ਚੰਦਾ ਕੋਛੜ ਨੂੰ  ਮਿਲੀ ਜ਼ਮਾਨਤ, ਦੇਸ਼ ਤੋਂ ਬਾਹਰ ਜਾਣ 'ਤੇ ਵੀ ਰੋਕ
Published : Feb 13, 2021, 1:51 am IST
Updated : Feb 13, 2021, 1:51 am IST
SHARE ARTICLE
image
image

ਚੰਦਾ ਕੋਛੜ ਨੂੰ  ਮਿਲੀ ਜ਼ਮਾਨਤ, ਦੇਸ਼ ਤੋਂ ਬਾਹਰ ਜਾਣ 'ਤੇ ਵੀ ਰੋਕ

ਮੁੰਬਈ, , 12 ਫ਼ਰਵਰੀ: ਸਪੈਸ਼ਲ ਪੀ.ਐਮ.ਐਲ.ਏ. ਦੀ ਅਦਾਲਤ ਨੇ ਆਈ.ਸੀ.ਆਈ.ਸੀ.ਆਈ. ਬੈਂਕ ਦੇ ਸਾਬਕਾ ਐਮ.ਡੀ. ਅਤੇ ਸੀ.ਈ.ਓ. ਚੰਦਾ ਕੋਛੜ ਨੂੰ  ਵੀਡੀਉਕਾਨ ਮਨੀ ਲਾਂਡਰਿੰਗ ਮਾਮਲੇ ਵਿਚ ਜ਼ਮਾਨਤ ਮਿਲ ਗਈ ਹੈ | ਅਦਾਲਤ ਨੇ 5 ਲੱਖ ਰੁਪਏ ਦੇ ਮੁਚੱਲਕੇ 'ਤੇ ਜ਼ਮਾਨਤ ਦੇ ਦਿਤੀ ਹੈ ਅਤੇ ਇਸ ਦੇ ਨਾਲ ਹੀ ਉਹ ਅਦਾਲਤ ਦੀ ਆਗਿਆ ਤੋਂ ਬਿਨਾਂ ਦੇਸ਼ ਛੱਡਣ ਕੇ ਨਹੀਂ ਜਾ ਸਕਦੇ |
ਜ਼ਿਕਰਯੋਗ ਹੈ ਕਿ 30 ਜਨਵਰੀ ਨੂੰ  ਪੀ.ਐਮ.ਐਲ.ਏ. ਦੀ ਅਦਾਲਤ ਨੇ ਚੰਦਾ ਕੋਛੜ, ਉਸ ਦੇ ਪਤੀ ਦੀਪਕ ਕੋਛੜ, ਵੀਡੀਉਕਾਨ ਸਮੂਹ ਦੇ ਪ੍ਰਮੋਟਰ ਵੇਣੂਗੋਪਾਲ ਧੂਤ ਅਤੇ ਹੋਰ ਮੁਲਜ਼ਮਾਂ ਨੂੰ  ਇਨਫ਼ੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਚਾਰਜਸ਼ੀਟ 'ਤੇ 30 ਜਨਵਰੀ ਨੂੰ  ਸੰਮਨ ਜਾਰੀ ਕੀਤਾ ਸੀ | ਚੰਦਾ ਕੋਛੜ ਨੇ ਅਪਣੇ ਵਕੀਲ ਵਿਜੇ ਅਗਰਵਾਲ ਰਾਹੀਂ ਇਸ ਕੇਸ ਵਿਚ ਵਿਸ਼ੇਸ਼ ਜੱਜ ਏ.ਏ.ਨੰਦਗਾਂਵਕਰ ਅੱਗੇ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ | (ਏਜੰਸੀ)
ਅਦਾਲਤ ਨੇ ਈਡੀ ਨੂੰ  ਜ਼ਮਾਨਤ ਪਟੀਸ਼ਨ 'ਤੇ ਅਪਣਾ ਜਵਾਬ ਦਾਖ਼ਲ ਕਰਨ ਲਈ ਕਿਹਾ ਸੀ | ਦੀਪਕ ਕੋਛੜ ਨੂੰ  ਵੀ ਇਸ ਮਾਮਲੇ ਵਿਚ ਸਤੰਬਰ 2020 ਵਿਚ ਹਿਰਾਸਤ ਵਿਚ ਲਿਆ ਗਿਆ ਸੀ | ਈਡੀ ਨੇ ਚੰਦਾ ਕੋਛੜ ਨੂੰ  ਸਤੰਬਰ 2020 ਵਿਚ ਕੋਛੜ, ਧੂਤ ਅਤੇ ਹੋਰਾਂ ਵਿਰੁਧ ਮਨੀ ਲਾਂਡਰਿੰਗ ਦਾ ਅਪਰਾਧਕ ਕੇਸ ਦਰਜ ਕਰਨ ਤੋਂ ਬਾਅਦ ਗਿ੍ਫ਼ਤਾਰ ਕੀਤਾ ਸੀ | (ਏਜੰਸੀ)
---

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement