ਸੁਪਰੀਮ ਕੋਰਟ ਵਲੋਂ ਬਣਾਈ ਕਮੇਟੀ ਨੇ ਅੱਠ ਸੂਬਿਆਂ ਦੀਆਂ 12 ਕਿਸਾਨ ਜਥੇਬੰਦੀਆਂ ਨਾਲ ਕੀਤੀ ਗੱਲਬਾਤ
Published : Feb 13, 2021, 1:56 am IST
Updated : Feb 13, 2021, 1:57 am IST
SHARE ARTICLE
image
image

ਸੁਪਰੀਮ ਕੋਰਟ ਵਲੋਂ ਬਣਾਈ ਕਮੇਟੀ ਨੇ ਅੱਠ ਸੂਬਿਆਂ ਦੀਆਂ 12 ਕਿਸਾਨ ਜਥੇਬੰਦੀਆਂ ਨਾਲ ਕੀਤੀ ਗੱਲਬਾਤ

ਹੁਣ ਤਕ ਸੱਤ ਮੀਟਿੰਗਾਂ ਕਰ ਚੁਕੀ ਹੈ ਕਮੇਟੀ

ਨਵੀਂ ਦਿੱਲੀ, 12 ਫ਼ਰਵਰੀ : ਸੁਪਰੀਮ ਕੋਰਟ ਵਲੋਂ ਗਠਤ ਇਕ ਕਮੇਟੀ ਨੇ ਸ਼ੁਕਰਵਾਰ ਨੂੰ  ਨਵੇਂ ਕੇਂਦਰੀ ਖੇਤੀਬਾੜੀ ਕਾਨੂੰਨਾਂ ਬਾਰੇ ਪਛਮੀ ਬੰਗਾਲ ਸਣੇ ਦੇਸ਼ ਦੇ ਅੱਠ ਸੂਬਿਆਂ ਦੇ 12 ਕਿਸਾਨ ਜਥੇਬੰਦੀਆਂ ਅਤੇ ਕਿਸਾਨਾਂ ਨਾਲ ਵਿਚਾਰ ਵਟਾਂਦਰੇ ਕੀਤੇ | ਕਮੇਟੀ ਨੇ ਹੁਣ ਤਕ ਸੱਤ ਮੀਟਿੰਗਾਂ ਕੀਤੀਆਂ ਹਨ | ਤਿੰਨ ਮੈਂਬਰੀ ਕਮੇਟੀ ਸਾਰੇ ਹਿੱਸੇਦਾਰਾਂ ਨਾਲ ਆਨਲਾਈਨ ਅਤੇ ਆਹਮਣੇ ਸਾਹਮਣੇ ਬੈਠ ਕੇ ਵਿਚਾਰ ਵਟਾਂਦਰਾ ਕਰ ਰਹੀ ਹੈ |
ਕਮੇਟੀ ਨੇ ਇਕ ਬਿਆਨ ਵਿਚ ਕਿਹਾ ਕਿ ਇਸ ਨੇ ਵੀਡੀਉ ਕਾਨਫ਼ਰੰਸਾਂ ਰਾਹੀਂ ਕਿਸਾਨਾਂ, ਕਿਸਾਨ  ਜਥੇਬੰਦੀਆਂ ਅਤੇ ਕਿਸਾਨ ਉਤਪਾਦਕ ਜਥੇਬੰਦੀਆਂ ਨਾਲ ਗੱਲਬਾਤ ਕੀਤੀ |
ਇਸ ਦੇ ਅਨੁਸਾਰ ਆਂਧਰਾ ਪ੍ਰਦੇਸ਼, ਬਿਹਾਰ, ਜੰਮੂ-ਕਸ਼ਮੀਰ, ਮੱਧ ਪ੍ਰਦੇਸ਼, ਰਾਜਸਥਾਨ, ਤੇਲੰਗਾਨਾ, ਉੱਤਰ ਪ੍ਰਦੇਸ਼ ਅਤੇ ਪਛਮੀ ਬੰਗਾਲ ਦੀਆਂ ਕਿਸਾਨੀ ਅਤੇ 12 ਕਿਸਾਨ ਜਥੰਬਦੀਆਂ ਨੇ ਕਮੇਟੀ ਮੈਂਬਰਾਂ ਨਾਲ ਕਾਨੂੰਨਾਂ ਬਾਰੇ ਵਿਸਤਾਰ ਨਾਲ ਗੱਲਬਾਤ ਕੀਤੀ | ਕਮੇਟੀ ਨੇ ਦਸਿਆ ਕਿ ਮੀਟਿੰਗ ਵਿਚ ਹਿੱਸਾ ਲੈਣ ਵਾਲੀਆਂ ਸਾਰੀਆਂ ਕਿਸਾਨੀ, ਕਿਸਾਨ ਜਥੇਬੰਦੀਆਂ ਅਤੇ ਕਿਸਾਨ ਉਤਪਾਦਕ ਸੰਗਠਨਾਂ ਨੇ ਤਿੰਨੋਂ ਖੇਤੀ ਕਾਨੂੰਨਾਂ ਬਾਰੇ ਅਪਣੇ ਵਿਚਾਰ ਅਤੇ ਸੁਝਾਅ ਸਾਂਝੇ ਕੀਤੇ | ਮਹੱਤਵਪੂਰਨ ਹੈ ਕਿ 12 ਜਨਵਰੀ ਨੂੰ  ਸੁਪਰੀਮ ਕੋਰਟ ਨੇ ਤਿੰਨ ਵਿਵਾਦਪੂਰਨ ਖੇਤੀਬਾੜੀ ਕਾਨੂੰਨਾਂ ਨੂੰ  ਲਾਗੂ ਕਰਨ 'ਤੇ ਦੋ ਮਹੀਨਿਆਂ ਲਈ ਰੋਕ ਲਗਾ ਦਿਤੀ ਸੀ ਅਤੇ ਕਮੇਟੀ ਨੂੰ  ਸਾਰੇ ਹਿੱਸੇਦਾਰਾਂ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਦੋ ਮਹੀਨਿਆਂ ਦੇ ਅੰਦਰ ਅਪਣੀ ਰੀਪੋਰਟ ਪੇਸ਼ ਕਰਨ ਲਈ ਕਿਹਾ ਸੀ | (ਏਜੰਸੀ)

ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂimageimage ਨੂੰ  ਵਾਪਸ ਲੈਣ ਦੀ ਮੰਗ ਕਰਦਿਆਂ ਹਜ਼ਾਰਾਂ ਕਿਸਾਨ ਦੋ ਮਹੀਨਿਆਂ ਤੋਂ ਵੱਧ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਅੰਦੋਲਨ ਕਰ ਰਹੇ ਹਨ | ਇਨ੍ਹਾਂ ਵਿਚੋਂ ਜ਼ਿਆਦਾਤਰ ਕਿਸਾਨ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਹਨ | (ਪੀਟੀਆਈ)
-----

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement