ਪਰਲ ਅਤੇਕਰਾਊਨ ਵਰਗੀਆਂ ਕੰਪਨੀਆਂ ਦੀਆਂਜਾਇਦਾਦਾਂ ਜ਼ਬਤ ਕਰ ਕੇ ਲੋਕਾਂ ਦਾਪੈਸਾ ਵਾਪਸਕਰਾਂਗੇ ਭਗਵੰਤ ਮਾਨ
Published : Feb 13, 2022, 7:48 am IST
Updated : Feb 13, 2022, 7:48 am IST
SHARE ARTICLE
image
image

ਪਰਲ ਅਤੇ ਕਰਾਊਨ ਵਰਗੀਆਂ ਕੰਪਨੀਆਂ ਦੀਆਂ ਜਾਇਦਾਦਾਂ ਜ਼ਬਤ ਕਰ ਕੇ ਲੋਕਾਂ ਦਾ ਪੈਸਾ ਵਾਪਸ ਕਰਾਂਗੇ : ਭਗਵੰਤ ਮਾਨ

ਧੂਰੀ (ਸੰਗਰੂਰ), 12 ਫ਼ਰਵਰੀ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਅਪਣੇ ਵਿਧਾਨ ਸਭਾ ਹਲਕਾ ਧੂਰੀ ਦੇ ਵੱਖ- ਵੱਖ ਪਿੰਡਾਂ ਵਿਚ ਚੋਣ ਪ੍ਰਚਾਰ ਕੀਤਾ | ਚੋਣ ਪ੍ਰਚਾਰ ਦੌਰਾਨ ਭਗਵੰਤ ਮਾਨ ਦੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਪੰਜਾਬ ਵਿਚੋਂ ਮਾਫ਼ੀਆ ਰਾਜ ਖ਼ਤਮ ਕੀਤਾ ਜਾਵੇਗਾ ਅਤੇ ਚਿਟਫ਼ੰਡ ਕੰਪਨੀਆਂ (ਪਰਲ ਅਤੇ ਕਰਾਊਨ) ਤੋਂ ਲੋਕਾਂ ਦਾ ਪੈਸਾ ਵਾਪਸ ਕਰਵਾਇਆ ਜਾਵੇਗਾ |
ਭਗਵੰਤ ਮਾਨ ਨੇ ਸਨਿਚਰਵਾਰ ਨੂੰ  ਧੂਰੀ ਵਿਚ ਚੋਣ ਪ੍ਰਚਾਰ ਦੌਰਾਨ ਵੱਖ-ਵੱਖ ਥਾਵਾਂ 'ਤੇ ਲੋਕਾਂ ਨੂੰ  ਸੰਬੋਧਨ ਕੀਤਾ ਅਤੇ ਅਪਣੇ ਸਾਥੀ ਤੇ ਅਦਾਕਾਰ ਕਰਮਜੀਤ ਅਨਮੋਲ ਨਾਲ ਲੋਕ ਕਵੀ ਸੰਤ ਰਾਮ ਉਦਾਸੀ ਦਾ ਵਿਸ਼ਵ ਪ੍ਰਸਿੱਧ ਗੀਤ  'ਚੜ੍ਹਦਾ ਰਹੀ ਵੇ ਸੂਰਜਾ ਕੰਮੀਆਂ ਦੇ ਵੇਹੜੇ' ਗਾ ਕੇ ਲੋਕਾਂ ਨੂੰ  ਪੰਜਾਬ ਵਿਚ 10 ਮਾਰਚ ਨੂੰ  'ਨਵਾਂ ਸੂਰਜ' (ਆਮ ਆਦਮੀ ਪਾਰਟੀ ਦੀ ਸਰਕਾਰ) ਦਾ ਚੜਾਉਣ ਦੀ ਅਪੀਲ ਕੀਤੀ | ਮਾਨ ਨੇ ਸੰਬੋਧਨ ਕਰਦਿਆਂ ਕਿਹਾ,''10 ਮਾਰਚ ਨੂੰ  ਪੰਜਾਬ ਵਿਚ ਅਜਿਹਾ ਸੂਰਜ ਚੜ੍ਹੇਗਾ, ਜਿਹੜਾ ਹਰ ਘਰ ਵਿਚ ਚਾਨਣ ਕਰੇਗਾ | ਭਿ੍ਸ਼ਟਾਚਾਰ ਅਤੇ ਮਾਫ਼ੀਆ ਖ਼ਤਮ ਕਰੇਗਾ | ਹਰ ਨੌਜਵਾਨ ਨੂੰ  ਰੋਜ਼ਗਾਰ ਦੇਵੇਗਾ | ਹਰ ਘਰ ਵਿਚ ਸੁੱਖਾਂ ਦਾ ਪ੍ਰਸਾਰਾ ਕਰੇਗਾ |''
ਭਗਵੰਤ ਮਾਨ ਨੇ ਧੂਰੀ ਦੇ ਲੋਕਾਂ ਨੂੰ  ਕਿਹਾ ਕਿ ਇਸ ਇਲਾਕੇ ਨੇ ਪੰਜਾਬ ਸਰਕਾਰ ਦਾ ਧੁਰਾ ਬਣਨਾ ਹੈ | ਪੰਜਾਬ ਦੀ ਸਰਕਾਰ ਧੂਰੀ ਦੇ ਲੋਕਾਂ ਦੁਆਲੇ ਘੁੰਮੇਗੀ | ਇਸ ਲਈ 20 ਫ਼ਰਵਰੀ ਦੀ ਤਰੀਕ ਨਵੀਂ ਕਿਸਮਤ ਲਿਖਣ ਦਾ ਮੌਕਾ ਹੈ | ਜਿਨ੍ਹਾਂ ਨੂੰ  ਲੋਕਾਂ ਨੇ ਪਹਿਲਾਂ ਲਿਖ ਕੇ ਅਪਣੀ ਕਿਸਮਤ ਦਿਤੀ ਸੀ, ਉਨ੍ਹਾਂ ਨੇ ਅਪਣੇ ਮਹਿਲ ਉਸਾਰ ਲਏ | ਕਈ- ਕਈ ਪੁਸ਼ਤਾਂ ਲਈ ਜਾਇਦਾਦ ਇੱਕਠੀ ਕਰ ਲਈ, ਪਰ ਆਮ ਲੋਕ ਗ਼ਰੀਬ ਹੋ ਗਏ | ਮਾਨ ਨੇ ਕਿਹਾ ਕਿ ਪੰਜਾਬ ਦੀ ਹਾਲਤ ਇਹ ਹੈ,''ਜੇ ਘਰ ਵਿਚ ਚੁੱਲ੍ਹਾ ਹੈ ਤਾਂ ਅੱਗ ਨਹੀਂ, ਜੇ ਪਰਾਤ ਹੈ ਤਾਂ ਆਟਾ ਨਹੀਂ | ਸੋ ਵੀਰੋ ਚੁੱਲਿ੍ਹਆਂ ਵਿਚ ਅੱਗ ਬਾਲਣੀ ਹੈ ਅਤੇ ਸਿਵਿਆਂ ਦੀ ਅੱਗ ਠਾਰਨੀ ਹੈ |''
ਭਗਵੰਤ ਮਾਨ ਨੇ ਲੋਕਾਂ ਨਾਲ ਵਾਅਦਾ ਕੀਤਾ ਕਿ ਲੋਕਾਂ ਦਾ ਪੈਸਾ ਲੁੱਟਣ ਵਾਲੀਆਂ ਚਿੱਟਫ਼ੰਡ ਕੰਪਨੀਆਂ ਵਿਰੁਧ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਪਰਲ ਅਤੇ ਕਰਾਊਨ ਜਿਹੀਆਂ ਕੰਪਨੀਆਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾਣਗੀਆਂ ਅਤੇ ਆਮ ਲੋਕਾਂ ਦਾ ਇਕ-ਇਕ ਪੈਸਾ ਉਨ੍ਹਾਂ ਨੂੰ  ਵਾਪਸ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸਰਕਾਰਾਂ ਦੀਆਂ ਗ਼ਲਤ ਨੀਤੀਆਂ ਕਾਰਨ ਆਮ ਲੋਕ ਅਪਣੇ ਪੈਸੇ ਨੂੰ  ਦੁਗਣਾ ਕਰਾਉਣ ਲਈ ਚਿੱਟਫ਼ੰਡ ਕੰਪਨੀਆਂ ਕੋਲ ਫਸ ਜਾਂਦੇ ਹਨ ਅਤੇ ਇਹ ਕੰਪਨੀਆਂ ਲੋਕਾਂ ਦਾ ਪੈਸਾ ਲੈ ਕੇ ਭੱਜ ਜਾਂਦੀਆਂ ਹਨ | ਮਾਨ ਨੇ ਹਾਮੀ ਭਰੀ ਕਿ ਉਹ ਆਮ ਲੋਕਾਂ ਦਾ ਪੈਸਾ ਦੁਗਣਾ-ਤਿੱਗਣਾ ਕਰ ਕੇ ਦੇਵੇਗਾ | ਉਨ੍ਹਾਂ ਕਿਹਾ ਕਿ ਚੰਗੀ ਸਿਖਿਆ ਤੇ ਇਲਾਜ, ਸਸਤੀ ਬਿਜਲੀ, ਮੁਫ਼ਤ ਪਾਣੀ, ਬੀਬੀਆਂ- ਭੈਣਾਂ ਲਈ ਮਹੀਨਾਵਾਰ ਭੱਤੇ ਜਿਹੀਆਂ ਸਹੂਲਤਾਂ ਦੇ ਕੇ ਹਰ ਘਰ ਵਿਚ ਪੈਸੇ ਦੀ ਬੱਚਤ ਹੋਵੇਗੀ ਅਤੇ ਲੋਕਾਂ ਦਾ ਪੈਸਾ ਦੁਗਣਾ-ਤਿਗਣਾ ਹੋ ਜਾਵੇਗਾ | ਇਸ ਮੌਕੇ ਉਘੇ ਗਾਇਕ ਅਤੇ ਅਦਾਕਾਰ ਕਰਮਜੀਤ ਅਨਮੋਲ ਨੇ ਲੋਕਾਂ ਨੂੰ  ਅਪਣੀ ਇਕ-ਇਕ ਵੋਟ ਭਗਵੰਤ ਮਾਨ ਨੂੰ  ਪਾਉਣ ਦੀ ਅਪੀਲ ਕੀਤੀ | ਅਨਮੋਲ ਨੇ ਕਿਹਾ ਕਿ ਕਾਲਜਾਂ ਦੇ ਮੁਕਾਬਲਿਆਂ ਵਿਚ ਮਾਨ ਅਤੇ ਕਰਮਜੀਤ ਨੇ ਬਹੁਤ ਸਾਰੀਆਂ ਟਰਾਫ਼ੀਆਂ ਜਿੱਤੀਆਂ ਹਨ, ਪਰ ਧੂਰੀ ਦੇ ਲੋਕ ਜਿੱਤ ਦੀ ਟਰਾਫ਼ੀ ਭਗਵੰਤ ਮਾਨ ਨੂੰ  ਹੀ ਦੇਣਗੇ |

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement