ਕਾਰਕੁਨ ਨੌਦੀਪ ਕੌਰ ਦੀ ‘ਨਾਜਾਇਜ਼ ਨਜ਼ਰਬੰਦੀ’ਬਾਰੇ ਹਾਈ ਕੋਰਟ ਨੇ ਹਰਿਆਣਾ ਸਰਕਾਰ ਤੋਂ ਮੰਗਿਆ ਜਵਾਬ
Published : Feb 13, 2021, 10:36 pm IST
Updated : Feb 13, 2021, 10:36 pm IST
SHARE ARTICLE
Nodip kaur
Nodip kaur

ਕਿਹਾ ਕਿ ਉਹ ਨੌਦੀਪ ਕੌਰ ਦੀ ਗੈਰਕਨੂੰਨੀ ਨਜ਼ਰਬੰਦੀ ਬਾਰੇ 6 ਅਤੇ 8 ਫਰਵਰੀ ਨੂੰ ਦਾਇਰ ਕੀਤੀ ਸ਼ਿਕਾਇਤ ਦਾ ਨੋਟਿਸ ਲੈ ਰਹੀ ਹੈ ।

ਚੰਡੀਗੜ੍ਹ: ਹਾਈ ਕੋਰਟ ਨੇ ਮਜ਼ਦੂਰ ਕਾਰਕੁਨ ਨੌਦੀਪ ਕੌਰ ਦੀ ‘ਨਾਜਾਇਜ਼ ਨਜ਼ਰਬੰਦੀ’ਬਾਰੇ ਹਰਿਆਣਾ ਸਰਕਾਰ ਤੋਂ ਜਵਾਬ ਮੰਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ ਨੌਦੀਪ ਕੌਰ ਦੀ ਗੈਰਕਨੂੰਨੀ ਨਜ਼ਰਬੰਦੀ ਬਾਰੇ 6 ਅਤੇ 8 ਫਰਵਰੀ ਨੂੰ ਦਾਇਰ ਕੀਤੀ ਸ਼ਿਕਾਇਤ ਦਾ ਨੋਟਿਸ ਲੈ ਰਹੀ ਹੈ ।

photophotoਦਲਿਤ ਵਰਕਰ ਅਤੇ ਟਰੇਡ ਯੂਨੀਅਨ ਦੀ ਕਾਰਕੁਨ ਨਵਦੀਪ ਕੌਰ ਦੇ ਮਾਮਲੇ ਵਿੱਚ ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਇੱਕ ਨੋਟਿਸ ਭੇਜਿਆ ਹੈ । ਕੋਰਟ ਖ਼ਿਲਾਫ਼ ਦਰਜ ਕੀਤੀ ਸ਼ਿਕਾਇਤ ਬਾਰੇ ਅਦਾਲਤ ਨੇ ਹਰਿਆਣਾ ਸਰਕਾਰ ਤੋਂ ਜਾਣਕਾਰੀ ਮੰਗੀ ਹੈ । ਨੌਦੀਪ ਕੌਰ ਨੂੰ 12 ਜਨਵਰੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ,ਜਦੋਂ ਉਹ ਹੋਰ ਮਜ਼ਦੂਰਾਂ ਸਮੇਤ ਕੁੰਡਾਲੀ ਦੇ ਵਿਰੋਧ ਵਿੱਚ ਸ਼ਾਮਲ ਹੋਈ ਸੀ ।

Nodip kaur Nodip kaurਇਹ ਇਲਜ਼ਾਮ ਲਗਾਇਆ ਜਾਂਦਾ ਹੈ ਕਿ ਹਿਰਾਸਤ ਵਿਚ ਉਸ ਨਾਲ ਯੌਨ ਸ਼ੋਸ਼ਣ ਵੀ ਕੀਤਾ ਗਿਆ ।ਨੌਦੀਪ ਕੌਰ ਨੂੰ ਉਸਦੇ ਖ਼ਿਲਾਫ਼ ਦਾਇਰ ਕੀਤੇ ਤਿੰਨ ਕੇਸਾਂ ਵਿੱਚੋਂ ਇੱਕ ਵਿੱਚ ਵੀਰਵਾਰ ਨੂੰ ਜ਼ਮਾਨਤ ਮਿਲ ਗਈ ਸੀ,ਪਰ ਇੱਕ ਹੋਰ ਕੇਸ ਵਿੱਚ, ਸਥਾਨਕ ਅਦਾਲਤ ਨੇ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ । ਤੀਜੇ ਕੇਸ ਦੀ ਸੁਣਵਾਈ ਸੋਮਵਾਰ ਨੂੰ ਹੋਵੇਗੀ ।

photophotoਰਾਜਨੀਤਿਕ ਨੇਤਾਵਾਂ ਨੇ ਨੌਦੀਪ ਕੌਰ ਦੀ ਗ੍ਰਿਫਤਾਰੀ ਦਾ ਵਿਰੋਧ ਕੀਤਾ ਹੈ।ਅਮਰੀਕਾ ਦੇ ਉਪ ਰਾਸ਼ਟਰਪਤੀ ਕਮਲਾ ਹੈਰਿਸ ਦੀ ਭਤੀਜੀ ਮੀਨਾ ਹੈਰਿਸ ਨੇ ਵੀ ਟਵੀਟ ਕਰਕੇ ਕੌਰ ਦੀ ਨਜ਼ਰਬੰਦੀ ਦਾ ਮੁੱਦਾ ਚੁੱਕਿਆ। ਨੌਦੀਪ ਕੌਰ ਨੇ ਸੋਨੀਪਤ,ਹਰਿਆਣਾ ਦੇ ਕੁੰਡਲੀ ਉਦਯੋਗਿਕ ਖੇਤਰ ਵਿੱਚ ਇੱਕ ਫੈਕਟਰੀ ਵਿੱਚ ਕੰਮ ਕਰ ਰਹੀ ਸੀ । ਇਹ ਦਿੱਲੀ-ਹਰਿਆਣਾ ਸਰਹੱਦ ਤੋਂ ਤਿੰਨ ਕਿਲੋਮੀਟਰ ਦੀ ਦੂਰੀ 'ਤੇ ਹੈ,ਜਿਥੇ ਕਿਸਾਨ ਲਗਭਗ ਢਾਈ ਮਹੀਨਿਆਂ ਤੋਂ ਅੰਦੋਲਨ ਕਰ ਰਹੇ ਹਨ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement