ਮੋਦੀ ਦੀ ਪੰਜਾਬ ਫੇਰੀ ਦੌਰਾਨ ਰਚੀ ਗਈ ਸੀ ਖ਼ੂਨੀ ਸਾਜ਼ਸ਼ : ਚੁੱਘ
Published : Feb 13, 2022, 12:27 am IST
Updated : Feb 13, 2022, 12:27 am IST
SHARE ARTICLE
image
image

ਮੋਦੀ ਦੀ ਪੰਜਾਬ ਫੇਰੀ ਦੌਰਾਨ ਰਚੀ ਗਈ ਸੀ ਖ਼ੂਨੀ ਸਾਜ਼ਸ਼ : ਚੁੱਘ

ਚੰਡੀਗੜ੍ਹ, 12 ਫ਼ਰਵਰੀ (ਸਸਸ): ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ ਨੂੰ ਨਿਸ਼ਾਨੇ ’ਤੇ ਲਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ ਦਾ ਬਿਆਨ ਕਾਂਗਰਸ ਦੀ ਮਾਨਸਿਕਤਾ ਨੂੰ ਦਰਸਾਉਂਦਾ ਹੈ ਜਿਸ ਤੋਂ ਸਾਫ਼ ਪਤਾ ਲਗਦਾ ਹੈ ਕਿ ਕਿਸ ਤਰ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਿਛਲੀ ਪੰਜਾਬ ਫੇਰੀ ਦੌਰਾਨ ਖ਼ੂਨੀ ਸਾਜ਼ਸ਼ ਰਚੀ ਗਈ ਸੀ ਅਤੇ ਹੁਣ ਇਕ ਵਾਰ ਫਿਰ ਲੋਕਾਂ ਨੂੰ ਉਕਸਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰਵਨੀਤ ਸਿੰਘ ਬਿੱਟੂ ਕਹਿ ਰਹੇ ਹਨ ਕਿ ਪ੍ਰਧਾਨ ਮੰਤਰੀ ਹੈਲੀਕਾਪਟਰ ਰਾਹੀਂ ਆਉਣ। ਤਰੁਣ ਚੁੱਘ ਨੇ ਕਿਹਾ ਕਿ ਕਾਂਗਰਸੀ ਐਮਪੀ ਨੂੰ ਅਪਣਾ ਇਤਿਹਾਸ ਯਾਦ ਰਖਣਾ ਚਾਹੀਦਾ ਹੈ। ਲੋਕ ਇਤਿਹਾਸ ਨੂੰ ਭੁੱਲੇ ਨਹੀਂ ਹਨ। ਭਾਜਪਾ ਆਗੂ ਦਾ ਕਹਿਣਾ ਹੈ ਕਿ ਦੇਸ਼ ਅਪਣੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਕਰਨਾ ਜਾਣਦਾ ਹੈ। ਦੇਸ਼ ਨੂੰ ਸਮਝ ਆ ਚੁੱਕਿਆ ਹੈ ਕਿ ਕਾਂਗਰਸ ਕਿਸ ਤਰ੍ਹਾਂ ਸਾਜ਼ਸ਼ ਰਚ ਰਹੀ ਹੈ। ਪੰਜਾਬ ਦੇ ਮਾਹੌਲ ਅਤੇ ਭਾਈਚਾਰੇ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੰਜਾਬੀ ਸਮਝਦਾਰ ਹਨ, ਉਹ ਇਸ ਸੋਚ ਨੂੰ ਨਕਾਰ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੋਚ ’ਤੇ ਪਹਿਰਾ ਦੇਣਗੇ। ਉਨ੍ਹਾਂ ਕਿਹਾ ਕਿ ਰਵਨੀਤ ਬਿੱਟੂ ਦੇ ਇਸ ਬਿਆਨ ’ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਕਾਂਗਰਸ ਹਾਈ ਕਮਾਂਡ ਅਤੇ ਪੰਜਾਬ ਕਾਂਗਰਸ ਪ੍ਰਧਾਨ ਨੂੰ ਅਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement