ਪਟਾਕਾ ਫ਼ੈਕਟਰੀ 'ਚ ਅੱਗ ਲੱਗਣ ਨਾਲ 11 ਮੌਤਾਂ, 36 ਜ਼ਖ਼ਮੀ
Published : Feb 13, 2021, 1:55 am IST
Updated : Feb 13, 2021, 1:55 am IST
SHARE ARTICLE
image
image

ਪਟਾਕਾ ਫ਼ੈਕਟਰੀ 'ਚ ਅੱਗ ਲੱਗਣ ਨਾਲ 11 ਮੌਤਾਂ, 36 ਜ਼ਖ਼ਮੀ


ਵਿਰੁਦੁਨਗਰ, , 12 ਫ਼ਰਵਰੀ: ਤਾਮਿਲਨਾਡੂ ਦੇ ਵਿਰੁਦੁਨਗਰ ਵਿਚ ਸ਼ੁਕਰਵਾਰ ਦੁਪਹਿਰ ਨੂੰ  ਇਕ ਪਟਾਖੇ ਬਣਾਉਣ ਵਾਲੀ ਫ਼ੈਕਟਰੀ ਵਿਚ ਅੱਗ ਲੱਗ ਗਈ | ਇਸ ਭਿਆਨਕ ਅੱਗ ਕਾਰਨ ਹੁਣ ਤਕ 11 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 36 ਲੋਕ ਜ਼ਖ਼ਮੀ ਹੋ ਗਏ ਹਨ | 
ਇਸ ਦੁਖਦਾਈ ਘਟਨਾ ਵਿਚ ਅਪਣੀ ਜਾਨ ਗੁਆਉਣ ਵਾਲਿਆਂ ਦੇ ਪਰਵਾਰਾਂ ਨੂੰ  ਪ੍ਰਧਾਨ ਮੰਤਰੀ ਰਾਹਤ ਫੰਡ ਵਿਚੋਂ ਦੋ ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ ਹੈ, ਜਦਕਿ ਗੰਭੀਰ ਰੂਪ ਵਿਚ ਜ਼ਖ਼ਮੀ ਲੋਕਾਂ ਨੂੰ  50,000 ਰੁਪਏ ਮੁਆਵਜ਼ਾ ਦਿਤਾ ਜਾਵੇਗਾ | ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਮਿ੍ਤਕਾਂ ਦੇ ਪਰਵਾਰ ਵਾਲਿਆਂ ਨੂੰ  ਤਿੰਨ ਲੱਖ ਰੁਪਏ ਅਤੇ ਗੰਭੀਰ ਜ਼ਖਮੀਆਂ ਨੂੰ  ਇਕ ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਵੀ ਕੀਤਾ ਹੈ |
ਮੁੱਖ ਮੰਤਰੀ ਪਲਾਨੀਸਵਾਮੀ ਨੇ ਇਸ ਘਟਨਾ 'ਤੇ ਦੁੱਖ ਜ਼ਾਹਰ ਕਰਦਿਆਂ ਕਿਹਾ ਕਿ ਮੈਂ ਜ਼ਖ਼ਮੀ ਅਧਿਕਾਰੀਆਂ ਅਤੇ ਡਾਕਟਰੀ ਮਾਹਰਾਂ ਨੂੰ  ਜ਼ਖ਼ਮੀਆਂ ਦਾ ਵਧੀਆ ਇਲਾਜ ਮੁਹਈਆ ਕਰਵਾਉਣ ਦੇ ਨਿਰਦੇਸ਼ ਦਿਤੇ ਹਨ | 
ਸਥਾਨਕ ਪ੍ਰਸ਼ਾਸਨ ਨੂੰ  ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਮਿ੍ਤਕਾਂ ਅਤੇ ਜ਼ਖ਼ਮੀਆਂ ਦੇ ਪਰਵਾਰਾਂ ਨੂੰ  ਸੂਚਿਤ ਕੀਤਾ ਜਾਵੇ ਅਤੇ ਲੋੜੀਂਦੇ ਪ੍ਰਬੰਧ ਕੀਤੇ ਜਾਣ | ਨਾਲ ਹੀ, ਅਧਿਕਾਰੀਆਂ ਨੂੰ  ਅਜਿਹੀਆਂ ਫ਼ੈਕਟਰੀਆਂ ਦਾ ਜਾਂਚ ਕਰਨ ਲਈ ਕਿਹਾ ਗਿਆ ਹੈ | (ਏਜੰਸੀ)


imageimage

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement