Moga News : ਕਰਜ਼ੇ ਤੋਂ ਤੰਗ ਆ ਕੇ ਨੌਜਵਾਨ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
Published : Jan 13, 2025, 5:07 pm IST
Updated : Jan 13, 2025, 5:07 pm IST
SHARE ARTICLE
Rauke Kalan moga News in punjabi
Rauke Kalan moga News in punjabi

Moga News :ਪੰਜ ਸਾਲ USA ਲਗਾ ਕੇ ਆਇਆ ਸੀ ਨੌਜਵਾਨ

ਮੋਗਾ ਜ਼ਿਲ੍ਹੇ ਦੇ ਪਿੰਡ ਰਾਊਕੇ ਕਲਾਂ ਵਿਖੇ ਮਾਨਸਿਕ ਪਰੇਸ਼ਾਨੀ ਚੱਲਦਿਆਂ ਗਗਨਦੀਪ ਸਿੰਘ 35 ਸਾਲ ਪੁੱਤਰ ਗੁਰਮੇਲ ਸਿੰਘ ਨੇ ਬੀਤੇ ਕੱਲ ਆਪਣੇ ਘਰ ਵਿੱਚ ਆਪਣੇ ਲਾਇਸੈਂਸੀ ਹਥਿਆਰ ਨਾਲ ਆਪਣੇ ਆਪ ਨੂੰ ਗੋਲੀ ਮਾਰ ਲਈ। ਜਿਸ ਤੋਂ ਬਾਅਦ ਉਸ ਨੂੰ ਜ਼ਖ਼ਮੀ ਹਾਲਤ ਵਿੱਚ ਮੋਗਾ ਦੇ ਇੱਕ ਪ੍ਰਾਈਵੇਟ ਹਸਪਤਾਲ  ਲਿਆਂਦਾ ਗਿਆ ਪਰੰਤੂ ਸਿਰ ਵਿੱਚ ਗੋਲੀ ਵੱਜਣ ਕਰਕੇ ਅੱਜ ਉਸ ਨੇ ਦਮ ਤੋੜ ਗਿਆ।

ਮ੍ਰਿਤਕ ਦੇ ਦੋ ਛੋਟੇ ਛੋਟੇ ਹਨ ਅਤੇ ਅਤੇ ਮ੍ਰਿਤਕ ਗਗਨਦੀਪ ਸਿੰਘ ਅਮਰੀਕਾ ਵਿੱਚ ਪੰਜ ਸਾਲ ਲਗਾ ਕੇ ਵਾਪਸ ਆਪਣੇ ਪਿੰਡ ਆਇਆ ਸੀ। ਪੁਲਿਸ ਵਲੋ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਆਧਾਰ 'ਤੇ ਕਾਰਵਾਈ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਗਗਨਦੀਪ ਸਿੰਘ ਅਮਰੀਕਾ ਵਿੱਚ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਉਥੇ ਗਗਨਦੀਪ ਦੀ ਸੈਟਿੰਗ ਨਹੀਂ ਹੋਈ ਸੀ ਅਤੇ ਉਹ ਪੰਜ ਸਾਲ ਅਮਰੀਕਾ ਵਿੱਚ ਲਗਾ ਕੇ ਦੋ ਮਹੀਨੇ ਪਹਿਲਾਂ ਵਾਪਸ ਆਇਆ ਸੀ।

ਦੱਸਿਆ ਇਹ ਵੀ ਜਾ ਰਿਹਾ ਹੈ ਕਿ ਉਸ ਨੇ ਲੋਕਾਂ ਤੋਂ ਕਾਫ਼ੀ ਕਰਜ਼ਾ ਲਿਆ ਹੋਇਆ ਸੀ ਅਤੇ ਜਦੋਂ ਲੋਕ ਆਪਣੇ ਪੈਸੇ ਮੰਗਣ ਲੱਗੇ ਤਾਂ ਉਹ ਦਿਮਾਗੀ ਤੌਰ 'ਤੇ ਪਰੇਸ਼ਾਨ ਰਹਿਣ ਲੱਗ ਗਿਆ। 11 ਜਨਵਰੀ ਦੇਰ ਰਾਤ ਉਸ ਨੇ ਆਪਣੀ ਲਾਇਸੈਂਸੀ ਰਿਵਾਲਵਰ ਨਾਲ ਖ਼ੁਦ ਨੂੰ ਗੋਲੀ ਮਾਰ ਲਈ। ਜਿਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਜਿੱਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਥਾਣਾ ਬ੍ੱਧਨੀ ਕਲਾਂ ਦੇ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਗਗਨਦੀਪ ਸਿੰਘ ਪਿੰਡ ਰਾਊਕੇ  ਕਲਾਂ ਦਾ ਰਹਿਣ ਵਾਲਾ ਸੀ ਅਤੇ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ।  ਉਸਨੇ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਖ਼ੁਦ ਨੂੰ ਗੋਲੀ ਮਾਰ ਲਈ ਗਈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement