ਤਨਖ਼ਾਹਾਂ ਨਾ ਮਿਲਣ ’ਤੇ ਮੁਲਾਜ਼ਮਾਂ ਨੇ ਕੀਤਾ ਯੂਨੀਵਰਸਿਟੀ ਦਾ ਮੁੱਖ ਗੇਟ ਬੰਦ
Published : Jan 13, 2021, 12:24 am IST
Updated : Jan 13, 2021, 12:24 am IST
SHARE ARTICLE
image
image

ਤਨਖ਼ਾਹਾਂ ਨਾ ਮਿਲਣ ’ਤੇ ਮੁਲਾਜ਼ਮਾਂ ਨੇ ਕੀਤਾ ਯੂਨੀਵਰਸਿਟੀ ਦਾ ਮੁੱਖ ਗੇਟ ਬੰਦ

ਯੂਨੀਵਰਸਿਟੀ ਪ੍ਰਸ਼ਾਸਨ ਵਿਰੁਧ ਜੰਮ ਕੇ ਕੀਤਾ ਪ੍ਰਦਰਸ਼ਨ

ਪਟਿਆਲਾ, 12 ਜਨਵਰੀ (ਤੇਜਿੰਦਰ ਫ਼ਤਿਹਪੁਰ): ਪੰਜਾਬੀ ਯੂਨੀਵਰਸਿਟੀ ਵਿਖੇ ਤਨਖ਼ਾਹਾਂ ਤੇ ਪੈਨਸ਼ਨਾਂ ਦੀ ਸਮੇਂ ਸਿਰ ਅਦਾਇਗੀ ਦੀ ਮੰਗ ਨੂੰ ਲੈ ਕੇ ਮੁਲਾਜ਼ਮਾਂ ਵਲੋਂ ਯੂਨੀਵਰਸਿਟੀ ਦਾ ਮੁੱਖ ਗੇਟ ਬੰਦ ਕਰ ਕੇ ਪੱਕਾ ਧਰਨਾ ਲਗਾ ਦਿਤਾ ਗਿਆ ਹੈ। ਇਸ ਦੌਰਾਨ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਤੇ ਯੂਨੀਵਰਸਿਟੀ ਪ੍ਰਸ਼ਾਸਨ ਵਿਰੁਧ ਜੰਮ ਕੇ ਨਾਹਰੇਬਾਜ਼ੀ ਕੀਤੀ। ਮੁਲਾਜ਼ਮਾਂ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਹੀ ਉਨ੍ਹਾਂ ਦੀਆਂ ਤਨਖ਼ਾਹਾਂ ਤੇ ਪੈਨਸ਼ਨਾਂ ਦੀ ਸਮੇਂ ਸਿਰ ਅਦਾਇਗੀ ਕੀਤੀ ਜਾ ਰਹੀ ਹੈ ਤੇ ਇਸ ਦੇ ਨਾਲ ਹੀ ਹੋਰਨਾਂ ਬਕਾਇਆ ਨੂੰ ਜਾਰੀ ਕੀਤਾ ਜਾ ਰਿਹਾ ਜਿਸ ਦੇ ਰੋਸ ਵਜੋਂ ਅੱਜ ਮੁਲਾਜ਼ਮਾਂ ਨੇ ਧਰਨਾ ਲਗਾਇਆ ਹੈ।
ਜਾਣਕਾਰੀ ਅਨੁਸਾਰ ਪੰਜਾਬੀ ਯੂਨੀਵਰਸਿਟੀ ਦੇ ਵਿੱਤੀ ਸੰਕਟ ਲਗਾਤਾਰ ਵਧਦਾ ਜਾ ਰਿਹਾ ਹੈ। ਯੂਨੀਵਰਸਿਟੀ ਨੂੰ ਵਿੱਤੀ ਸੰਕਟ ਵਿਚੋਂ ਕੱਢਣ ਲਈ ਪੰਜਾਬ ਸਰਕਾਰ ਤੇ ਪ੍ਰਸ਼ਾਸਨਕ ਅਧਿਕਾਰੀਆਂ ਵਲੋਂ ਵੀ ਕੋਈ ਵੀ ਉਪਰਾਲਾ ਨਹੀਂ ਕੀਤਾ ਜਾ ਰਿਹਾ ਹੈ ਜਿਸ ਦੇ ਚਲਦਿਆਂ ਮੁਲਾਜ਼ਮ ਲੰਮੇ ਸਮੇਂ ਅਪਣੀਆਂ ਤਨਖ਼ਾਹਾਂ ਤੇ ਪੈਨਸ਼ਨਾਂ ਲੈਣ ਲਈ ਸੰਘਰਸ਼ ਕਰਦੇ ਆ ਰਹੇ ਹਨ। ਮੰਗਾਂ ਨਾ ਪੂਰੀਆਂ ਹੋਣ ਦੇ ਰੋਸ ਵਜੋਂ ਮੰਗਲਵਾਰ ਨੂੰ ਇੱਕਤਰ ਹੋਏ ਮੁਲਾਜ਼ਮਾਂ, ਪੈਨਸ਼ਨਰਾ ਤੇ ਪ੍ਰੋਫ਼ੈਸਰਾਂ ਵਲੋਂ ਮੁੱਖ ਗੇਟ ਬੰਦ ਕਰ ਕੇ ਪੱਕਾ ਧਰਨਾ ਲਗਾ ਲਿਆ ਗਿਆ ਹੈ। 
ਇਸ ਮੌਕੇ ਸੰਬੋਧਨ ਕਰਦਿਆਂ ਏ ਕਲਾਸ ਅਫ਼ਸਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਿੰਦਰਪਾਲ ਸਿੰਘ ਸਿੱਧੂ ਨੇ ਦਸਿਆ ਕਿ ਮੂੰਹ ਬੋਲੀ ਪੰਜਾਬੀ ਭਾਸ਼ਾ ਦੇ ਪਸਾਰ ਲਈ ਬਣੀ ਦੁਨੀਆ ਦੀ ਦੂਸਰੀ ਪੰਜਾਬੀ ਯੂਨੀਵਰਸਿਟੀ ਦਾ ਅਕਸ ਹੁਣ ਕਰਜ਼ੇ ਹੇਠ ਦਬੇ ਹੋਣ ਕਾਰਨ ਧੁੰਦਲਾ ਹੁੰਦਾ ਜਾ ਰਿਹਾ ਹੈ, ਯੂਨੀਵਰਸਿਟੀ ਨੂੰ ਕਰਜ਼ੇ ਵਿਚੋਂ ਕੱਢਣ ਲਈ ਪੰਜਾਬ ਸਰਕਾਰ ਵਲੋਂ ਵੀ ਕੋਈ ਵੀ ਉਪਰਾਲਾ ਨਹੀਂ ਕੀਤਾ ਜਾ ਰਿਹਾ ਹੈ। ਬਲਕਿ ਪੰਜਾਬੀ ਯੂਨੀਵਰਸਿਟੀ ਦੇ ਨਿਜੀ ਕਾਰਜਾਂ ਵਿਚ ਵੀ ਦਖ਼ਲ ਅੰਦਾਜ਼ੀ ਕਰ ਕੇ ਖ਼ੁਦਮੁਖ਼ਤਿਆਰੀ ਨੂੰ ਵੀ ਡੋਬਿਆ ਜਾ ਰਿਹਾ ਹੈ।
ਉਨ੍ਹਾਂ ਦੀਆਂ ਮੰਗਾਂ ਹਨ ਕਿ ਮੁਲਾਜ਼ਮਾਂ ਦੀਆਂ ਤਨਖ਼ਾਹਾਂ, ਪੈਨਸ਼ਨਾਂ ਛੇ ਮਹੀਨਿਆਂ ਰੁਕੇ ਫ਼ੰਡਾਂ ਨੂੰ ਜਲਦ ਤੋਂ ਜਲਦ ਜਾਰੀ ਕੀਤਾ ਜਾਵੇ। ਕਰਮਚਾਰੀਆਂ ਦੀਆਂ ਐਕਸਟੈਂਸ਼ਨ, ਪਰਵੇਸ਼ਨ ਪੀਰੀਅਡ, ਪ੍ਰਮੋਸ਼ਨਾਂ ਤੇ ਸਿੰਡੀਕੇਟ ਵਿਚ ਡੈਫ਼ਰ ਕੇਸਾਂ ਨੂੰ ਵੀ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਦੋਂ ਤਕ ਕਰਮਚਾਰੀਆਂ ਦੀਆਂ ਮੰਗਾਂ ਹੱਲ ਨਹੀਂ ਹੋ ਜਾਂਦੀਆਂ ਉਹ ਇੱਥੇ ਹੀ ਧਰਨੇ ਉਤੇ ਬੈਠੇ ਰਹਿਣਗੇ। ਖ਼ਬਰ ਲਿਖੇ ਜਾਣ ਤਕ ਮੁਲਾਜ਼ਮਾਂ ਤੇ ਪ੍ਰਸ਼ਾਸਨਕ ਅਧਿਕਾਰੀਆਂ ਵਿਚਕਾਰ ਕੋਈ ਸਹਿਮਤੀ ਨਹੀਂ ਬਣ ਸਕੀ ਹੈ।
ਫੋਟੋ ਨੰ: 12 ਪੀਏਟੀ 5

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement