Punjab News: ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਲੈ ਕੇ ਹਾਈ ਕੋਰਟ ਸਖ਼ਤ, “ਲੋਕਾਂ ਦੇ ਪੈਸੇ ਦੀ ਬਰਬਾਦੀ ਨਾ ਕਰੋ”
Published : Dec 12, 2023, 4:05 pm IST
Updated : Dec 12, 2023, 4:05 pm IST
SHARE ARTICLE
Punjab Haryana High Court
Punjab Haryana High Court

Punjab News: ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਅਹਿਮ ਸੁਣਵਾਈ ਹੋਈ।

Punjab News:  ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਅਹਿਮ ਸੁਣਵਾਈ ਹੋਈ। ਇਸ ਦੌਰਾਨ ਹਾਈ ਕੋਰਟ ਨੇ ਕਿਹਾ ਕਿ ਪੰਜਾਬ ਵਿਚ ਕੀਤੇ ਜਾਣ ਵਾਲੇ ਹੋਰ ਕਈ ਕੰਮ ਹਨ। ਲੋਕਾਂ ਦੇ ਪੈਸੇ ਦੀ ਬਰਬਾਦੀ ਨਾ ਕੀਤੀ ਜਾਵੇ, 40 ਕਰੋੜ ਰੁਪਏ ਥੋੜ੍ਹੀ ਰਕਮ ਨਹੀਂ ਹੁੰਦੀ। ਸਰਕਾਰ ਵਲੋਂ ਪੇਸ਼ ਹੋਏ ਵਕੀਲ ਨੇ ਦਸਿਆ ਕਿ ਇਸ ਸਕੀਮ ਲਈ 40 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਫਿਲਹਾਲ ਸਿਰਫ ਇਕ ਟਰੇਨ ਬੁੱਕ ਕੀਤੀ ਗਈ ਹੈ। ਸਰਕਾਰ ਇਸ ਸਕੀਮ ਨੂੰ ਸੰਤੁਲਨ ਬਣਾ ਕੇ ਚਲਾ ਰਹੀ ਹੈ। ਹੋਰਨਾਂ ਸੂਬਿਆਂ ਵਿਚ ਵੀ ਅਜਿਹੀਆਂ ਯੋਜਨਾਵਾਂ ਚੱਲ ਰਹੀਆਂ ਹਨ।

ਵਕੀਲ ਨੇ ਕਿਹਾ ਕਿ ਯਾਤਰਾ ਦਾ ਆਯੋਜਨ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਨਹੀਂ ਹੈ, ਸਰਕਾਰਾਂ ਮੱਧ ਪ੍ਰਦੇਸ਼ (ਐਮਪੀ) ਅਤੇ ਉੱਤਰ ਪ੍ਰਦੇਸ਼ (ਯੂਪੀ) ਵਿਚ ਵੀ ਅਜਿਹੀਆਂ ਯਾਤਰਾਵਾਂ ਕਰਵਾ ਰਹੀਆਂ ਹਨ। ਸਰਕਾਰ ਦੇ ਜਵਾਬ ਤੋਂ ਬਾਅਦ ਹਾਈ ਕੋਰਟ ਨੇ ਮਾਮਲੇ ਦੀ ਸੁਣਵਾਈ 2 ਹਫ਼ਤਿਆਂ ਲਈ ਟਾਲ ਦਿਤੀ ਹੈ। ਇਸ ਦੌਰਾਨ ਪੰਜਾਬ ਸਰਕਾਰ ਵਲੋਂ ਜਵਾਬ ਦਾਇਰ ਕੀਤਾ ਜਾਵੇਗਾ।

ਦਰਅਸਲ ਹੁਸ਼ਿਆਰਪੁਰ ਦੇ ਸਮਾਜ ਸੇਵੀ ਪਰਵਿੰਦਰ ਕਿਤਨਾ ਨੇ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ। ਜਿਸ 'ਚ ਉਨ੍ਹਾਂ ਕਿਹਾ ਕਿ ਸਰਕਾਰ ਇਸ ਯਾਤਰਾ 'ਤੇ ਟੈਕਸ ਦਾਤਿਆਂ ਦਾ ਪੈਸਾ ਖਰਚ ਕਰ ਰਹੀ ਹੈ। ਇਸ ਦਾ ਸੂਬੇ ਨੂੰ ਕੋਈ ਫਾਇਦਾ ਨਹੀਂ ਹੈ। ਉਨ੍ਹਾਂ ਨੇ ਇਸ ਨੂੰ ਫਜ਼ੂਲ ਖਰਚੀ ਕਰਾਰ ਦਿਤਾ ਸੀ। ਜਿਸ ਤੋਂ ਬਾਅਦ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।   

ਪੰਜਾਬ ਸਰਕਾਰ ਨੇ ਇਹ ਸਕੀਮ 27 ਨਵੰਬਰ ਨੂੰ ਗੁਰਪੁਰਬ ਮੌਕੇ ਸ਼ੁਰੂ ਕੀਤੀ ਸੀ। ਸੱਭ ਤੋਂ ਪਹਿਲਾਂ ਅੰਮ੍ਰਿਤਸਰ ਤੋਂ ਹਜ਼ੂਰ ਸਾਹਿਬ ਲਈ ਰੇਲਗੱਡੀ ਭੇਜੀ ਗਈ। ਇਸ ਵਿਚ 60 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਮੁਫ਼ਤ ਵਿਚ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਰੇਲ ਗੱਡੀ ਰਾਹੀਂ ਸ੍ਰੀ ਹਜ਼ੂਰ ਸਾਹਿਬ, ਸ੍ਰੀ ਪਟਨਾ ਸਾਹਿਬ, ਵਾਰਾਣਸੀ, ਮਥੁਰਾ, ਅਜਮੇਰ ਸ਼ਰੀਫ਼ ਅਤੇ ਹੋਰ ਥਾਵਾਂ ਦੇ ਦਰਸ਼ਨ ਕਰਵਾਏ ਜਾਣਗੇ।

 (For more news apart from High Court on Mukhya Mantri Tirth Yatra Scheme, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement