Punjab News: ਚੌਥੀ ਕਿਸ਼ਤ ਵਜੋਂ 4,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਵੱਲੋਂ ਕਾਬੂ
Published : Feb 13, 2024, 7:20 pm IST
Updated : Feb 13, 2024, 7:20 pm IST
SHARE ARTICLE
File Photo
File Photo

ਮੁਲਜ਼ਮ ਅਦਾਲਤ ਵਿੱਚ ਚਲਾਨ ਪੇਸ਼ ਕਰਨ ਬਦਲੇ ਪਹਿਲਾਂ ਵੀ ਲੈ ਚੁੱਕਾ ਸੀ 13,000 ਰੁਪਏ ਰਿਸ਼ਵਤ

 

ਚੰਡੀਗੜ  –  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਫਾਜ਼ਿਲਕਾ ਜਿਲ੍ਹੇ ਦੇ ਥਾਣਾ ਜਲਾਲਾਬਾਦ ਸਿਟੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਸਰੂਪ ਸਿੰਘ ਨੂੰ 4,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸੁਰਜੀਤ ਸਿੰਘ ਵਾਸੀ ਜੰਮੂ ਬਸਤੀ, ਜਲਾਲਾਬਾਦ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਨੇ ਉਸਦੇ ਖਿਲਾਫ ਦਰਜ ਪੁਲਿਸ ਕੇਸ ਵਿੱਚ ਅਦਾਲਤ ‘ਚ ਚਾਰਜਸ਼ੀਟ ਦਾਖ਼ਲ ਕਰਨ ਬਦਲੇ ਉਸ ਤੋਂ 20,000 ਰੁਪਏ ਰਿਸ਼ਵਤ ਮੰਗੀ ਹੈ ਅਤੇ ਸੌਦਾ 17,000 ਰੁਪਏ ਵਿੱਚ ਤੈਅ ਹੋਇਆ ਹੈ। 

ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਉਸ ਤੋਂ ਪਹਿਲਾਂ ਵੀ ਤਿੰਨ ਕਿਸ਼ਤਾਂ 'ਚ 10,000, 2,000 ਅਤੇ 1,000 ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਦੇ ਬਾਕੀ 4,000 ਰੁਪਏ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਸਬੂਤ ਵਜੋਂ ਉਕਤ ਮੁਲਜ਼ਮ ਵੱਲੋਂ ਰਿਸ਼ਵਤ ਮੰਗਣ ਦੀ ਕਾਲ ਰਿਕਾਰਡ ਵੀ ਵਿਜੀਲੈਂਸ ਨੂੰ ਸੌਂਪੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਰੇਂਜ ਨੇ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਜਾਲ ਵਿਛਾਇਆ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਟੀਮ ਨੇ ਮੌਕੇ 'ਤੇ ਹੀ ਮੁਲਜ਼ਮ ਕੋਲੋਂ ਰਿਸ਼ਵਤ ਦੀ ਰਕਮ ਬਰਾਮਦ ਕਰ ਲਈ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement