ਸਿੱਖ ਕਤਲੇਆਮ ਦੀ ਤਰ੍ਹਾਂ ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਵੀ ਮਿਲਣਗੀਆਂ ਸਜ਼ਾਵਾਂ : ਖਹਿਰਾ
Published : Jan 13, 2019, 12:00 pm IST
Updated : Jan 13, 2019, 12:00 pm IST
SHARE ARTICLE
Sukhpal Singh Khaira
Sukhpal Singh Khaira

ਚਰਚਿਤ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਬੇਅਦਬੀ ਕਾਂਡ ਦੇ ਪੀੜਤਾਂ ਦੇ ਬਿਆਨ ਕਲਮਬੰਦ ਕਰਨ ਲਈ ਉਚੇਚੇ ਤੌਰ 'ਤੇ ਪੁੱਜੇ ਵਿਧਾਇਕ ਸੁਖਪਾਲ ਸਿੰਘ ਖਹਿਰਾ........

ਬਰਗਾੜੀ  : ਚਰਚਿਤ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਬੇਅਦਬੀ ਕਾਂਡ ਦੇ ਪੀੜਤਾਂ ਦੇ ਬਿਆਨ ਕਲਮਬੰਦ ਕਰਨ ਲਈ ਉਚੇਚੇ ਤੌਰ 'ਤੇ ਪੁੱਜੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਅਗਵਾਈ ਵਾਲੀ ਟੀਮ ਨੇ ਜਿਥੇ ਪੀੜਤਾਂ ਨਾਲ ਦੁੱਖ ਸਾਂਝਾ ਕੀਤਾ, ਉੱਥੇ ਉਨਾ ਨੂੰ ਧੀਰਜ ਰੱਖਣ ਲਈ ਪ੍ਰੇਰਿਤ ਕਰਦਿਆਂ ਆਖਿਆ ਕਿ ਜੇਕਰ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਅਦਾਲਤ ਜੇਲ ਦੀਆਂ ਸਲਾਖਾਂ ਪਿੱਛੇ ਡੱਕ ਸਕਦੀ ਹੈ ਤਾਂ ਸਾਨੂੰ ਕਾਨੂੰਨੀ ਲੜਾਈ ਤੋਂ ਇਨਸਾਫ਼ ਮਿਲਣ ਦੀ ਆਸ ਰੱਖਣੀ ਚਾਹੀਦੀ ਹੈ।

ਪਿੰਡ ਦੇ ਕਰੀਬ 10 ਪੀੜਤਾਂ 'ਚ ਸ਼ਾਮਲ ਮਰਦ/ਔਰਤਾਂ ਨੇ ਪੁਲਿਸੀਆ ਅਤਿਆਚਾਰ ਦੀ ਹੱਡਬੀਤੀ ਸੁਖਪਾਲ ਸਿੰਘ ਖਹਿਰਾ ਨੂੰ ਸੁਣਾਉਂਦਿਆਂ ਦਸਿਆ ਕਿ ਪੁਲਿਸ ਵਲੋਂ ਕੀਤੇ ਥਰਡ ਡਿਗਰੀ ਤਸ਼ੱਦਦ ਕਾਰਨ ਕੁਝ ਪੀੜਤ ਮਾਨਸਕ ਰੋਗੀ ਹੋ ਗਏ। ਉਨ੍ਹਾਂ ਜਸਟਿਸ ਜੋਰਾ ਸਿੰਘ ਦੇ ਬਿਆਨ ਪ੍ਰਤੀ ਸਖ਼ਤ ਇਤਰਾਜ ਪ੍ਰਗਟਾਉਂਦਿਆਂ ਆਖਿਆ ਕਿ ਭਾਵੇਂ ਉਹ ਅਪਣੇ ਗੁਰੂ ਲਈ ਜਾਨ ਤਕ ਕੁਰਬਾਨ ਕਰਨ ਲਈ ਤਿਆਰ ਹਨ ਪਰ ਜੋਰਾ ਸਿੰਘ ਵਲੋਂ ਪੀੜਤਾਂ ਤੋਂ ਪੁਲਿਸ ਬਾਰੇ ਪੁੱਛਗਿੱਛ ਨਾ ਕਰਨ ਵਾਲਾ ਦਿਤਾ ਗਿਆ ਬਿਆਨ ਬਰਦਾਸ਼ਤ ਤੋਂ ਬਾਹਰ ਹੈ। ਕਿਉਂਕਿ ਪੰਜਾਬ 'ਚ ਕੋਈ ਵੀ ਅਜਿਹਾ ਪੁਲਿਸ ਦਾ ਤਸੀਹਾ ਕੇਂਦਰ ਨਹੀਂ ਹੈ,

ਜਿਥੇ ਲਿਜਾ ਕੇ ਉਨ੍ਹਾਂ ਤੋਂ ਪੁੱਛਗਿੱਛ ਨਾ ਕੀਤੀ ਗਈ ਹੋਵੇ। ਪੀੜਤਾਂ ਨੇ ਦੁੱਖ ਸਾਂਝਾ ਕਰਦਿਆਂ ਆਖਿਆ ਕਿ ਜੇਕਰ ਜਸਟਿਸ ਜੋਰਾ ਸਿੰਘ ਨੇ ਪੂਰੀ ਸਿੱਖ ਕੌਮ ਤੋਂ ਮਾਫ਼ੀ ਨਾ ਮੰਗੀ ਤਾਂ ਉਹ ਜਸਟਿਸ ਜੋਰਾ ਸਿੰਘ ਦੇ ਪੁਤਲੇ ਫੂਕਣ ਲਈ ਮਜਬੂਰ ਹੋਣਗੇ, ਕਿਉਂਕਿ ਸਰੀਰਕ ਪੀੜਾਂ ਨਾਲੋਂ ਮਾਨਸਕ ਪੀੜਾ ਜ਼ਿਆਦਾ ਦੁਖਦਾਇਕ ਅਤੇ ਅਸਹਿ ਹੁੰਦੀ ਹੈ। ਇਸ ਸਮੇਂ ਹਲਕਾ ਵਿਧਾਇਕ ਬਲਦੇਵ ਸਿੰਘ ਜੈਤੋ, ਰਣਜੀਤ ਸਿੰਘ, ਸੂਬੇਦਾਰ ਗੁਰਜੰਟ ਸਿੰਘ, ਸੁਖਪਾਲ ਸਿੰਘ, ਗੁਰਮੁੱਖ ਸਿੰਘ, ਗ੍ਰੰਥੀ ਗੋਰਾ ਸਿੰਘ, ਰੁਪਿੰਦਰ ਸਿੰਘ, ਮਨਪ੍ਰੀਤ ਸਿੰਘ ਸਮੇਤ ਭਾਰੀ ਗਿਣਤੀ 'ਚ ਪਿੰਡ ਵਾਸੀ ਅਤੇ ਪੀੜਤ ਪਰਵਾਰ ਵੀ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement