ਲੁਧਿਆਣਾ ਵਿਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਜਾਣਾ ਚਾਹੁੰਦਾ ਸੀ ਵਿਦੇਸ਼
Published : Dec 12, 2024, 10:52 am IST
Updated : Dec 12, 2024, 10:52 am IST
SHARE ARTICLE
A young man committed suicide in Ludhiana News
A young man committed suicide in Ludhiana News

ਪੁਲਿਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਕੀਤੀ ਸ਼ੁਰੂ

A young man committed suicide in Ludhiana News:  ਲੁਧਿਆਣਾ 'ਚ ਬੀਤੀ ਰਾਤ ਇਕ ਨੌਜਵਾਨ ਨੇ ਆਪਣੇ ਕਮਰੇ 'ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਚੁੰਨੀ ਦੀ ਮਦਦ ਨਾਲ ਪੱਖੇ ਨਾਲ ਲਟਕਦੀ ਲਾਸ਼ ਨੂੰ ਦੇਖ ਕੇ ਮ੍ਰਿਤਕ ਦੇ ਗੁਆਂਢੀਆਂ ਨੇ ਤੁਰੰਤ ਦਰਵਾਜ਼ਾ ਤੋੜ ਕੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਨੌਜਵਾਨ ਦੀ ਮੌਤ ਹੋ ਚੁੱਕੀ ਸੀ। 23 ਸਾਲਾ ਮ੍ਰਿਤਕ ਲਵਪ੍ਰੀਤ ਪਰਿਵਾਰ ਦਾ ਇਕਲੌਤਾ ਪੁੱਤਰ ਸੀ।

ਲਵਪ੍ਰੀਤ ਦੇ ਮਾਮੇ ਨੇ ਦੱਸਿਆ ਕਿ ਦੇਰ ਸ਼ਾਮ ਲਵਪ੍ਰੀਤ ਦੀ ਮਾਂ ਕਿਸੇ ਕੰਮ ਲਈ ਬਾਜ਼ਾਰ ਗਈ ਹੋਈ ਸੀ। ਜਿਵੇਂ ਹੀ ਉਹ ਬਾਜ਼ਾਰ ਤੋਂ ਆਈ ਤਾਂ ਕਮਰੇ ਦਾ ਦਰਵਾਜ਼ਾ ਬੰਦ ਸੀ। ਲਵਪ੍ਰੀਤ ਦੇ ਗੁਆਂਢੀਆਂ ਨੇ ਉਸ ਦੀ ਲਾਸ਼ ਕਮਰੇ ਵਿੱਚ ਲਟਕਦੀ ਦੇਖੀ। ਗੁਆਂਢੀ ਦਰਵਾਜ਼ਾ ਤੋੜ ਕੇ ਕਮਰੇ ਅੰਦਰ ਦਾਖਲ ਹੋਏ। ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਮਾਮੇ ਅਨੁਸਾਰ ਲਵਪ੍ਰੀਤ ਇੱਕ ਨਿੱਜੀ ਹਸਪਤਾਲ ਵਿੱਚ ਸੀਸੀਟੀ ਕੈਫੇ ਵਿੱਚ ਕੰਮ ਕਰਦਾ ਸੀ। ਉਹ ਕੁਝ ਸਮਾਂ ਪਹਿਲਾਂ ਸਿੰਗਾਪੁਰ ਤੋਂ ਵਾਪਸ ਆਇਆ ਸੀ।

ਹੁਣ ਉਹ ਮੁੜ ਵਿਦੇਸ਼ ਜਾਣਾ ਚਾਹੁੰਦਾ ਸੀ। ਘਰਦਿਆਂ ਨੂੰ ਲਗਾਤਾਰ ਆਈਲੈਟਸ ਕਰਵਾਉਣ ਲਈ ਕਹਿੰਦਾ ਸੀ। ਉਸ ਦੇ ਕਈ ਦੋਸਤ ਪਹਿਲਾਂ ਹੀ ਵਿਦੇਸ਼ ਜਾ ਚੁੱਕੇ ਹਨ। ਟਿੱਬਾ ਥਾਣੇ ਦੇ ਏਐਸਆਈ ਨਿਰਮਲ ਸਿੰਘ ਨੇ ਦੱਸਿਆ ਕਿ ਲਵਪ੍ਰੀਤ ਇਕਲੌਤਾ ਬੱਚਾ ਸੀ। ਉਹ ਵਿਦੇਸ਼ ਜਾਣਾ ਚਾਹੁੰਦਾ ਸੀ, ਪਰ ਵਿਦੇਸ਼ ਨਾ ਜਾਣ ਦੀ ਚਿੰਤਾ ਵਿੱਚ ਸੀ। ਪੁਲਿਸ ਨੂੰ ਕੋਈ ਸੁਸਾਈਡ ਨੋਟ ਆਦਿ ਨਹੀਂ ਮਿਲਿਆ ਹੈ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ 'ਚ ਰਖਵਾਇਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement