ਲੁਧਿਆਣਾ ਗੈਂਗਰੇਪ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਸਖ਼ਤ ਆਦੇਸ਼, ਜਾਣੋਂ ਕੀ ਕਿਹਾ
Published : Feb 13, 2019, 2:10 pm IST
Updated : Feb 13, 2019, 2:10 pm IST
SHARE ARTICLE
Captain Amrinder singh
Captain Amrinder singh

ਬੀਤੇ ਸ਼ਨੀਵਾਰ ਦੀ ਰਾਤ ਦਾਖਾ ਹਲਕੇ ਵਿਚ ਇਕ ਲੜਕੀ ਨੂੰ ਬੰਦੀ ਬਣਾ ਕੇ 11 ਦੋਸ਼ੀਆਂ ਵੱਲੋਂ ਸਮੂਹਿਕ ਬਲਾਤਕਾਰ ਕੀਤਾ ਗਿਆ ਸੀ ਇਸ ਮਾਮਲੇ ਨੂੰ ਮੁੱਖ ਮੰਤਰੀ ...

ਚੰਡੀਗੜ੍ਹ : ਬੀਤੇ ਸ਼ਨੀਵਾਰ ਦੀ ਰਾਤ ਦਾਖਾ ਹਲਕੇ ਵਿਚ ਇਕ ਲੜਕੀ ਨੂੰ ਬੰਦੀ ਬਣਾ ਕੇ 11 ਦੋਸ਼ੀਆਂ ਵੱਲੋਂ ਸਮੂਹਿਕ ਬਲਾਤਕਾਰ ਕੀਤਾ ਗਿਆ ਸੀ ਇਸ ਮਾਮਲੇ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਲਦ ਹੀ ਮੁੱਖ ਜੱਜ ਕੋਲ ਚੁੱਕਣ ਦੀ ਗੱਲ ਆਖੀ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਉਹ ਮੁੱਖ ਜੱਜ ਨਾਲ ਮੁਲਾਕਾਤ ਕਰਕੇ ਇਸ ਮਾਮਲੇ ਨੂੰ ਫਾਸਟਟ੍ਰੈਕ ਅਦਾਲਤ ਵਿਚ ਚਲਾਉਣ ਦੀ ਮੰਗ ਕਰਨਗੇ ਤਾਂ ਜੋ ਦੋਸ਼ੀਆਂ ਨੂੰ ਜਲਦ ਹੀ ਸਖ਼ਤ ਸਜ਼ਾ ਦਿੱਤੀ ਜਾ ਸਕੇ।

Rape Case Rape Case

ਵਿਰੋਧੀਆਂ ਵੱਲੋਂ ਪੰਜਾਬ ਵਿਚ ਲਾਅ ਐਂਡ ਆਰਡਰ ਦੀ ਸਥਿਤੀ ਵਿਗੜਨ ਦੇ ਲਗਾਏ ਗਏ ਦੋਸ਼ਾਂ ਉਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਵਿਚ ਪੰਜਾਬ ਵਿਚ ਲਾਅ ਐਂਡ ਆਰਡਰ ਦੀ ਸਥਿਤੀ ਪੂਰੀ ਤਰ੍ਹਾਂ ਕਾਇਮ ਹੈ ਅਤੇ ਅਜਿਹੇ ਮਾਮਲਿਆਂ ਵਿਚ ਸਰਕਾਰ ਸਖ਼ਤੀ ਨਾਲ ਨਜਿੱਠੇਗੀ।

Rape CaseRape Case

ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮੂਹਿਕ ਬਲਾਤਕਾਰ ਮਾਮਲੇ ਵਿਚ ਹੁਣ ਤੱਕ ਪੁਲਿਸ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ ਅਤੇ ਬਾਕੀ ਮੁਲਜ਼ਮਾਂ ਨੂੰ ਵੀ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement