Punjab Weather Update: ਪੰਜਾਬ ਵਿਚ ਲੋਕਾਂ ਨੂੰ ਠਾਰੇਗੀ ਠੰਢ, ਸ਼ੀਤ ਲਹਿਰ ਚੱਲਣ ਦੀ ਚੇਤਾਵਨੀ ਜਾਰੀ
Published : Dec 12, 2024, 9:40 am IST
Updated : Dec 12, 2024, 9:40 am IST
SHARE ARTICLE
Punjab Weather Update
Punjab Weather Update

Punjab Weather Update: 15 ਦਸੰਬਰ ਤੱਕ ਤਾਪਮਾਨ ਵਿੱਚ ਗਿਰਾਵਟ ਜਾਰੀ ਰਹੇਗੀ

ਪੰਜਾਬ-ਚੰਡੀਗੜ੍ਹ 'ਚ ਸ਼ੀਤ ਲਹਿਰ ਦਾ ਅਲਰਟ ਜਾਰੀ ਹੈ। ਮੌਸਮ ਕੇਂਦਰ ਅਨੁਸਾਰ ਪੰਜਾਬ-ਚੰਡੀਗੜ੍ਹ ਵਿੱਚ 15 ਦਸੰਬਰ ਤੱਕ ਤਾਪਮਾਨ ਵਿੱਚ ਗਿਰਾਵਟ ਜਾਰੀ ਰਹੇਗੀ। ਪਿਛਲੇ ਦਿਨ ਵੀ ਪੰਜਾਬ ਵਿੱਚ ਤਾਪਮਾਨ ਵਿੱਚ 0.3 ਡਿਗਰੀ ਅਤੇ ਚੰਡੀਗੜ੍ਹ ਵਿੱਚ 0.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਸੀ। ਜਦੋਂ ਕਿ ਪੰਜਾਬ ਦੇ 7 ਸ਼ਹਿਰ ਅਜਿਹੇ ਸਨ ਜਿਨ੍ਹਾਂ ਦਾ ਤਾਪਮਾਨ 5 ਡਿਗਰੀ ਤੋਂ ਘੱਟ ਦਰਜ ਕੀਤਾ ਗਿਆ।

ਪਠਾਨਕੋਟ ਵਿੱਚ ਤਾਪਮਾਨ 2 ਡਿਗਰੀ ਤੱਕ ਪਹੁੰਚ ਗਿਆ। ਮੌਸਮ ਕੇਂਦਰ ਅਨੁਸਾਰ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਸੰਗਰੂਰ, ਰੁਨਗਰ ਅਤੇ ਐਸਏਐਸ ਨਗਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਤਾਪਮਾਨ 2 ਤੋਂ 8 ਡਿਗਰੀ ਤੱਕ ਡਿੱਗਣ ਦੀ ਸੰਭਾਵਨਾ ਹੈ।

ਵੈਸਟਰਨ ਡਿਸਟਰਬੈਂਸ ਦਾ ਅਸਰ ਪੰਜਾਬ ਦੇ ਨਾਲ ਲੱਗਦੇ ਜੰਮੂ-ਕਸ਼ਮੀਰ ਅਤੇ ਹਿਮਾਚਲ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਪੱਛਮੀ ਗੜਬੜੀ ਕਾਰਨ ਪਹਾੜਾਂ 'ਤੇ ਬਰਫ਼ਬਾਰੀ ਜਾਰੀ ਹੈ। ਪੰਜਾਬ 'ਚ ਪਹਾੜਾਂ 'ਤੇ ਬਰਫਬਾਰੀ ਕਾਰਨ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਇਸ ਦੇ ਨਾਲ ਹੀ ਇੱਕ ਹਫ਼ਤੇ ਤੱਕ ਮੀਂਹ ਪੈਣ ਦਾ ਕੋਈ ਸੰਕੇਤ ਨਹੀਂ ਹੈ। ਜਿਸ ਕਾਰਨ ਮੌਸਮ ਖੁਸ਼ਕ ਰਹਿੰਦਾ ਹੈ।

ਪੰਜਾਬ ਲਈ ਦਸੰਬਰ ਦਾ ਮਹੀਨਾ ਵੀ ਖੁਸ਼ਕ ਰਹਿੰਦਾ ਹੈ। ਪੰਜਾਬ ਵਿੱਚ 84 ਫੀਸਦੀ ਘੱਟ ਅਤੇ ਚੰਡੀਗੜ੍ਹ ਵਿੱਚ 91 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ। ਜਲੰਧਰ, ਐਸਬੀਐਸ ਨਗਰ, ਰੂਪਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਸੰਗਰੂਰ ਤੋਂ ਇਲਾਵਾ ਕਿਸੇ ਵੀ ਸ਼ਹਿਰ ਵਿੱਚ ਮੀਂਹ ਨਹੀਂ ਪਿਆ ਹੈ।
ਇਸ ਦੇ ਨਾਲ ਹੀ ਚੰਡੀਗੜ੍ਹ 'ਚ ਆਮ ਤੌਰ 'ਤੇ ਦਸੰਬਰ ਦੇ ਪਹਿਲੇ 11 ਦਿਨਾਂ 'ਚ 5.1 ਮਿਲੀਮੀਟਰ ਬਾਰਿਸ਼ ਹੁੰਦੀ ਹੈ ਪਰ ਹੁਣ ਤੱਕ ਇੱਥੇ 0.4 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ, ਜੋ ਕਿ ਆਮ ਨਾਲੋਂ 91 ਫੀਸਦੀ ਘੱਟ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement