12, 2022, 3:05 pm IST
SHARE ARTICLE
Mourning in the literary world: Eminent journalist and writer Harbir Singh Bhanwar passed away
Mourning in the literary world: Eminent journalist and writer Harbir Singh Bhanwar passed away

ਉਨ੍ਹਾਂ ਨੇ ਡੀਐੱਮਸੀ ਹਸਪਤਾਲ ਲੁਧਿਆਣਾ ਵਿਖੇ ਸੋਮਵਾਰ ਸਵੇਰੇ ਆਖ਼ਰੀ ਸਾਹ ਲਏ।

 

ਲੁਧਿਆਣਾ: ਪ੍ਰਸਿੱਧ ਲੇਖਕ ਤੇ ਪੱਤਰਕਾਰ ਹਰਬੀਰ ਸਿੰਘ ਭੰਵਰ ਦਾ ਦਿਹਾਂਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਹਰਬੀਰ ਸਿੰਘ ਲੰਮੇ ਸਮੇਂ ਤੋਂ ਬਿਮਾਰ ਸਨ। ਬੀਤੇ ਕੁੱਝ ਦਿਨਾਂ ਤੋਂ ਸਿਹਤ ਵਿਚ ਦਿੱਕਤ ਹੋਣ ਕਾਰਨ ਉਹ ਲੁਧਿਆਣਾ ਦੇ ਹਸਪਤਾਲ ਵਿਚ ਦਾਖ਼ਲ ਸਨ। ਉਨ੍ਹਾਂ ਨੇ ਡੀਐੱਮਸੀ ਹਸਪਤਾਲ ਲੁਧਿਆਣਾ ਵਿਖੇ ਸੋਮਵਾਰ ਸਵੇਰੇ ਆਖ਼ਰੀ ਸਾਹ ਲਏ।

ਉਨ੍ਹਾਂ ਦੀਆਂ ਪ੍ਰਸਿੱਧ ਲਿਖਤਾਂ ਵਿੱਚ 'ਡਾਇਰੀ ਦੇ ਪੰਨੇ', 'ਧਰਮ ਯੁੱਧ ਮੋਰਚਾ', ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਜੀਵਨੀ, ਨੋਰਾ ਰਿਚਰਡਜ਼ ਤੇ ਸੋਭਾ ਸਿੰਘ ਬਾਰੇ ਲੇਖ ਆਦਿ ਸ਼ਾਮਲ ਹਨ। ਉਨ੍ਹਾਂ ਦੇ ਪੁੱਤਰ ਡਾ.ਹਿਰਦੇਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਦੁਪਹਿਰੇ 2 ਵਜੇ ਬੀਆਰਐੱਸ ਨਗਰ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਮਿਲਦਿਆਂ ਹੀ ਸਾਹਿਤ ਜਗਤ ਵਿਚ ਸ਼ੋਕ ਦੀ ਲਹਿਰ ਦੌੜ ਗਈ। ਉਨ੍ਹਾਂ ਦੀ ਮੌਤ ਉਤੇ ਕਈ ਨਾਮੀ ਹਸਤੀਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement