ਧੱਕੇ ਮਾਰਨ ਦੀ ਵੀਡੀਓ ਨੂੰ ਲੈ ਕੇ ਰਾਜਾ ਵੜਿੰਗ ਦਾ ਬਿਆਨ, ਦੱਸੀ ਘਟਨਾ ਪਿੱਛੇ ਦੀ ਵਜ੍ਹਾ 
Published : Jan 13, 2023, 3:10 pm IST
Updated : Jan 13, 2023, 3:10 pm IST
SHARE ARTICLE
Raja Warring
Raja Warring

ਘਟਨਾ ਲਈ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਜ਼ਿੰਮੇਵਾਰ ਠਹਿਰਾਇਆ ਹੈ।

ਲੁਧਿਆਣਾ  : 'ਭਾਰਤ ਜੋੜੋ ਯਾਤਰਾ' (Bharat Jodo Yatra) ਦੌਰਾਨ ਰਾਹੁਲ ਗਾਂਧੀ ਦੇ ਸੁਰੱਖਿਆ ਮੁਲਾਜ਼ਮ ਵੱਲੋਂ ਧੱਕੇ ਮਾਰਨ ਦੀ ਵੀਡੀਓ ਕਾਫ਼ੀ ਵਾਇਰਲ ਹੋ ਰਹੀ ਹੈ। ਇਸ ਵੀਡੀਓ ਨੂੰ ਲੈ ਕੇ ਰਾਜਾ ਵੜਿੰਗ ਨੇ ਵੀ ਅਪਣਾ ਸਪੱਸ਼ਟੀਕਰਨ ਦੇ ਦਿੱਤਾ ਹੈ। ਰਾਜਾ ਵੜਿੰਗ ਦਾ ਕਹਿਣਾ ਹੈ ਕਿ 'ਭਾਰਤ ਜੋੜੋ ਯਾਤਰਾ' ਨੂੰ ਕਾਮਯਾਬ ਕਰਨ ਲਈ ਜੋ ਵਰਕਰ 20 ਘੰਟੇ ਤੱਕ ਕੰਮ ਕਰ ਰਹੇ ਹਨ, ਉਨ੍ਹਾਂ ਦਾ ਹੱਥ ਫੜ੍ਹ ਕੇ ਰਾਹੁਲ ਗਾਂਧੀ ਨਾਲ ਮਿਲਾਉਣ ਤੋਂ ਉਹ ਪਿੱਛੇ ਨਹੀਂ ਹਟਣਗੇ, ਭਾਵੇਂ ਹੀ ਇਸ ਲਈ ਉਨ੍ਹਾਂ ਨੂੰ ਕਿੰਨੀ ਵਾਰ ਵੀ ਧੱਕੇ ਕਿਉਂ ਨਾ ਖਾਣੇ ਪੈਣ।  

file photo  

ਰਾਜਾ ਵੜਿੰਗ ਨੇ ਕਿਹਾ ਕਿ ਉਹ ਕੋਈ ਜਨਮ ਤੋਂ ਮਹਾਰਾਜ ਜਾਂ ਕਿਸੇ ਮੁੱਖ ਮੰਤਰੀ ਦੇ ਪਰਿਵਾਰ 'ਚ ਪੈਦਾ ਨਹੀਂ ਹੋਏ, ਜਿਸ ਨੂੰ ਧੱਕੇ ਨਹੀਂ ਖਾਣੇ ਪੈਣਗੇ, ਸਗੋਂ ਉਹ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰ ਰਹੇ ਵਰਕਰ ਦਾ ਹੱਥ ਫੜ੍ਹ ਕੇ ਰਾਹੁਲ ਗਾਂਧੀ ਨਾਲ ਮਿਲਾਉਣ ਦੀ ਮੁਹਿੰਮ ਨੂੰ ਇਸੇ ਤਰ੍ਹਾਂ ਜਾਰੀ ਰੱਖਣਗੇ। ਰਾਜਾ ਵੜਿੰਗ ਵੱਲੋਂ ਸੁਰੱਖਿਆ ਮੁਲਾਜ਼ਮ ਵੱਲੋਂ ਉਨ੍ਹਾਂ ਨੂੰ ਪਛਾਣ ਨਾ ਸਕਣ ਕਾਰਨ ਧੱਕੇ ਮਾਰਨ ਦੀ ਗੱਲ ਕਹੀ ਜਾ ਰਹੀ ਹੈ ਪਰ ਉਨ੍ਹਾਂ ਕਿਹਾ ਕਿ ਮੈਨੂੰ ਇਸ ਦਾ ਕੋਈ ਗੁੱਸਾ ਨਹੀਂ ਹੈ ਕਿਉਂਕਿ ਇਹ ਧੱਕਾ ਰਾਹੁਲ ਗਾਂਧੀ ਨੇ ਨਹੀਂ ਮਾਰਿਆ ਸ਼ਾਇਦ ਦੁਸ਼ਮਣ ਦੀ ਚਾਲ ਹੋ ਸਕਦੀ ਹੈ।

ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ 'ਭਾਰਤ ਜੋੜੋ ਯਾਤਰਾ' ਤੋਂ ਤਕਲੀਫ਼ ਹੋ ਰਹੀ ਹੈ, ਉਹ ਕਦੇ ਰਾਹੁਲ ਗਾਂਧੀ ਦੀ ਟੀ-ਸ਼ਰਟ 'ਤੇ ਸਵਾਲ ਚੁੱਕਦੇ ਹਨ ਤਾਂ ਕਦੇ ਭੀੜ ਨਾ ਹੋਣ ਦੀ ਗੱਲ ਕਹਿ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਰਾਹੁਲ ਗਾਂਧੀ ਦੇ ਨਾਲ ਚੱਲ ਰਹੇ ਸੀ. ਆਰ. ਪੀ. ਐੱਫ. ਦੇ ਸੁਰੱਖਿਆ ਮੁਲਾਜ਼ਮ ਗ੍ਰਹਿ ਮੰਤਰੀ ਦੇ ਅਧੀਨ ਆਉਂਦੇ ਹਨ, ਜਿਸ ਨੂੰ ਦੇਖ ਕੇ ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਉਨ੍ਹਾਂ ਨੂੰ ਧੱਕੇ ਮਾਰਨ ਲਈ ਕਿਹਾ ਗਿਆ ਹੈ ਤਾਂ ਜੋ ਉਨ੍ਹਾਂ ਦੀ ਬੇਇੱਜ਼ਤੀ ਹੋਵੇ। ਜ਼ਿਕਰਯੋਗ ਹੈ ਕਿ ਘਟਨਾ ਲਈ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਜ਼ਿੰਮੇਵਾਰ ਠਹਿਰਾਇਆ ਹੈ। 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement