ਅਮਿਤ ਸ਼ਾਹ ਤੇ ਪ੍ਰਿਯੰਕਾ ਗਾਂਧੀ ਅੱਜ ਪੰਜਾਬ ’ਚ ਚੋਣ ਪ੍ਰਚਾਰ ਕਰਨਗੇ
Published : Feb 13, 2022, 9:40 am IST
Updated : Feb 13, 2022, 9:40 am IST
SHARE ARTICLE
Priyanka Gandhi Vadra and Amit Shah
Priyanka Gandhi Vadra and Amit Shah

ਉਮੀਦਵਾਰਾਂ ਲਈ ਕਰਨਗੇ ਚੋਣ ਪ੍ਰਚਾਰ

 

ਚੰਡੀਗੜ੍ਹ (ਭੁੱਲਰ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 14 ਫ਼ਰਵਰੀ ਨੂੰ ਚੋਣ ਮੁਹਿੰਮ ਲਈ ਪੰਜਾਬ ਆਉਣ ਤੋਂ ਪਹਿਲਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ 13 ਫ਼ਰਵਰੀ ਨੂੰ ਪੰਜਾਬ ਵਿਚ ਆਪੋ ਅਪਣੀਆਂ ਪਾਰਟੀਆਂ ਦੇ ਚੋਣ ਪ੍ਰਚਾਰ ਲਈ ਪੰਜਾਬ ਆ ਰਹੇ ਹਨ।

 

Amit ShahAmit Shah

ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵਲੋਂ ਪ੍ਰਿਯੰਕਾ ਗਾਂਧੀ ਦੇ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦੇ ਹੋਏ ਦਸਿਆ ਗਿਆ ਕਿ ਉਹ ਤਿੰਨ ਚੋਣ ਰੈਲੀਆਂ ਨੂੰ ਧੂਰੀ, ਕੋਟਕਪੂਰਾ ਅਤੇ ਡੇਰਾਬੱਸੀ ਵਿਖੇ ਸੰਬੋਧਨ ਕਰਨਗੇ।

 

 

Priyanka Gandhi VadraPriyanka Gandhi Vadra

ਸਿੱਧੂ ਨੇ ਕਾਂਗਰਸੀ ਵਰਕਰਾਂ ਨੂੰ ਪ੍ਰਿਯੰਕਾ ਗਾਂਧੀ ਦਾ ਪੂਰੀ ਗਰਮਜੋਸ਼ੀ ਨਾਲ ਸਵਾਗਤ ਕਰਨ ਦਾ ਵੀ ਸੱਦਾ ਦਿਤਾ ਹੈ। ਇਸੇ ਤਰ੍ਹਾਂ ਅਮਿਤ ਸ਼ਾਹ ਵੀ ਭਾਜਪਾ ਉਮੀਦਵਾਰਾਂ ਦੇ ਹੱਕ ਵਿਚ ਇਸੇ ਦਿਨ ਤਿੰਨ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ। ਉਹ ਲੁਧਿਆਣਾ, ਪਟਿਆਲਾ ਅਤੇ ਅੰਮ੍ਰਿਤਸਰ ਵਿਖੇ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement