ਕੈਪਟਨ ਨੇ ਅਕਾਲੀ ਤੇ ਲੋਕ ਇਨਸਾਫ਼ ਪਾਰਟੀ ਦੇ ਵਾਕਆਊਟ ਨੂੰ 'ਬਦਤਮੀਜ਼ੀ' ਦਸਿਆ
Published : Feb 13, 2019, 9:38 am IST
Updated : Feb 13, 2019, 9:38 am IST
SHARE ARTICLE
Captain Amarinder Singh
Captain Amarinder Singh

ਮੁੱਠੀ ਭਰ ਕਿਸਾਨਾਂ ਨਾਲ ਵਿਧਾਨ ਸਭਾ ਨੇੜੇ ਅਕਾਲੀਆਂ ਦੇ ਮੁਜ਼ਾਹਰੇ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਉਂਦੀਆਂ ਲੋਕ ਸਭਾ ਚੋਣਾਂ ਦੇ ਮਦੇਨਜ਼ਰ ਇਕ ਸਿਆਸੀ ਸਟੰਟ....

ਚੰਡੀਗੜ੍ਹ : ਮੁੱਠੀ ਭਰ ਕਿਸਾਨਾਂ ਨਾਲ ਵਿਧਾਨ ਸਭਾ ਨੇੜੇ ਅਕਾਲੀਆਂ ਦੇ ਮੁਜ਼ਾਹਰੇ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਉਂਦੀਆਂ ਲੋਕ ਸਭਾ ਚੋਣਾਂ ਦੇ ਮਦੇਨਜ਼ਰ ਇਕ ਸਿਆਸੀ ਸਟੰਟ ਦਸਿਆ ਹੈ। ਬਜਟ ਸਮਾਗਮ ਦੇ ਪਹਿਲੇ ਦਿਨ 'ਰਾਜਪਾਲ ਦੇ ਭਾਸ਼ਨ' ਮੌਕੇ ਵਿਧਾਨ ਸਭਾ ਵਿਚੋਂ ਵਾਕਆਉਟ ਕਰਨ ਲਈ ਵੀ ਮੁੱਖ ਮੰਤਰੀ ਨੇ ਅਕਾਲੀਆਂ ਅਤੇ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕਾਂ ਦੀ ਤਿੱਖੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਅਕਾਲੀ ਅਪਣੇ 10 ਸਾਲ ਦੇ ਸ਼ਾਸਨ ਦੌਰਾਨ ਕਿਸਾਨਾਂ ਲਈ ਕੁਝ ਵੀ ਕਰਨ 'ਚ ਅਸਫ਼ਲ ਰਹੇ ਅਤੇ

ਹੁਣ ਕਿਸਾਨ ਕਰਜ਼ਾ ਮਾਫ਼ੀ ਦੇ ਮੁੱਦੇ 'ਤੇ ਕਿਸਾਨਾਂ ਨੂੰ ਗੁਮਰਾਹ ਕਰਨ ਲਈ ਘਟੀਆ ਕਿਸਮ ਦੇ ਸਾਰੇ ਦਾਅ ਪੇਚਾਂ ਰਾਹੀਂ ਨਿਰਾਸ਼ਾਜਨਕ ਕੋਸ਼ਿਸ਼ ਕਰ ਰਹੇ ਹਨ। 
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਅਪਣੀ ਕਰਜ਼ਾ ਰਾਹਤ ਸਕੀਮ ਨਾਲ ਪਹਿਲਾ ਹੀ 5.83 ਲੱਖ ਕਿਸਾਨਾਂ ਦੀ ਮਦਦ ਕੀਤੀ ਹੈ ਅਤੇ ਛੇਤੀਂ ਹੀ 10.25 ਲੱਖ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਇਸ ਸਕੀਮ ਹੇਠ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੋਸ਼ਿਸ਼ਾਂ ਨੂੰ ਘਟਾ ਕੇ ਪੇਸ਼ ਕਰਨ ਦੀਆਂ ਕੋਸ਼ਿਸ਼ਾਂ ਕਾਰਨ ਅਕਾਲੀਆਂ ਨੂੰ ਮੂੰਹ ਦੀ ਖਾਣੀ ਪਵੇਗੀ। 

ਮੁੱਖ ਮੰਤਰੀ ਨੇ ਰਾਜਪਾਲ ਦੇ ਭਾਸ਼ਨ ਤੋਂ ਬਾਅਦ ਸੂਬਾ ਵਿਧਾਨ ਸਭਾ ਵਿਚ ਪੱਤਰਕਾਰਾਂ ਨਾਲ ਗ਼ੈਰ ਰਸਮੀ ਗੱਲਬਾਤ ਕਰਦੇ ਹੋਏ ਕਿਹਾ ਕਿ ਵਿਰੋਧੀ ਧਿਰ ਦਾ ਵਿਧਾਨ ਸਭਾ ਵਿਚੋਂ ਵਾਕਆਉਟ ਸੂਬੇ ਦੇ ਮੁਖੀ ਵਿਰੁਧ 'ਬਦਤਮੀਜ਼ੀ' ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੀ ਇਹੋ ਸਮੱਸਿਆ ਹੈ ਕਿ ਇਸ ਕੋਲ ਸਦਨ ਵਿਚ ਉਠਾਉਣ ਲਈ ਕੋਈ ਵੀ ਮੁੱਦਾ ਨਹੀਂ ਹੈ ਅਤੇ ਇਹ ਬਿਨਾਂ ਕਿਸੇ ਮੁੱਦੇ ਤੋਂ ਰੌਲਾ-ਰੱਪਾ ਪਾ ਕੇ ਲੋਕਾਂ ਦਾ ਧਿਆਨ ਲਾਂਭੇ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦੇਸ਼ ਦੇ ਸੰਵਿਧਾਨ ਨੂੰ ਬਣਾਈ ਰੱਖਣ ਵਾਸਤੇ ਵਿਰੋਧੀ ਧਿਰ ਨੂੰ ਉਨ੍ਹਾਂ ਜਮਹੂਰੀ ਸਿਧਾਂਤਾਂ ਦੀ ਲੀਹ 'ਤੇ ਕੰਮ ਕਰਨ ਦੀ ਜ਼ਰੂਰਤ ਹੈ

ਜਿਨ੍ਹਾਂ 'ਤੇ ਸੰਸਦੀ ਸੰਸਥਾਵਾਂ ਦੀ ਬੁਨਿਆਦ ਹੈ। ਉਨ੍ਹਾਂ ਨੇ ਸੂਬੇ ਦੇ ਲੋਕਾਂ ਦੇ ਹੱਕ ਵਿਚ ਅਕਾਲੀਆਂ ਅਤੇ ਹੋਰ ਵਿਰੋਧੀ ਪਾਰਟੀਆਂ ਨੂੰ ਠੋਸ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ ਹੈ। ਲੁਧਿਆਣਾ ਬਲਾਤਕਾਰ ਦੇ ਮਾਮਲੇ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਕੁਝ ਸ਼ੱਕੀਆਂ ਨੂੰ ਫੜਿਆ ਗਿਆ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement