ਕਾਂਗਰਸ ਸਰਕਾਰ ਨੇ ਪੰਜਾਬ ਵਿਚ ਸਿਹਤ ਸੇਵਾਵਾਂ ਨੂੰ ਪੂਰੀ ਤਰ੍ਹਾਂ ਤਬਾਹ ਕੀਤਾ : ਚੀਮਾ
Published : Feb 13, 2022, 7:49 am IST
Updated : Feb 13, 2022, 7:49 am IST
SHARE ARTICLE
image
image

ਕਾਂਗਰਸ ਸਰਕਾਰ ਨੇ ਪੰਜਾਬ ਵਿਚ ਸਿਹਤ ਸੇਵਾਵਾਂ ਨੂੰ ਪੂਰੀ ਤਰ੍ਹਾਂ ਤਬਾਹ ਕੀਤਾ : ਚੀਮਾ

ਚੰਡੀਗੜ੍ਹ, 12 ਫ਼ਰਵਰੀ (ਸਪੋਕਸਮੈਨ ਸਮਾਚਾਰ ਸੇਵਾ): ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਵਿਚ ਸਿਹਤ ਸੇਵਾਵਾਂ ਦੀ ਤਰਸਯੋਗ ਹਾਲਤ ਨੂੰ  ਲੈ ਕੇ ਕਾਂਗਰਸ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ ਹੈ |  ਹਰਪਾਲ ਚੀਮਾ ਨੇ ਕਿਹਾ, Tਪੰਜਾਬ ਵਿਚ ਸਿਹਤ ਸੇਵਾਵਾਂ ਦੀ ਗੁਣਵੱਤਾ ਅਤੇ ਉਪਲਬਧਤਾ ਕਿਸੇ ਤੋਂ ਛੁਪੀ ਹੋਈ ਨਹੀਂ ਹੈ, ਪਰ ਪਿਛਲੇ ਕੁੱਝ ਮਹੀਨਿਆਂ ਵਿਚ ਇਹ ਉਸ ਵੇਲੇ ਸੱਭ ਤੋਂ ਹੇਠਲੇ ਪੱਧਰ 'ਤੇ ਪਹੁੰਚ ਗਈ ਹੈ, ਜਦੋਂ ਚੰਨੀ ਸਰਕਾਰ ਨੇ ਬਿਨਾਂ ਕੋਈ ਹੋਰ ਦੂਸਰਾ ਵਿਚਾਰ ਕੀਤੇ ਬੀਮਾ ਕੰਪਨੀ ਦੇ ਠੇਕੇ ਨੂੰ  ਰੱਦ ਕਰ ਦਿਤਾ ਜਿਸ ਰਾਹੀਂ ਲੋਕਾਂ ਨੂੰ  ਆਯੁਸਮਾਨ ਯੋਜਨਾ (5 ਲੱਖ ਸਿਹਤ ਕਵਰ ਕਾਰਡ) ਦਾ ਲਾਭ ਮਿਲਦਾ ਹੈ |''
ਸਨਿਚਰਵਾਰ ਨੂੰ  ਪਾਰਟੀ ਹੈੱਡਕੁਆਰਟਰ ਤੋਂ ਜਾਰੀ ਬਿਆਨ ਵਿਚ ਹਰਪਾਲ ਚੀਮਾ ਨੇ ਕਿਹਾ ਕਿ ਆਯੂਸ਼ਮਾਨ ਯੋਜਨਾ ਦਾ ਕੰਟਰੋਲ ਸੂਬਾ ਸਰਕਾਰ ਕੋਲ ਹੈ, ਪੰਜਾਬ ਸਰਕਾਰ ਬੀਮਾ ਕੰਪਨੀਆਂ ਨੂੰ  ਠੇਕੇ ਦਿੰਦੀ ਹੈ, ਜਿਸ ਰਾਹੀਂ ਲੋਕ ਇਸ ਸਕੀਮ ਤਕ ਪਹੁੰਚ ਕਰ ਸਕਦੇ ਹਨ ਅਤੇ 5 ਲੱਖ ਰੁਪਏ ਤਕ ਦੀਆਂ ਸਿਹਤ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ | ਚੰਨੀ ਸਰਕਾਰ ਨੇ 29 ਦਸੰਬਰ 2021 ਨੂੰ  ਐਸਬੀਆਈ ਜਨਰਲ ਇੰਸ਼ੋਰੈਂਸ ਨਾਲ ਪੁਰਾਣਾ ਇਕਰਾਰਨਾਮਾ ਖ਼ਤਮ ਕਰ ਦਿਤਾ ਹੈ | ਇਸ ਤੋਂ ਬਾਅਦ ਕੋਈ ਨਵਾਂ ਕਰਾਰ ਵੀ ਨਹੀਂ ਕੀਤਾ ਗਿਆ | ਹਰਪਾਲ ਚੀਮਾ ਨੇ ਕਿਹਾ ਕਿ ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ 'ਪ੍ਰਾਈਵੇਟ ਪਲੇਅਰਜ਼' ਨੂੰ  ਫ਼ਾਇਦਾ ਪਹੁੰਚਾਉਣ ਲਈ ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪਹਿਲਾਂ ਹੀ ਪੰਜਾਬ ਦੀ ਜਨਤਕ ਸਿਹਤ ਪ੍ਰਣਾਲੀ ਨੂੰ  ਤਬਾਹ ਕਰ ਦਿਤਾ ਹੈ ਅਤੇ ਹੁਣ ਪ੍ਰਾਈਵੇਟ ਹਸਪਤਾਲ ਆਯੂਸ਼ਮਾਨ ਸਕੀਮ ਤਹਿਤ ਮਰੀਜ਼ਾਂ ਦਾ ਇਲਾਜ ਜਾਂ ਦਾਖ਼ਲਾ ਨਹੀਂ ਕਰ ਰਹੇ ਹਨ, ਕਿਉਂਕਿ ਬੀਮਾ ਕੰਪਨੀ ਦੇ ਬਿਲਾਂ ਦਾ ਭੁਗਤਾਨ ਨਹੀਂ ਕੀਤਾ ਜਾ ਰਿਹਾ ਹੈ |
ਹਰਪਾਲ ਚੀਮਾ ਨੇ ਕਿਹਾ ਕਿ ਅੱਜ ਗ਼ਰੀਬ ਅਤੇ ਆਮ ਲੋਕ ਸਰਕਾਰੀ ਹਸਪਤਾਲਾਂ ਵਿਚ ਨਹੀਂ ਜਾ ਸਕਦੇ ਕਿਉਂਕਿ ਇਥੇ ਹੁਣ ਕੋਈ ਸੇਵਾ ਉਪਲਬਧ ਨਹੀਂ ਹੈ ਅਤੇ ਚੰਨੀ ਸਰਕਾਰ ਵਲੋਂ ਪੰਜਾਬ ਵਿਚ ਆਯੂਸ਼ਮਾਨ ਸਕੀਮ ਬੰਦ ਕਰਨ ਤੋਂ ਬਾਅਦ ਉਹ ਪ੍ਰਾਈਵੇਟ ਹਸਪਤਾਲਾਂ ਵਿਚ ਵੀ ਨਹੀਂ ਜਾ ਸਕਦੇ | ਉਨ੍ਹਾਂ ਚਰਨਜੀਤ ਸਿੰਘ ਚੰਨੀ ਅਤੇ ਸਿਹਤ ਮੰਤਰੀ ਓਪੀ ਸੋਨੀ ਨੂੰ  ਸਵਾਲ ਕੀਤਾ ਕਿ ਜਦੋਂ ਉਹ ਨਵਾਂ ਠੇਕਾ ਲੈਣ ਦੀ ਦਲੀਲ ਦੇ ਕੇ ਪਿਛਲਾ ਠੇਕਾ ਰੱਦ ਕਰ ਰਹੇ ਸਨ ਤਾਂ ਕੀ ਉਨ੍ਹਾਂ ਪੰਜਾਬ ਦੇ ਲੱਖਾਂ ਗ਼ਰੀਬ ਲੋਕਾਂ ਬਾਰੇ ਇਕ ਪਲ ਲਈ ਵੀ ਕਿਉਂ ਨਹੀਂ ਸੋਚਿਆ? ਉਨ੍ਹਾਂ ਕਿਹਾ ਕਿ ਇਸ ਦਲਦਲ ਵਿਚ ਫਸੇ ਪੰਜਾਬ ਦੇ ਇਨ੍ਹਾਂ ਲੋਕਾਂ ਦੇ ਦੁੱਖ ਦੀ ਇਸ ਪੀੜਾ ਲਈ ਕੌਣ ਜ਼ਿੰਮੇਵਾਰ ਹੋਵੇਗਾ |

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement